ਹੈਲਥ ਅਪਡੇਟ : ਆਕਸੀਜਨ ਸਪੋਰਟ 'ਤੇ ਹਨ ਦਿਲੀਪ ਕੁਮਾਰ, ਡਾਕਟਰ ਨੇ ਕਿਹਾ -'ਸਿਹਤ 'ਚ ਹੋ ਰਿਹੈ ਸੁਧਾਰ'
Wednesday, Jun 09, 2021 - 10:18 AM (IST)
ਮੁੰਬਈ: ਬਾਲੀਵੁੱਡ ਅਦਾਕਾਰ ਦਿਲੀਪ ਕੁਮਾਰ ਦੀ ਸਿਹਤ 'ਚ ਪਹਿਲਾਂ ਦੇ ਮੁਕਾਬਲੇ ਸੁਧਾਰ ਹੋ ਰਿਹਾ ਹੈ ਪਰ ਫਿਲਹਾਲ ਉਹ ਆਕਸੀਜਨ ਸਪੋਰਟ 'ਤੇ ਹਨ। ਮੁੰਬਈ ਦੇ ਪੀਡੀ ਹਿੰਦੂਜਾ ਹਸਪਤਾਲ 'ਚ ਦਿਲੀਪ ਕੁਮਾਰ ਦਾ ਇਲਾਜ ਚੱਲ ਰਿਹਾ ਹੈ। ਡਾ. ਜਲੀਲ ਪਾਰਕਰ ਉਨ੍ਹਾਂ ਦਾ ਇਲਾਜ ਕਰ ਰਹੇ ਹਨ।ਪਿਛਲੇ ਕਈ ਦਿਨਾਂ ਤੋਂ ਦਿਲੀਪ ਕੁਮਾਰ ਦੀ ਸਿਹਤ ਕਾਫ਼ੀ ਢਿੱਲੀ ਚੱਲ ਰਹੀ ਹੈ।
ਦਿਲੀਪ ਕੁਮਾਰ ਦੀ ਸਿਹਤ ਦਸੰਬਰ 2020 ਤੋਂ ਖ਼ਰਾਬ ਚੱਲ ਰਹੀ ਹੈ। ਜਾਣਕਾਰੀ ਅਨੁਸਾਰ ਹੁਣ ਕੁਝ ਦਿਨ ਪਹਿਲਾਂ ਤੋਂ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਿਲ ਆ ਰਹੀ ਸੀ। ਇਸੇ ਕਰਕੇ ਉਨ੍ਹਾਂ ਨੂੰ ਦਾਖ਼ਲ ਕਰਵਾਇਆ ਗਿਆ ਹੈ। ਉਹ ਬਹੁਤ ਕਮਜ਼ੋਰ ਹੋ ਗਏ ਹਨ ਅਤੇ ਉਨ੍ਹਾਂ ਦੀ ਇਮਿਊਨਿਟੀ ਵੀ ਘੱਟ ਹੈ। ਪਿਛਲੀ ਵਾਰ ਜਦੋਂ ਉਨ੍ਹਾਂ ਨੂੰ ਦਾਖ਼ਲ ਕੀਤਾ ਗਿਆ ਸੀ। ਸਾਇਰਾ ਬਾਨੋ ਨੇ ਕਿਹਾ ਕਿ ਪ੍ਰਸ਼ੰਸਕਾਂ ਨੂੰ ਉਨ੍ਹਾਂ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ, ਉਹ ਕਮਜ਼ੋਰ ਹਨ।