ਹਰਭਜਨ ਮਾਨ ਨੇ ਪੁੱਤਰ ਅਵਕਾਸ਼ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

Friday, Oct 21, 2022 - 11:24 AM (IST)

ਹਰਭਜਨ ਮਾਨ ਨੇ ਪੁੱਤਰ ਅਵਕਾਸ਼ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

ਸ੍ਰੀ ਆਨੰਦਪੁਰ ਸਾਹਿਬ (ਬਿਊਰੋ)– ਪੰਜਾਬੀ ਗਾਇਕ ਹਰਭਜਨ ਮਾਨ ਸੋਸ਼ਲ ਮੀਡੀਆ ’ਤੇ ਬੇਹੱਦ ਸਰਗਰਮ ਰਹਿੰਦੇ ਹਨ। ਆਪਣੇ ਚਾਹੁਣ ਵਾਲਿਆਂ ਨਾਲ ਉਹ ਅਕਸਰ ਆਪਣੀ ਜ਼ਿੰਦਗੀ ਨਾਲ ਜੁੜੇ ਯਾਦਗਾਰ ਪਲ ਸਾਂਝੇ ਕਰਦੇ ਰਹਿੰਦੇ ਹਨ।

ਬੀਤੇ ਦਿਨੀਂ ਹਰਭਜਨ ਮਾਨ ਨੇ ਪੁੱਤਰ ਅਵਕਾਸ਼ ਮਾਨ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਹ ਖ਼ਬਰ ਵੀ ਪੜ੍ਹੋ : ਗੁਰਬਾਜ਼ ਗਰੇਵਾਲ ਦਾ ਮਸਤੀ ਭਰਿਆ ਅੰਦਾਜ਼ ਆ ਰਿਹੈ ਸਭ ਨੂੰ ਪਸੰਦ, ਦੇਖੋ ਤਸਵੀਰਾਂ

ਇਸ ਦੀ ਇਕ ਤਸਵੀਰ ਸਾਂਝੀ ਕਰਦਿਆਂ ਹਰਭਜਨ ਮਾਨ ਨੇ ਕੈਪਸ਼ਨ ’ਚ ਲਿਖਿਆ, ‘‘ਅਵਕਾਸ਼ ਤੇ ਮੈਂ ਬਹੁਤ ਸੁਭਾਗੇ ਹਾਂ ਜੀ ਅੱਜ ਧੰਨ-ਧੰਨ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਵਿਖੇ ਗੁਰੂਘਰ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ। ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ।’’

PunjabKesari

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਹੀ ਹਰਭਜਨ ਮਾਨ ਨੇ ਆਪਣੇ ‘ਦਿ ਸਤਰੰਗੀ ਪੀਂਘ ਕੈਨੇਡਾ ਟੂਰ’ ਦਾ ਪੋਸਟਰ ਸਾਂਝਾ ਕੀਤਾ ਸੀ। ਇਹ ਟੂਰ ਵੈਸਾਖੀ 2023 ਨੂੰ ਹੋਵੇਗਾ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News