ਹਰਭਜਨ ਮਾਨ ਪੁੱਤਰ ਨਾਲ ਮੁੜ ਪਹੁੰਚੇ ''ਸਿੰਘੂ ਬਾਰਡਰ'', ਬਜ਼ੁਰਗ ਕਿਸਾਨਾਂ ਨਾਲ ਬੈਠ ਕੀਤਾ ਸਲਾਹ-ਮਸ਼ਵਰਾ

11/25/2021 3:18:38 PM

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਹਰਭਜਨ ਮਾਨ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਉਹ ਆਪਣੇ ਪ੍ਰਸ਼ੰਸਕਾਂ ਨਾਲ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਇਸ ਵਾਰ ਉਨ੍ਹਾਂ ਨੇ ਆਪਣੀ ਇੱਕ ਵੀਡੀਓ ਸਾਂਝਾ ਕੀਤਾ ਹੈ, ਜੋ ਕਿ ਸਿੰਘੂ ਬਾਰਡਰ ਦਾ ਹੈ। ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਹਰਭਜਨ ਮਾਨ ਨੇ ਲਿਖਿਆ ਹੈ, ''ਸਿੰਘੂ ਬਾਰਡਰ 'ਤੇ ਕਿਸਾਨ ਬਜ਼ੁਰਗਾਂ ਨਾਲ ਅੱਜ ਮੈਂ ਅਤੇ ਅਵਕਾਸ਼ ਮਾਨ। ਇਨ੍ਹਾਂ ਯੋਧਿਆਂ ਦੇ ਸਿੱਦਕ ਨੂੰ ਸਲਾਮ।'' 

ਦੱਸ ਦਈਏ ਕਿ ਇਸ ਵੀਡੀਓ 'ਚ ਹਰਭਜਨ ਮਾਨ ਬਜ਼ੁਰਗ ਕਿਸਾਨਾਂ ਨੂੰ ਮਿਲ ਕੇ ਉਨ੍ਹਾਂ ਦਾ ਹਾਲ ਚਾਲ ਪੁੱਛਦੇ ਨਜ਼ਰ ਆ ਰਹੇ ਹਨ। ਵੀਡੀਓ 'ਚ ਉਨ੍ਹਾਂ ਦਾ ਪੁੱਤਰ ਅਵਕਾਸ਼ ਮਾਨ ਵੀ ਨਜ਼ਰ ਆ ਰਿਹਾ ਹੈ। ਹਰਭਜਨ ਮਾਨ ਦਾ ਇਹ ਵੀਡੀਓ ਹਰ ਇੱਕ ਦੇ ਦਿਲ ਨੂੰ ਛੂਹ ਰਿਹਾ ਹੈ। ਗਾਇਕ ਦਾ ਇਹ ਦੇਸੀ ਅੰਦਾਜ਼ ਹਰ ਇੱਕ ਨੂੰ ਖੂਬ ਪਸੰਦ ਆ ਰਿਹਾ ਹੈ।

ਜੇ ਗੱਲ ਕਰੀਏ ਹਰਭਜਨ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਹਨ। ਗਾਇਕੀ ਦੇ ਨਾਲ-ਨਾਲ ਉਹ ਅਦਾਕਾਰੀ ਦੇ ਖੇਤਰ 'ਚ ਵੀ ਵਾਹ-ਵਾਹੀ ਖੱਟ ਚੁੱਕੇ ਹਨ। ਬਹੁਤ ਲੰਬੇ ਅਰਸੇ ਬਾਅਦ ਉਹ ਵੱਡੇ ਪਰਦੇ 'ਤੇ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਉਨ੍ਹਾਂ ਦੀ ਫ਼ਿਲਮ 'ਪੀ.ਆਰ' ਦੁਨੀਆ ਭਰ ਦੇ ਸਿਨੇਮਾ ਘਰਾਂ 'ਚ 13 ਮਈ 2022 ਨੂੰ ਰਿਲੀਜ਼ ਹੋਵੇਗੀ। 

PunjabKesari

ਜੇ ਗੱਲ ਕਰੀਏ ਅਵਕਾਸ਼ ਮਾਨ ਦੀ ਤਾਂ ਉਹ ਵੀ ਪੰਜਾਬੀ ਮਿਊਜ਼ਿਕ ਜਗਤ 'ਚ ਆਪਣੀ ਮਿਹਨਤ ਸਦਕਾ ਖ਼ਾਸ ਜਗ੍ਹਾ ਬਣਾ ਰਹੇ ਹਨ। ਹਾਲ ਹੀ 'ਚ ਉਹ ਆਪਣੇ ਨਵੇਂ ਗੀਤ 'Fault' ਨਾਲ ਦਰਸ਼ਕਾਂ ਦੇ ਰੁਬਰੂ ਹੋਏ ਹਨ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹਰਭਜਨ ਮਾਨ ਭਾਵੇਂ ਵਿਦੇਸ਼ 'ਚ ਰਹਿੰਦੇ ਹਨ ਪਰ ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਪੰਜਾਬੀ ਨਾਲ ਜੋੜ ਕੇ ਰੱਖਿਆ ਹੈ। ਉਨ੍ਹਾਂ ਦੇ ਬੱਚਿਆਂ ਦੀ ਪੰਜਾਬੀ ਭਾਸ਼ਾ 'ਤੇ ਚੰਗੀ ਪਕੜ ਹੈ। ਇਸ ਦੇ ਚੱਲਦੇ ਹੀ ਅਵਕਾਸ਼ ਮਾਨ ਨੇ ਆਪਣੇ ਕਰੀਅਰ ਲਈ ਪੰਜਾਬੀ ਮਿਊਜ਼ਿਕ ਜਗਤ ਨੂੰ ਹੀ ਚੁਣਿਆ ਹੈ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News