ਕਿਸਾਨੀ ਅੰਦੋਲਨ ਨਾਲ ਆਏ ਵੱਡੇ ਬਦਲਾਅ ਨੂੰ ਦਿਖਾਉਂਦੈ ਹਰਭਜਨ ਮਾਨ ਦਾ ਨਵਾਂ ਗੀਤ ''ਏਕਾ'' (ਵੀਡੀਓ)

12/13/2020 4:25:38 PM

ਜਲੰਧਰ (ਬਿਊਰੋ) : ਖ਼ੇਤੀ ਬਿੱਲਾਂ ਦੇ ਵਿਰੋਧ 'ਚ ਦਿੱਲੀ ਸਰਹੱਦ 'ਤੇ ਕਿਸਾਨ ਅੰਦੋਲਨ ਦਾ ਰੁਝਾਨ ਹੁਣ ਖੱਬੇ ਪਾਸੇ ਝੁਕਣਾ ਸ਼ੁਰੂ ਹੋ ਗਿਆ ਹੈ। ਕਿਸਾਨ ਮਾਰੂ ਖ਼ੇਤੀ ਬਿੱਲਾਂ ਖਿਲਾਫ਼ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੇ ਮੋਰਚੇ ਨੂੰ ਹਰ ਵਰਗ ਦਾ ਸਹਿਯੋਗ ਮਿਲ ਰਿਹਾ ਹੈ। ਪੰਜਾਬੀ ਇੰਡਸਟਰੀ ਦੇ ਸਿਤਾਰੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਪੰਜਾਬੀ ਕਲਾਕਾਰ ਵੀ ਇਸ ਮੋਰਚੇ 'ਚ ਆਪਣੀ ਹਾਜ਼ਰੀ ਲਗਵਾ ਰਹੇ ਹਨ। ਉਥੇ ਹੀ ਪੰਜਾਬੀ ਗਾਇਕ ਹਰਭਜਨ ਮਾਨ ਆਪਣੇ ਨਵੇਂ ਗੀਤ 'ਏਕਾ' ਨਾਲ ਦਰਸ਼ਕਾਂ ਦੇ ਰੁਬਰੂ ਹੋਏ ਹਨ। ਜੀ ਹਾਂ ਜਿਵੇਂ ਕਿ ਸਭ ਜਾਣਦੇ ਹੀ ਨੇ ਪੰਜਾਬ ਦਾ ਕਿਸਾਨ ਆਪਣੇ ਹੱਕਾਂ ਦੇ ਲਈ ਦਿੱਲੀ ਦੀ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਨੇ, ਜਿਸ ਦੇ ਚੱਲਦੇ ਗੀਤਾਂ ਦੇ ਰੰਗ ਵੀ ਬਦਲ ਗਏ ਹਨ। ਹੁਣ ਜੋਸ਼ ਨਾਲ ਭਰੇ ਕਿਸਾਨੀ ਗੀਤ ਸੁਣਨ ਨੂੰ ਮਿਲ ਰਹੇ ਹਨ।

ਹਰਭਜਨ ਮਾਨ ਵੀ ਬੈਕ ਟੂ ਬੈਕ ਕਿਸਾਨੀ ਗੀਤ ਲੈ ਕੇ ਆ ਰਹੇ ਹਨ। 'ਏਕਾ' ਵੀ ਕਿਸਾਨੀ ਗੀਤ ਹੈ, ਜਿਸ 'ਚ ਕਿਸਾਨਾਂ ਦੇ ਹੌਸਲੇ ਨੂੰ ਪੇਸ਼ ਕੀਤਾ ਗਿਆ ਹੈ। ਇਸ ਗੀਤ 'ਚ ਪੂਰੇ ਭਾਰਤ ਦੇ ਨਾਲ-ਨਾਲ ਵਿਦੇਸ਼ਾਂ ਦੇ ਪੰਜਾਬੀਆਂ ਦੇ ਹੋਏ 'ਏਕੇ' ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਦਿਖਾਇਆ ਗਿਆ ਹੈ। 

ਜੇ ਗੱਲ ਕਰੀਏ ਇਸ ਗੀਤ ਦੇ ਬੋਲ Harwinder Tatla ਨੇ ਦਿੱਤੇ ਹਨ, ਜਿਸ ਦਾ ਮਿਊਜ਼ਿਕ Music Empire ਵਲੋਂ ਤਿਆਰ ਕੀਤਾ ਗਿਆ ਹੈ।  ਇਸ ਗੀਤ ਨੂੰ ਹਰਭਜਨ ਮਾਨ ਦੇ ਆਫੀਸ਼ੀਅਲ ਯੂਟਿਊਬ 'ਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।

 

ਨੋਟ- ਹਰਭਜਨ ਮਾਨ ਦੇ ਨਵੇਂ ਗੀਤ 'ਏਕਾ' 'ਤੇ ਤੁਸੀਂ ਕੀ ਕਹਿਣਾ ਚਾਹੋਗੇ, ਕੁਮੈਂਟ ਬਾਕਸ 'ਚ ਜ਼ਰੂਰ ਦੱਸੋ।


sunita

Content Editor

Related News