ਪੰਜਾਬੀ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Wednesday, Jan 03, 2024 - 12:23 AM (IST)

ਪੰਜਾਬੀ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ (ਸਰਬਜੀਤ)- ਨਵੇਂ ਸਾਲ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਸਿੱਧ ਗਾਇਕ ਅਤੇ ਕਲਾਕਾਰ ਹਰਭਜਨ ਮਾਨ ਨੇ ਪਰਿਵਾਰ ਸਮੇਤ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਗੁਰੂ ਘਰ ਦੇ ਦਰਸ਼ਨ ਕੀਤੇ ਉੱਥੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ ਪਰਮਾਤਮਾ ਕੋਲੋਂ ਇਸ ਨਵੇਂ ਸਾਲ ਦੀ ਆਮਦ 'ਤੇ ਸਭ ਪਾਸੇ ਖੁਸ਼ੀਆਂ-ਖੇੜਿਆਂ ਦੀ ਕਾਮਨਾ ਵੀ ਕੀਤੀ। 

PunjabKesari

ਦੱਸ ਦਈਏ ਕਿ ਇਸ ਦੌਰਾਨ ਜਿੱਥੇ ਹਰਭਜਨ ਮਾਨ ਨੇ ਮੀਡੀਆ ਤੋਂ ਕਾਫੀ ਦੂਰੀ ਬਣਾਈ ਰੱਖੀ,  ਉੱਥੇ ਹੀ ਇਸ ਬਾਰੇ ਕਿਸੇ ਨੂੰ ਕੋਈ ਖਬਰ ਵੀ ਨਹੀਂ ਸੀ ਕਿ ਅੱਜ ਹਰਭਜਨ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਏ ਹਨ।

PunjabKesari

ਹਰਭਜਨ ਮਾਨ ਤੇ ਉਨਾਂ ਦੇ ਪਰਿਵਾਰ ਨੇ ਇੱਕ ਨਿਮਾਣੇ ਸ਼ਰਧਾਲੂ ਵਾਂਗ ਗੁਰੂ ਘਰ ਦੀ ਪਰਿਕਰਮਾ ਕਰਦੇ ਹੋਏ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੈਠ ਇਲਾਹੀ ਬਾਣੀ ਦਾ ਕੀਰਤਨ ਵੀ ਸੁਣਿਆ। ਇਸ ਸਮੇਂ ਉਹਨਾਂ ਦੇ ਨਾਲ ਉਨਾਂ ਦੀ ਮਾਤਾ, ਪਤਨੀ ਅਤੇ ਬੱਚੇ ਵੀ ਹਾਜ਼ਰ ਸਨ।

PunjabKesari

ਇਹ ਵੀ ਪੜ੍ਹੋ- PSEB ਨੇ ਜਾਰੀ ਕੀਤੀ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Harpreet SIngh

Content Editor

Related News