ਹਰਭਜਨ ਮਾਨ ਨੇ ਜੱਦੀ ਪਿੰਡ ਦਾ ਸਾਂਝਾ ਕੀਤਾ ਖ਼ਾਸ ਵੀਡੀਓ, ਪੁੱਤਰ ਨਾਲ ਪਕੌੜਿਆਂ-ਜਲੇਬੀਆਂ ਦਾ ਲੁਤਫ ਲੈਂਦੇ ਆਏ ਨਜ਼ਰ

Monday, May 31, 2021 - 04:44 PM (IST)

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਤੇ ਅਦਾਕਾਰ ਹਰਭਜਨ ਮਾਨ ਜੋ ਕਿ ਇੱਕ ਲੰਬੇ ਸਮੇਂ ਤੋਂ ਆਪਣੀ ਗਾਇਕੀ ਨਾਲ ਪੰਜਾਬੀ ਬੋਲੀ ਦੀ ਸੇਵਾ ਕਰ ਰਹੇ ਹਨ। ਵਿਦੇਸ਼ 'ਚ ਰਹਿੰਦੇ ਹੋਏ ਵੀ ਹਰਭਜਨ ਮਾਨ ਨੇ ਆਪਣੇ ਬੱਚਿਆਂ ਨੂੰ ਮਾਂ-ਬੋਲੀ ਪੰਜਾਬੀ ਨਾਲ ਜੋੜਿਆ ਹੈ। ਗਾਇਕ ਹਰਭਜਨ ਮਾਨ ਤੇ ਉਨ੍ਹਾਂ ਦੀ ਪਤਨੀ ਹਰਮਨ ਮਾਨ ਅਕਸਰ ਹੀ ਆਪਣੇ ਜੱਦੀ ਪਿੰਡ ਖੇਮੂਆਣੇ ਦੀਆਂ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ।

 
 
 
 
 
 
 
 
 
 
 
 
 
 
 
 

A post shared by Harbhajan Mann (@harbhajanmannofficial)

ਦੱਸ ਦਈਏ ਕਿ ਹਰਭਜਨ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਇੱਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ 'ਚ ਉਹ ਆਪਣੇ ਪੁੱਤਰ ਅਵਕਾਸ਼ ਮਾਨ ਨਾਲ ਪਿੰਡ ਦੇ ਕਿਸੇ ਪ੍ਰੋਗਰਾਮ 'ਚ ਨਜ਼ਰ ਆ ਰਹੇ ਹਨ। ਜਿੱਥੇ ਉਹ ਪਕੌੜੇ ਤੇ ਜਲੇਬੀਆਂ ਦਾ ਲੁਤਫ ਲੈਂਦੇ ਹੋਏ ਨਜ਼ਰ ਆ ਰਹੇ ਹਨ। ਦਰਸ਼ਕਾਂ ਵੱਲੋਂ ਇਸ ਵੀਡੀਓ ਨੂੰ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ।

PunjabKesari

ਜੇ ਗੱਲ ਕਰੀਏ ਹਰਭਜਨ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦਿੱਤੇ ਹਨ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖ਼ੇਤਰ 'ਚ ਵਾਹ ਵਾਹੀ ਖੱਟ ਚੁੱਕੇ ਹਨ। ਉਨ੍ਹਾਂ ਦੀ ਫ਼ਿਲਮ 'ਪੀ.ਆਰ' ਰਿਲੀਜ਼ ਤਿਆਰ ਹੈ ਪਰ ਕੋਰੋਨਾ ਕਾਰਨ ਫ਼ਿਲਮਾਂ ਦੀ ਰਿਲੀਜ਼ਿੰਗ 'ਤੇ ਰੋਕ ਲੱਗੀ ਹੋਈ ਹੈ।

 
 
 
 
 
 
 
 
 
 
 
 
 
 
 
 

A post shared by Harbhajan Mann (@harbhajanmannofficial)


sunita

Content Editor

Related News