ਮੁੜ ਪਿਆਰ ਦੀਆਂ ਪੀਂਘਾਂ ਝੂਟਣ ਲੱਗੇ ਆਸਿਮ ਤੇ ਹਿਮਾਂਸ਼ੀ ਖੁਰਾਣਾ, ਰੋਮਾਂਟਿਕ ਵੀਡੀਓ ਵਾਇਰਲ
07/11/2020 1:50:05 PM

ਜਲੰਧਰ (ਬਿਊਰੋ) — ਪੰਜਾਬੀ ਗਾਇਕਾ ਤੇ ਮਾਡਲ ਹਿਮਾਂਸ਼ੀ ਖੁਰਾਣਾ ਦਾ ਆਸਿਮ ਰਿਆਜ਼ ਨਾਲ ਇੱਕ ਰੋਮਾਂਟਿਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਦੋਵਾਂ ਦੀ ਬਿਹਤਰੀਨ ਬਾਂਡਿੰਗ ਵੇਖਣ ਨੂੰ ਮਿਲ ਰਹੀ ਹੈ। ਇਸ ਵੀਡੀਓ ਨੂੰ ਹਿਮਾਂਸ਼ੀ ਤੇ ਆਸਿਮ ਦੇ ਪ੍ਰਸ਼ੰਸਕਾਂ ਵੱਲੋਂ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ। ਦੋਵਾਂ ਦੀ ਜੋੜੀ ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ 13' 'ਚ ਬਣੀ ਸੀ, ਜਿਸ ਤੋਂ ਬਾਅਦ ਇਹ ਜੋੜੀ ਲਗਾਤਾਰ ਕਾਫ਼ੀ ਚਰਚਾ 'ਚ ਹੈ ਅਤੇ ਲਗਾਤਾਰ ਦੋਵਾਂ ਦੀਆਂ ਖ਼ਬਰਾਂ ਮੀਡੀਆ 'ਚ ਸੁਰਖੀਆਂ ਬਣਦੀਆਂ ਰਹਿੰਦੀਆਂ ਹਨ। ਰਿਐਲਿਟੀ ਸ਼ੋਅ 'ਚ ਜਿੱਥੇ ਇਸ ਜੋੜੀ ਨੇ ਖ਼ੂਬ ਚਰਚਾ ਬਟੋਰੀ ਸੀ ਅਤੇ ਸ਼ੋਅ 'ਚੋਂ ਬਾਹਰ ਆਉਣ ਤੋਂ ਬਾਅਦ ਵੀ ਇਹ ਜੋੜੀ ਚਰਚਾ 'ਚ ਬਣੀ ਹੋਈ ਹੈ।
ਦੱਸ ਦਈਏ ਕਿ ਆਸਿਮ ਰਿਆਜ਼ ਤੇ ਹਿਮਾਂਸ਼ੀ ਖੁਰਾਣਾ ਨੇ ਇੱਕਠਿਆਂ ਕਈ ਗੀਤਾਂ 'ਚ ਵੀ ਬਤੌਰ ਮਾਡਲ ਕੰਮ ਕੀਤਾ ਹੈ। ਆਸਿਮ ਰਿਆਜ਼ ਦੀ ਗੱਲ ਕੀਤੀ ਜਾਵੇ ਤਾਂ ਉਹ ਵੀ ਲਗਾਤਾਰ ਸੋਸ਼ਲ ਮੀਡੀਆ 'ਤੇ ਸਰਗਰਮ ਹਨ।
ਆਸਿਮ ਰਿਆਜ਼ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਦਰਸ਼ਕਾਂ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ। ਬੀਤੇ ਦਿਨੀਂ ਉਨ੍ਹਾਂ ਨੇ ਨਵੀਂ ਬੀ. ਐੱਮ. ਡਬਲਿਊ. ਕਾਰ ਲਈ ਸੀ, ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਸਨ।