ਆਸਿਮ ਰਿਆਜ਼ ਨਾਲ ਬ੍ਰੇਕਅੱਪ 'ਤੇ ਹਿਮਾਂਸ਼ੀ ਖੁਰਾਣਾ ਨੇ ਤੋੜੀ ਚੁੱਪੀ, ਕਿਹਾ...

Saturday, Sep 14, 2024 - 03:22 PM (IST)

ਆਸਿਮ ਰਿਆਜ਼ ਨਾਲ ਬ੍ਰੇਕਅੱਪ 'ਤੇ ਹਿਮਾਂਸ਼ੀ ਖੁਰਾਣਾ ਨੇ ਤੋੜੀ ਚੁੱਪੀ, ਕਿਹਾ...

ਮੁੰਬਈ- ਰਿਐਲਿਟੀ ਟੀਵੀ ਸ਼ੋਅ ਬਿੱਗ ਬੌਸ 'ਚ ਹਰ ਸੀਜ਼ਨ 'ਚ ਕੋਈ ਨਾ ਕੋਈ ਜੋੜੀ ਜ਼ਰੂਰ ਬਣਦੀ ਹੈ। 'ਬਿੱਗ ਬੌਸ 13' 'ਚ ਆਸਿਮ ਰਿਆਜ਼ ਅਤੇ ਹਿਮਾਂਸ਼ੀ ਖੁਰਾਣਾ ਦੀ ਜੋੜੀ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਦੋਵਾਂ ਦੀ ਕੈਮਿਸਟਰੀ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤੀ ਗਈ। ਦਰਸ਼ਕਾਂ ਨੇ ਇਨ੍ਹਾਂ ਦੋਵਾਂ ਦੀ ਜੋੜੀ ਨੂੰ ਇੰਨਾ ਪਸੰਦ ਕੀਤਾ ਕਿ ਦੋਵਾਂ ਲਈ ਇੱਕ ਹੈਸ਼ਟੈਗ ਬਣਾਇਆ ਗਿਆ।

PunjabKesari
ਬਿੱਗ ਬੌਸ ਛੱਡਣ ਤੋਂ ਬਾਅਦ ਆਪਣੇ ਰਿਸ਼ਤੇ ਨੂੰ ਕਾਇਮ ਰੱਖਣ ਲਈ ਹਿਮਾਂਸ਼ੀ ਖੁਰਾਣਾ ਨੇ ਆਪਣੀ ਮੰਗਣੀ ਵੀ ਤੋੜ ਦਿੱਤੀ ਸੀ। ਹਾਲਾਂਕਿ, ਕੁਝ ਸਾਲ ਇਕੱਠੇ ਰਹਿਣ ਤੋਂ ਬਾਅਦ, ਆਸਿਮ ਅਤੇ ਹਿਮਾਂਸ਼ੀ ਖੁਰਾਣਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਦਿੱਤਾ ਅਤੇ ਦੋਵੇਂ ਵੱਖ ਹੋ ਗਏ। ਦੋਵਾਂ ਨੇ ਕਦੇ ਵੀ ਇਕ ਦੂਜੇ ਤੋਂ ਵੱਖ ਹੋਣ ਦਾ ਕੋਈ ਸਪੱਸ਼ਟ ਕਾਰਨ ਨਹੀਂ ਦੱਸਿਆ, ਪਰ ਇਹ ਮੰਨਿਆ ਜਾਂਦਾ ਸੀ ਕਿ ਉਨ੍ਹਾਂ ਦੇ ਵੱਖੋ-ਵੱਖਰੇ ਧਰਮ ਉਨ੍ਹਾਂ ਦੇ ਰਿਸ਼ਤੇ ਦੇ ਸਭ ਤੋਂ ਵੱਡੇ ਦੁਸ਼ਮਣ ਬਣੇ। ਆਸਿਮ ਰਿਆਜ਼ ਨਾਲ ਬ੍ਰੇਕਅੱਪ ਤੋਂ ਬਾਅਦ ਹੁਣ ਹਿਮਾਂਸ਼ੀ ਖੁਰਾਣਾਨੇ ਪਹਿਲੀ ਵਾਰ ਇਸ ਬਾਰੇ ਗੱਲ ਕੀਤੀ ਹੈ।

PunjabKesari


ਦੱਸ ਦਈਏ ਕਿ ਹਿਮਾਂਸ਼ੀ ਖੁਰਾਣਾ ਹਾਲ ਹੀ 'ਚ ਇੱਕ ਨਿੱਜੀ ਚੈਨਲ ਦੇ ਪ੍ਰੋਗਰਾਮ 'ਚ ਸ਼ਾਮਲ ਹੋਈ ਸੀ, ਜਿੱਥੇ ਉਸ ਨੇ ਆਪਣੀ ਜ਼ਿੰਦਗੀ ਬਾਰੇ ਬਹੁਤ ਸਾਰੀਆਂ ਗੱਲਾਂ ਕੀਤੀਆਂ। ਉਨ੍ਹਾਂ ਨੇ ਇਹ ਵੀ ਜਵਾਬ ਦਿੱਤਾ ਕਿ ਉਹ ਇੰਨੇ ਲੰਬੇ ਸਮੇਂ ਤੋਂ ਕੋਈ ਖਾਸ ਪ੍ਰੋਜੈਕਟ ਕਿਉਂ ਨਹੀਂ ਕਰ ਰਹੀ ਹੈ। ਇਸ ਦੌਰਾਨ ਹਿਮਾਂਸ਼ੀ ਖੁਰਾਣਾ ਨੂੰ ਆਸਿਮ ਰਿਆਜ਼ ਨਾਲ ਉਨ੍ਹਾਂ ਦੇ ਬ੍ਰੇਕਅੱਪ ਬਾਰੇ ਪੁੱਛਿਆ ਗਿਆ।

PunjabKesari

ਹਿਮਾਂਸ਼ੀ ਖੁਰਾਣਾ ਨੇ ਕਿਹਾ ਕਿ ਉਨ੍ਹਾਂ ਨੇ ਇਸ ਬਾਰੇ ਪਹਿਲਾਂ ਕਦੇ ਕੁਝ ਨਹੀਂ ਕਿਹਾ, ਤਾਂ ਹੁਣ ਉਹ ਆਸਿਮ ਬਾਰੇ ਕੀ ਕਹੇਗੀ। ਉਨ੍ਹਾਂ ਨੇ ਕਿਹਾ ਕਿ ਰਿਸ਼ਤਿਆਂ 'ਚ ਚੰਗਾ ਅਤੇ ਮਾੜਾ ਸਮਾਂ ਆਉਂਦਾ ਹੈ, ਸਾਡੇ ਦੋਵਾਂ ਨਾਲ ਵੀ ਅਜਿਹਾ ਹੀ ਸੀ, ਪਰ ਇਹ ਰਿਸ਼ਤਾ ਖਤਮ ਹੋ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News