ਕੋਰੋਨਾ ਕਾਰਨ ਅਚਾਨਕ ਵਿਗੜੀ ਹਿਮਾਂਸ਼ੀ ਖੁਰਾਣਾ ਦੀ ਸਿਹਤ, ਹਸਪਤਾਲ ''ਚ ਦਾਖ਼ਲ

10/01/2020 1:24:54 PM

ਜਲੰਧਰ (ਬਿਊਰੋ) — ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ 13' ਫੇਮ ਹਿਮਾਂਸ਼ੀ ਖੁਰਾਣਾ ਕੋਰੋਨਾ ਦੀ ਚਪੇਟ 'ਚ ਆ ਗਈ ਹੈ। ਕੁਝ ਦਿਨ ਪਹਿਲਾਂ ਹੀ ਉਸ ਨੇ ਆਪਣੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਸੀ। ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਹਿਮਾਂਸ਼ੀ ਨੇ ਖ਼ੁਦ ਨੂੰ ਘਰ 'ਚ ਇਕਾਂਤਵਾਸ ਕਰ ਲਿਆ ਸੀ ਪਰ ਹੁਣ ਖ਼ਬਰਾਂ ਆ ਰਹੀਆਂ ਹਨ ਕਿ ਹਿਮਾਂਸ਼ੀ ਖੁਰਾਣਾ ਨੂੰ 105 ਡਿਗਰੀ ਬੁਖ਼ਾਰ ਹੋਣ ਤੋਂ ਬਾਅਦ ਤੁਰੰਤ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਉਸ ਦਾ ਆਕਸੀਜਨ ਪੱਧਰ ਵੀ ਘੱਟ ਹੋ ਗਿਆ ਸੀ।

ਸਪਾਟਬੁਆਏ ਦੀ ਰਿਪੋਰਟ ਮੁਤਾਬਕ, ਹਿਮਾਂਸ਼ੀ ਖੁਰਾਣਾ ਨੂੰ ਲੁਧਿਆਣਾ ਦੇ ਇਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਹਾਲਾਂਕਿ ਹਿਮਾਂਸ਼ੀ ਖੁਰਾਣਾ ਦੀ ਮੈਨੇਜਰ ਨੇ ਫੋਨ ਉੱਤੇ ਗੱਲਬਾਤ ਕਰਦਿਆਂ ਦੱਸਦਿਆ ਹੈ ਕਿ ਹੁਣ ਹਿਮਾਂਸ਼ੀ ਦੀ ਸਿਹਤ ਵਿਚ ਪਹਿਲਾਂ ਨਾਲੋਂ ਕਾਫ਼ੀ ਸੁਧਾਰ ਹੈ। ਫ਼ਿਲਹਾਲ ਘਬਰਾਉਣ ਵਾਲੀ ਕੋਈ ਗੱਲ ਨਹੀਂ ਹੈ। ਸੂਤਰਾਂ ਮੁਤਾਬਕ, ਹਿਮਾਂਸ਼ੀ ਖੁਰਾਣਾ ਨੂੰ ਐਂਬੂਲੈਸ ਰਾਹੀਂ ਚੰਡੀਗੜ੍ਹ ਤੋਂ ਲੁਧਿਆਣਾ ਸ਼ਿਫਟ ਕੀਤਾ ਅਤੇ ਹੁਣ ਹਿਮਾਂਸ਼ੀ ਖੁਰਾਣਾ ਡਾਕਟਰਾਂ ਦੀ ਨਿਗਰਾਨੀ 'ਚ ਹੈ।

ਦੱਸ ਦਈਏ ਕਿ ਕੋਰੋਨਾ ਦੀ ਚਪੇਟ 'ਚ ਆਉਣ ਤੋਂ ਬਾਅਦ ਹਿਮਾਂਸ਼ੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਸੀ, 'ਮੈਂ ਤੁਹਾਨੂੰ ਸਾਰਿਆਂ ਨੂੰ ਦੱਸਣਾ ਚਾਹੁੰਦੀ ਹਾਂ ਕਿ ਮੈਂ ਪੂਰੀ ਸਾਵਧਾਨੀ ਵਰਤਨ ਤੋਂ ਬਾਅਦ ਵੀ ਕੋਰੋਨਾ ਪਾਜ਼ੇਟਿਵ ਹੋ ਗਈ ਹਾਂ। ਜਿਵੇਂ ਕਿ ਤੁਸੀਂ ਸਾਰੇ ਜਾਣਦੇ ਹੀ ਹੋ ਮੈਂ ਦਿਨ ਦਿਨ ਪਹਿਲਾਂ ਧਰਨੇ 'ਚ ਸ਼ਾਮਲ ਹੋਈ ਸੀ ਤੇ ਉਸ ਜਗ੍ਹਾ 'ਤੇ ਬਹੁਤ ਸਾਰੇ ਲੋਕ ਸਨ ਤਾਂ ਸ਼ਾਮ ਨੂੰ ਸ਼ੂਟ 'ਤੇ ਜਾਣ ਤੋਂ ਪਹਿਲਾਂ ਮੈਂ ਟੈਸਟ ਕਰਵਾਉਣ ਬਾਰੇ ਸੋਚਿਆ। ਮੈਂ ਆਪਣੇ ਸੰਪਰਕ 'ਚ ਆਏ ਲੋਕਾਂ ਨੂੰ ਕਹਿਣਾ ਚਾਹੁੰਦੀ ਹਾਂ ਕਿ ਉਹ ਵੀ ਆਪਣਾ ਟੈਸਟ ਕਰਵਾ ਲੈਣ ਤੇ ਧਰਨੇ ਦੌਰਾਨ ਪੂਰੀਆਂ ਸਾਵਧਾਨੀਆਂ ਵਰਤਨ।'


sunita

Content Editor

Related News