ਇਹ ਨੇ ਪੰਜਾਬੀ ਸਿਨੇਮਾ ਦੀਆਂ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ ਫ਼ਿਲਮਾਂ, ''ਜੱਟ ਐਂਡ ਜੂਲੀਅਟ 3'' ਵੀ ਲਿਸਟ ''ਚ ਸ਼ਾਮਲ

Thursday, Jul 18, 2024 - 11:24 AM (IST)

ਚੰਡੀਗੜ੍ਹ (ਬਿਊਰੋ) : ਪੰਜਾਬੀ ਮਨੋਰੰਜਨ ਇੰਡਸਟਰੀ ਨੇ ਪਿਛਲੇ ਸਾਲਾਂ ਦੌਰਾਨ ਕਾਫ਼ੀ ਤਰੱਕੀ ਦਾ ਅਨੁਭਵ ਕੀਤਾ ਹੈ, ਇਹ ਪ੍ਰਸ਼ੰਸਕਾਂ ਨੂੰ ਸ਼ਾਨਦਾਰ ਸਮੱਗਰੀ ਪ੍ਰਦਾਨ ਕਰਕੇ ਖਿੱਚ ਰਿਹਾ ਹੈ। ਹੁਣ ਇੱਥੇ ਅਸੀਂ ਪੰਜਾਬੀ ਸਿਨੇਮਾ ਦੀਆਂ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ ਪੰਜਾਬੀ ਫ਼ਿਲਮਾਂ ਦੀ ਇੱਕ ਲਿਸਟ ਤਿਆਰ ਕੀਤੀ ਹੈ। ਆਓ ਸਰਸਰੀ ਨਜ਼ਰ ਮਾਰੀਏ...

ਕੈਰੀ ਆਨ ਜੱਟਾ 3 :- ਪਿਛਲੇ ਸਾਲ ਰਿਲੀਜ਼ ਹੋਈ ਸਮੀਪ ਕੰਗ ਦੁਆਰਾ ਨਿਰਦੇਸ਼ਤ ਅਤੇ ਗਿੱਪੀ ਗਰੇਵਾਲ-ਸੋਨਮ ਬਾਜਵਾ ਸਟਾਰਰ ਪੰਜਾਬੀ ਫ਼ਿਲਮ 'ਕੈਰੀ ਆਨ ਜੱਟਾ 3' ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਸੀ। ਇਸ ਫ਼ਿਲਮ ਨੇ ਕਈ ਤਰ੍ਹਾਂ ਦੇ ਰਿਕਾਰਡ ਤੋੜੇ ਸਨ। 'ਕੈਰੀ ਆਨ ਜੱਟਾ 3' ਪਾਲੀਵੁੱਡ ਦੀ ਪਹਿਲੀ ਅਜਿਹੀ ਫ਼ਿਲਮ ਹੈ, ਜਿਸ ਨੇ 100 ਕਰੋੜ ਦੀ ਕਮਾਈ ਕੀਤੀ ਹੈ। ਇਸ ਫ਼ਿਲਮ ਨੇ ਸਾਰੀ 103 ਕਰੋੜ ਦੀ ਕਮਾਈ ਕੀਤੀ ਸੀ, ਇਸ ਲਈ ਗਿੱਪੀ ਦੀ ਇਹ ਫ਼ਿਲਮ ਇਸ ਲਿਸਟ 'ਚ ਪਹਿਲੇ ਸਥਾਨ ਉਤੇ ਹੈ।

ਇਹ ਖ਼ਬਰ ਵੀ ਪੜ੍ਹੋ - ਪ੍ਰਸਿੱਧ ਸੋਸ਼ਲ ਮੀਡੀਆ Influencer ਦੀ ਦਰਦਨਾਕ ਮੌਤ, ਰੀਲ ਬਣਾਉਂਦੇ ਸਮੇਂ 300 ਫੁੱਟ ਡੂੰਘੀ ਖੱਡ 'ਚ ਡਿੱਗੀ

ਜੱਟ ਐਂਡ ਜੂਲੀਅਟ 3 :- ਹਾਲ ਹੀ 'ਚ ਰਿਲੀਜ਼ ਹੋਈ ਪੰਜਾਬੀ ਫ਼ਿਲਮ 'ਜੱਟ ਐਂਡ ਜੂਲੀਅਟ 3' ਪੰਜਾਬੀ ਸਿਨੇਮਾ ਦੀ ਦੂਜੀ ਸਭ ਤੋਂ ਜਿਆਦਾ ਕਮਾਈ ਕਰਨ ਵਾਲੀ ਫ਼ਿਲਮ ਬਣ ਗਈ ਹੈ। ਇਸ ਫ਼ਿਲਮ ਨੇ ਹੁਣ ਤੱਕ 100 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ। ਇਸ ਫ਼ਿਲਮ 'ਚ ਨੀਰੂ ਬਾਜਵਾ ਅਤੇ ਦਿਲਜੀਤ ਦੁਸਾਂਝ ਮੁੱਖ ਭੂਮਿਕਾ 'ਚ ਹਨ। ਇਸ ਦਾ ਲੇਖਨ ਅਤੇ ਨਿਰਦੇਸ਼ਨ ਜਗਦੀਪ ਸਿੱਧੂ ਨੇ ਕੀਤਾ ਹੈ।

ਮਸਤਾਨੇ :- ਪੰਜਾਬੀ ਫ਼ਿਲਮ 'ਮਸਤਾਨੇ' ਪਿਛਲੇ ਸਾਲ 25 ਅਗਸਤ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ, 'ਮਸਤਾਨੇ' ਨੇ ਰਿਲੀਜ਼ ਤੋਂ ਪਹਿਲਾਂ ਹੀ ਲੋਕਾਂ ਨੂੰ ਆਪਣੇ ਵੱਲ ਖਿੱਚਿਆ ਲਿਆ ਸੀ। ਮਸਤਾਨੇ ਪੰਜਾਬੀ ਸਿਨੇਮਾ ਦੀ ਤੀਜੀ ਸਭ ਤੋਂ ਜ਼ਿਆਦਾ ਕਮਾਈ ਕਰਨ ਵਾਲੀ ਫ਼ਿਲਮ ਹੈ। ਤਰਸੇਮ ਜੱਸੜ ਸਟਾਰਰ ਇਸ ਫ਼ਿਲਮ ਨੇ 74 ਕਰੋੜ ਦਾ ਸ਼ਾਨਦਾਰ ਕਲੈਕਸ਼ਨ ਕੀਤਾ ਸੀ।

ਕੈਰੀ ਆਨ ਜੱਟਾ 2 :- 'ਕੈਰੀ ਆਨ ਜੱਟਾ 2' ਸਮੀਪ ਕੰਗ ਦੁਆਰਾ ਨਿਰਦੇਸ਼ਤ 2018 ਦੀ ਇੱਕ ਪੰਜਾਬੀ ਕਾਮੇਡੀ ਫ਼ਿਲਮ ਹੈ। ਫ਼ਿਲਮ 'ਚ ਗਿੱਪੀ ਗਰੇਵਾਲ ਅਤੇ ਸੋਨਮ ਬਾਜਵਾ ਦੇ ਨਾਲ ਗੁਰਪ੍ਰੀਤ ਘੁੱਗੀ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਬੀ.ਐਨ. ਸ਼ਰਮਾ, ਕਰਮਜੀਤ ਅਨਮੋਲ ਅਤੇ ਉਪਾਸਨਾ ਸਿੰਘ ਅਤੇ ਜੋਤੀ ਸੇਠੀ ਸਹਾਇਕ ਭੂਮਿਕਾਵਾਂ 'ਚ ਸਨ। ਇਹ ਫ਼ਿਲਮ 1 ਜੂਨ 2018 ਨੂੰ ਰਿਲੀਜ਼ ਹੋਈ ਸੀ ਅਤੇ ਇਸ ਨੇ ਬਾਕਸ ਆਫਿਸ 'ਤੇ ਕਈ ਰਿਕਾਰਡ ਤੋੜੇ ਸਨ। ਫ਼ਿਲਮ ਨੇ ਦੁਨੀਆ ਭਰ 'ਚ 57.67 ਕਰੋੜ ਦੀ ਕਮਾਈ ਕੀਤੀ ਸੀ।

ਇਹ ਖ਼ਬਰ ਵੀ ਪੜ੍ਹੋ -  ਸੂਫ਼ੀ ਗਾਇਕਾ ਨੂਰਾ ਸਿਸਟਰ ਦੀ ਗੱਡੀ 'ਤੇ ਹਮਲਾ, ਅੱਧੀ ਰਾਤ ਲੁਟੇਰਿਆਂ ਨੇ ਲਿਆ ਘੇਰ

ਚੱਲ ਮੇਰਾ ਪੁੱਤਰ 2 :- 'ਚੱਲ ਮੇਰਾ ਪੁੱਤਰ 2' 2020 ਦੀ ਇੱਕ ਪੰਜਾਬੀ ਦੀ ਕਾਮੇਡੀ ਡਰਾਮਾ ਫ਼ਿਲਮ ਹੈ, ਜਿਸ ਦਾ ਨਿਰਦੇਸ਼ਨ ਜਨਜੋਤ ਸਿੰਘ ਨੇ ਕੀਤਾ ਹੈ। ਇਸ ਫ਼ਿਲਮ ਨੂੰ 'ਰਿਦਮ ਬੁਆਏਜ਼ ਐਂਟਰਟੇਨਮੈਂਟ' ਦੇ ਅਧੀਨ ਕਾਰਜ ਗਿੱਲ ਦੁਆਰਾ ਅਤੇ 'ਓਮਜੀ ਸਟਾਰ ਸਟੂਡੀਓਜ਼' ਦੇ ਅਧੀਨ ਆਸ਼ੂ ਮੁਨੀਸ਼ ਸਾਹਨੀ ਦੁਆਰਾ ਨਿਰਮਿਤ ਕੀਤਾ ਗਿਆ ਹੈ। ਇਸ 'ਚ ਅਮਰਿੰਦਰ ਗਿੱਲ, ਸਿੰਮੀ ਚਾਹਲ ਅਤੇ ਗੈਰੀ ਸੰਧੂ ਮੁੱਖ ਭੂਮਿਕਾਵਾਂ ਵਿੱਚ ਹਨ। ਫ਼ਿਲਮ ਨੇ ਪੂਰੀ ਦੁਨੀਆਂ 'ਚ 55.41 ਕਰੋੜ ਦੀ ਕਮਾਈ ਕੀਤੀ ਸੀ।

ਸੌਂਕਣ ਸੌਂਕਣੇ :- 'ਸੌਂਕਣ ਸੌਂਕਣੇ' ਇੱਕ 2022 ਦੀ ਪੰਜਾਬੀ ਫ਼ਿਲਮ ਹੈ, ਇਹ ਅਮਰਜੀਤ ਸਿੰਘ ਸਰੋਂ ਦੁਆਰਾ ਨਿਰਦੇਸ਼ਿਤ ਰੁਮਾਂਟਿਕ ਕਾਮੇਡੀ ਫ਼ਿਲਮ ਹੈ। 'ਨਾਦ ਐਸਐਸ ਸਟੂਡੀਓਜ਼' ਦੇ ਬੈਨਰ ਹੇਠ ਬਣੀ ਇਸ ਫ਼ਿਲਮ 'ਚ ਐਮੀ ਵਿਰਕ, ਸਰਗੁਣ ਮਹਿਤਾ ਅਤੇ ਨਿਮਰਤ ਖਹਿਰਾ ਹਨ। ਇਹ 13 ਮਈ 2022 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ। ਇਸ ਫ਼ਿਲਮ ਨੇ 55 ਕਰੋੜ ਦੀ ਕਮਾਈ ਕੀਤੀ ਸੀ।

ਹੌਂਸਲਾ ਰੱਖ :- 'ਹੌਂਸਲਾ ਰੱਖ' ਇੱਕ 2021 ਦੀ ਪੰਜਾਬੀ ਰੁਮਾਂਟਿਕ ਕਾਮੇਡੀ ਫ਼ਿਲਮ ਹੈ, ਜਿਸ ਦਾ ਨਿਰਦੇਸ਼ਨ ਅਮਰਜੀਤ ਸਿੰਘ ਸਰੋਂ ਦੁਆਰਾ ਕੀਤਾ ਗਿਆ ਹੈ, ਜਿਸ 'ਚ ਦਿਲਜੀਤ ਦੋਸਾਂਝ, ਸੋਨਮ ਬਾਜਵਾ, ਸ਼ਹਿਨਾਜ਼ ਗਿੱਲ ਅਦਾਕਾਰ ਹਨ, ਇਹ ਨਿਰਮਾਤਾ ਵਜੋਂ ਦਿਲਜੀਤ ਦੋਸਾਂਝ ਦੀ ਸ਼ੁਰੂਆਤ ਸੀ। ਇਸ ਫ਼ਿਲਮ ਨੇ 54 ਕਰੋੜ ਦੀ ਕਮਾਈ ਕੀਤੀ ਸੀ।

ਇਹ ਖ਼ਬਰ ਵੀ ਪੜ੍ਹੋ -  ਰੈਪਰ Drake ਦੇ ਘਰ ਵੜ ਗਿਆ ਹੜ੍ਹ ਦਾ ਪਾਣੀ, Toronto ਵਾਲੇ ਘਰ ਦਾ ਕੁਝ ਅਜਿਹਾ ਹੋਇਆ ਹਾਲ

ਛੜਾ :- ਇੱਕ 2019 ਦੀ ਪੰਜਾਬੀ ਰੁਮਾਂਟਿਕ ਕਾਮੇਡੀ ਫ਼ਿਲਮ ਹੈ, ਜੋ ਜਗਦੀਪ ਸਿੱਧੂ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਸਟਾਰਰ ਇਹ ਫ਼ਿਲਮ 21 ਜੂਨ 2019 ਨੂੰ ਦੁਨੀਆ ਭਰ 'ਚ ਰਿਲੀਜ਼ ਹੋਈ ਸੀ। ਫ਼ਿਲਮ ਨੂੰ ਆਲੋਚਕਾਂ ਦੁਆਰਾ ਸਕਾਰਾਤਮਕ ਪ੍ਰਤੀਕਿਰਿਆ ਮਿਲੀਆਂ ਸਨ। ਫ਼ਿਲਮ ਨੇ 52.75 ਕਰੋੜ ਦੀ ਕਮਾਈ ਕੀਤੀ ਸੀ।

ਚਾਰ ਸਾਹਿਬਜ਼ਾਦੇ :- ਚਾਰ ਸਾਹਿਬਜ਼ਾਦੇ 2014 ਦੀ ਪੰਜਾਬੀ-ਹਿੰਦੀ 3D ਕੰਪਿਊਟਰ-ਐਨੀਮੇਟਡ ਇਤਿਹਾਸਕ ਡਰਾਮਾ ਫ਼ਿਲਮ ਹੈ, ਜੋ ਹੈਰੀ ਬਵੇਜਾ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਇਹ 10ਵੇਂ ਸਿੱਖ ਗੁਰੂ ਗੁਰੂ ਗੋਬਿੰਦ ਸਿੰਘ ਦੇ ਪੁੱਤਰਾਂ-ਸਾਹਿਬਜ਼ਾਦਾ ਅਜੀਤ ਸਿੰਘ, ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫਤਿਹ ਸਿੰਘ ਦੀਆਂ ਕੁਰਬਾਨੀਆਂ 'ਤੇ ਆਧਾਰਿਤ ਹੈ। ਵੱਖ-ਵੱਖ ਕਿਰਦਾਰਾਂ ਲਈ ਆਵਾਜ਼ ਕਲਾਕਾਰਾਂ ਨੂੰ ਗੁੰਮਨਾਮ ਰੱਖਿਆ ਗਿਆ ਸੀ। ਜਦੋਂ ਇਹ ਰਿਲੀਜ਼ ਹੋਈ ਸੀ ਤਾਂ ਇਹ ਸਭ ਤੋਂ ਵੱਧ ਕਮਾਈ ਕਰਨ ਵਾਲੀ ਪੰਜਾਬੀ ਫ਼ਿਲਮ ਵੀ ਬਣ ਗਈ ਸੀ। ਫ਼ਿਲਮ ਨੇ 45.96 ਕਰੋੜ ਦੀ ਕਮਾਈ ਕੀਤੀ ਸੀ।

ਸਰਦਾਰ ਜੀ :- ਸਰਦਾਰ ਜੀ 2015 ਦੀ ਇੱਕ ਪੰਜਾਬੀ ਕਾਮੇਡੀ ਫ਼ਿਲਮ ਹੈ, ਜੋ ਰੋਹਿਤ ਜੁਗਰਾਜ ਦੁਆਰਾ ਨਿਰਦੇਸ਼ਤ ਹੈ ਅਤੇ ਇਸ 'ਚ ਦਿਲਜੀਤ ਦੋਸਾਂਝ, ਮੈਂਡੀ ਤੱਖਰ ਅਤੇ ਨੀਰੂ ਬਾਜਵਾ ਮੁੱਖ ਭੂਮਿਕਾਵਾਂ 'ਚ ਹਨ। 26 ਜੂਨ 2015 ਨੂੰ ਰਿਲੀਜ਼ ਹੋਈ ਇਸ ਫ਼ਿਲਮ ਨੇ 38.38 ਕਰੋੜ ਦੀ ਕਮਾਈ ਕੀਤੀ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News