ਅੰਤ੍ਰਿਮ ਜ਼ਮਾਨਤ ਤੋਂ ਬਾਅਦ ਗੁਰਦਾਸ ਮਾਨ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

09/30/2021 11:45:16 AM

ਚੰਡੀਗੜ੍ਹ (ਬਿਊਰੋ)– ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ’ਚ ਹਾਈ ਕੋਰਟ ਨੇ ਗੁਰਦਾਸ ਮਾਨ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਵਲੋਂ ਅੱਜ ਗੁਰਦਾਸ ਮਾਨ ਨੂੰ ਰੈਗੂਲਰ ਜ਼ਮਾਨਤ ਦੇ ਿਦੱਤੀ ਗਈ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਹਾਈ ਕੋਰਟ ਨੇ ਗੁਰਦਾਸ ਮਾਨ ਨੂੰ ਅੰਤ੍ਰਿਮ ਜ਼ਮਾਨਤ ਦਿੱਤੀ ਸੀ।

ਗੁਰਦਾਸ ਮਾਨ ’ਤੇ ਧਾਰਾ 295 ਏ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਨਕੋਦਰ ਵਿਖੇ ਆਪਣੇ ਪ੍ਰੋਗਰਾਮ ਦੌਰਾਨ ਗੁਰਦਾਸ ਮਾਨ ਨੇ ਸਾਈਂ ਲਾਡੀ ਸ਼ਾਹ ਨੂੰ ਸ੍ਰੀ ਗੁਰੂ ਅਮਰਦਾਸ ਜੀ ਦਾ ਵੰਸ਼ ਦੱਸਿਆ ਸੀ। ਇਸ ’ਤੇ ਸਿੱਖ ਭਾਈਚਾਰੇ ਨੇ ਵਿਰੋਧ ਕੀਤਾ ਸੀ ਤੇ ਇਸ ਵਿਰੋਧ ਤੋਂ ਬਾਅਦ ਗੁਰਦਾਸ ਮਾਨ ’ਤੇ ਮਾਮਲਾ ਦਰਜ ਕੀਤਾ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ : ਕਰਨ ਔਜਲਾ ਦਾ ਨਵਾਂ ਗੀਤ 'ਅੱਡੀ ਸੁੰਨੀ' ਰਿਲੀਜ਼, ਜਿੱਤ ਰਿਹੈ ਲੋਕਾਂ ਦੇ ਦਿਲ (ਵੀਡੀਓ)

ਦੱਸ ਦੇਈਏ ਕਿ ਗੁਰਦਾਸ ਮਾਨ ਜਾਂਚ ’ਚ ਸ਼ਾਮਲ ਨਹੀਂ ਹੋ ਸਕੇ ਕਿਉਂਕਿ ਉਹ ਕੋਰੋਨਾ ਪਾਜ਼ੇਟਿਵ ਹਨ। ਅਦਾਲਤ ਨੇ ਗੁਰਦਾਸ ਮਾਨ ਨੂੰ 5 ਹਫਤਿਆਂ ਬਾਅਦ ਜਾਂਚ ’ਚ ਸ਼ਾਮਲ ਹੋਣ ਲਈ ਕਿਹਾ ਹੈ। ਇਸ ਦੇ ਨਾਲ ਹੀ ਪਟੀਸ਼ਨ ਦਾ ਨਿਪਟਾਰਾ ਵੀ ਹੋ ਗਿਆ ਹੈ।

26 ਅਗਸਤ ਨੂੰ ਨਕੋਦਰ ’ਚ ਗੁਰਦਾਸ ਮਾਨ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਚਲਦਿਆਂ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ’ਚ ਗੁਰਦਾਸ ਮਾਨ ਨੇ ਜਲੰਧਰ ਦੀ ਜ਼ਿਲ੍ਹਾ ਅਦਾਲਤ ’ਚ ਜ਼ਮਾਨਤ ਅਰਜ਼ੀ ਦਰਜ ਕੀਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ। ਫਿਰ ਗੁਰਦਾਸ ਮਾਨ ਨੇ ਹਾਈ ਕੋਰਟ ਦਾ ਰੁਖ਼ ਕੀਤਾ, ਜਿਥੇ ਉਨ੍ਹਾਂ ਨੂੰ ਅੰਤ੍ਰਿਮ ਜ਼ਮਾਨਤ ਦਿੱਤੀ ਗਈ ਤੇ ਅੱਜ ਰੈਗੂਲਰ ਜ਼ਮਾਨਤ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News