ਜੈਕਲੀਨ, ਨੋਰਾ ਨੂੰ ਲਿਖੀਆਂ ਚਿੱਠੀਆਂ ਦਾ ਮਾਮਲਾ, ਸੁਕੇਸ਼ ਚੰਦਰਸ਼ੇਖਰ ਵਿਰੁੱਧ ਜਨਹਿੱਤ ਪਟੀਸ਼ਨ ਖਾਰਜ

Saturday, Jul 29, 2023 - 01:32 PM (IST)

ਜੈਕਲੀਨ, ਨੋਰਾ ਨੂੰ ਲਿਖੀਆਂ ਚਿੱਠੀਆਂ ਦਾ ਮਾਮਲਾ, ਸੁਕੇਸ਼ ਚੰਦਰਸ਼ੇਖਰ ਵਿਰੁੱਧ ਜਨਹਿੱਤ ਪਟੀਸ਼ਨ ਖਾਰਜ

ਨਵੀਂ ਦਿੱਲੀ (ਭਾਸ਼ਾ) - ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਅਦਾਕਾਰਾ ਜੈਕਲੀਨ ਫਰਨਾਂਡੀਜ਼ ਅਤੇ ਨੋਰਾ ਫਤੇਹੀ ਨੂੰ ਮਨੀ ਲਾਂਡਰਿੰਗ ਮਾਮਲੇ ਦੇ ਦੋਸ਼ੀ ਸੁਕੇਸ਼ ਚੰਦਰਸ਼ੇਖਰ ਵਲੋਂ ਲਿਖੀਆਂ ‘ਅਪਮਾਨਜਨਕ ਚਿੱਠੀਆਂ’ ਤੋਂ ਦੁਖੀ ਇਕ ਪ੍ਰਸ਼ੰਸਕ ਵਲੋਂ ਦਾਇਰ ਜਨਹਿੱਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ।

ਇਹ ਖ਼ਬਰ ਵੀ ਪੜ੍ਹੋ : 308 ਕੁੜੀਆਂ ਨਾਲ ਇਸ਼ਕ, ਅਸਲ ਜ਼ਿੰਦਗੀ ਦਾ ਖਲਨਾਇਕ, ਅਜਿਹੀ ਰਹੀ ਸੰਜੇ ਦੱਤ ਦੀ ਜ਼ਿੰਦਗੀ

ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜਸਟਿਸ ਸੰਜੀਵ ਨਰੂਲਾ ਦੇ ਬੈਂਚ ਨੇ ਕਿਹਾ ਕਿ ਨਿਸ਼ਾਂਤ ਸਿੰਘ ਵੱਲੋਂ ਦਾਇਰ ਜਨਹਿੱਤ ਪਟੀਸ਼ਨ ਸਿਰਫ਼ ਪ੍ਰਚਾਰ ਹਾਸਲ ਕਰਨ ਲਈ ਦਾਇਰ ਕੀਤੀ ਗਈ ਹੈ ਅਤੇ ਇਸ ਨੂੰ ਜੁਰਮਾਨੇ ਸਮੇਤ ਖਾਰਜ ਕਰ ਦਿੱਤਾ ਗਿਆ ਹੈ। ਨਿਸ਼ਾਂਤ ਨੇ ਆਪਣੀ ਪਟੀਸ਼ਨ ਵਿਚ ਕਿਹਾ ਸੀ ਕਿ ਸੁਕੇਸ਼ ਚੰਦਰਸ਼ੇਖਰ ਦੀਆਂ ‘ਝੂਠੀਆਂ ਜਨਤਕ ਪ੍ਰੇਮ ਕਹਾਣੀਆਂ ਦਾ ਸਾਡੇ ਨਾਬਾਲਗਾਂ ਦੇ ਮਨੋਵਿਗਿਆਨ ’ਤੇ ਜਬਰਦਸਤ ਪ੍ਰਭਾਵ ਪਾ ਰਹੀਆਂ ਹਨ।’

ਇਹ ਖ਼ਬਰ ਵੀ ਪੜ੍ਹੋ : ਮਰਹੂਮ ਗਾਇਕ ਸੁਰਿੰਦਰ ਛਿੰਦਾ ਦੀ ਅੰਤਿਮ ਵਿਦਾਈ ਦੀਆਂ ਤਿਆਰੀਆਂ ਸ਼ੁਰੂ, ਵੇਖੋ ਤਸਵੀਰਾਂ

ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਚਿੱਠੀਆਂ ਵਿਚ ਕੁਝ ਮਹਿਲਾ ਕਲਾਕਾਰਾਂ ਨਾਲ ਆਪਣੇ ਕਥਿਤ ਸਬੰਧਾਂ ਬਾਰੇ ਜਨਤਕ ਤੌਰ ’ਤੇ ਗੱਲ ਕਰ ਕੇ, ਸੁਕੇਸ਼ ਚੰਦਰਸ਼ੇਖਰ ਨੇ ਇਸ ਦੇਸ਼ ਦੀਆਂ ਔਰਤਾਂ ਅਤੇ ਖਾਸ ਤੌਰ ’ਤੇ ਮਹਿਲਾ ਕਲਾਕਾਰ ਜੈਕਲੀਨ ਫਰਨਾਂਡੀਜ਼ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News