ਗਾਇਕ ਹਰਜੀਤ ਹਰਮਨ ਨੇ ਕੀਤੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ

03/31/2022 3:56:50 PM

ਚੰਡੀਗੜ੍ਹ (ਬਿਊਰੋ)– ਮਸ਼ਹੂਰ ਪੰਜਾਬੀ ਗਾਇਕ ਹਰਜੀਤ ਹਰਮਨ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਹਰਜੀਤ ਹਰਮਨ ਨੇ ਸੀ. ਐੱਮ. ਹਾਊਸ ਤੋਂ ਦੋ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀਆਂ ਕੀਤੀਆਂ ਹਨ।

ਇਹ ਖ਼ਬਰ ਵੀ ਪੜ੍ਹੋ : ਦੁਨੀਆ ਭਰ ’ਚ ‘ਆਰ. ਆਰ. ਆਰ.’ ਨੇ ਕੀਤੀ 600 ਕਰੋੜ ਤੋਂ ਵੱਧ ਦੀ ਕਮਾਈ

ਤਸਵੀਰਾਂ ਨਾਲ ਕੈਪਸ਼ਨ ’ਚ ਹਰਜੀਤ ਨੇ ਲਿਖਿਆ, ‘ਅੱਜ ਵੀਰ ਭਗਵੰਤ ਮਾਨ (ਮੁੱਖ ਮੰਤਰੀ ਪੰਜਾਬ) ਨੂੰ ਸੀ. ਐੱਮ. ਹਾਊਸ ਵਿਖੇ ਮਿਲ ਕੇ ਉਨ੍ਹਾਂ ਨੂੰ ਮੁੱਖ ਮੰਤਰੀ ਬਣਨ ’ਤੇ ਮੁਬਾਰਕਬਾਦ ਦਿੱਤੀ ਤੇ ਪੰਜਾਬ ਦੇ ਸੁਨਹਿਰੇ ਭਵਿੱਖ ਬਾਰੇ ਖੁੱਲ੍ਹ ਕੇ ਵਿਚਾਰਾਂ ਹੋਈਆਂ।’

ਇਨ੍ਹਾਂ ’ਚੋਂ ਇਕ ਤਸਵੀਰ ’ਚ ਹਰਜੀਤ ਹਰਮਨ ਭਗਵੰਤ ਮਾਨ ਨਾਲ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ। ਉਥੇ ਦੂਜੀ ਤਸਵੀਰ ’ਚ ਹਰਜੀਤ ਹਰਮਨ ਭਗਵੰਤ ਮਾਨ ਨੂੰ ਫੁੱਲਾਂ ਦਾ ਗੁਲਦਸਤਾ ਦਿੰਦੇ ਨਜ਼ਰ ਆ ਰਹੇ ਹਨ।

 
 
 
 
View this post on Instagram
 
 
 
 
 
 
 
 
 
 
 

A post shared by Harjit Harman (@harjitharman)

ਦੱਸ ਦੇਈਏ ਕਿ ਬੀਤੇ ਦਿਨੀਂ ਮਿਸ ਯੂਨੀਵਰਸ 2021 ਹਰਨਾਜ਼ ਕੌਰ ਸੰਧੂ ਨੇ ਵੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਸੀ। ਹਰਨਾਜ਼ ਨੇ ਆਪਣੇ ਮਾਤਾ-ਪਿਤਾ ਸਮੇਤ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਸੀ ਤੇ ਇਸ ਦੀਆਂ ਤਸਵੀਰਾਂ ਤੇ ਵੀਡੀਓਜ਼ ਵੀ ਸਾਹਮਣੇ ਆਈਆਂ ਸਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh