ਹਿਮਾਂਸ਼ੀ ਖੁਰਾਣਾ ਨੇ ਲਗਵਾਇਆ ਕੋਰੋਨਾ ਵੈਕਸੀਨ ਦਾ ਪਹਿਲਾ ਟੀਕਾ, ਲੋਕਾਂ ਨੂੰ ਕੀਤੀ ਖ਼ਾਸ ਅਪੀਲ

Thursday, May 06, 2021 - 10:32 AM (IST)

ਹਿਮਾਂਸ਼ੀ ਖੁਰਾਣਾ ਨੇ ਲਗਵਾਇਆ ਕੋਰੋਨਾ ਵੈਕਸੀਨ ਦਾ ਪਹਿਲਾ ਟੀਕਾ, ਲੋਕਾਂ ਨੂੰ ਕੀਤੀ ਖ਼ਾਸ ਅਪੀਲ

ਚੰਡੀਗੜ੍ਹ (ਬਿਊਰੋ) : ਭਾਰਤ 'ਚ ਕੋਰੋਨਾ ਦਾ ਪ੍ਰਕੋਪ ਤੇਜ਼ੀ ਨਾਲ ਵੱਧ ਰਿਹਾ ਹੈ। ਭਾਰਤ 'ਚ ਹਰ ਰੋਜ਼ ਲੱਖਾਂ ਲੋਕ ਕੋਵਿਡ ਦਾ ਸ਼ਿਕਾਰ ਹੋ ਰਹੇ ਹਨ ਅਤੇ ਸਾਰੇ ਇਸ ਵਾਇਰਸ ਤੋਂ ਬਚਣ ਲਈ ਕੋਵਿਡ ਟੀਕਾ ਲਗਵਾ ਰਹੇ ਹਨ। ਇਸੇ ਲੜੀ 'ਚ ਹੁਣ 'ਬਿੱਗ ਬੌਸ' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਗਾਇਕਾ ਹਿਮਾਂਸ਼ੀ ਖੁਰਾਣਾ ਨੇ ਵੀ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਲੈ ਲਈ ਹੈ। ਉਸ ਨੇ ਮੋਹਾਲੀ ਦੇ ਟੀਕਾਕਰਨ ਕੇਂਦਰ 'ਤੋਂ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ ਹੈ। ਹਿਮਾਂਸ਼ੀ ਖੁਰਾਣਾ ਨੇ ਖ਼ੁਦ ਸੋਸ਼ਲ ਮੀਡੀਆ 'ਤੇ ਇਹ ਜਾਣਕਾਰੀ ਦਿੱਤੀ ਹੈ। ਹਿਮਾਂਸ਼ੀ ਖੁਰਾਣਾ ਨੇ ਆਪਣੇ ਆਫ਼ੀਸ਼ੀਅਲ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ 'ਤੇ ਆਪਣੀ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਉਹ ਮਾਸਕ ਪਾ ਕੇ ਬੈਠੀ ਨਜ਼ਰ ਆ ਰਹੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਹਿਮਾਂਸ਼ੀ ਖੁਰਾਣਾ ਨੇ ਲਿਖਿਆ, 'ਲੱਗ ਗਈ ਸੁਈਂ।'

PunjabKesari

ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਹੀ ਹਿਮਾਂਸ਼ੀ ਖੁਰਾਣਾ ਕੋਰੋਨਾ ਦਾ ਸ਼ਿਕਾਰ ਹੋਈ ਸੀ। ਕੋਵਿਡ ਨੂੰ ਹਰਾਉਣ ਤੋਂ ਬਾਅਦ ਉਸ ਨੇ ਸੋਸ਼ਲ ਮੀਡੀਆ 'ਤੇ ਸਾਰਿਆਂ ਨੂੰ ਜਾਗਰੂਕ ਹੋਣ ਦੀ ਅਪੀਲ ਕੀਤੀ ਅਤੇ ਨਾਲ ਹੀ ਉਸ ਨੇ ਸਾਰਿਆਂ ਨੂੰ ਘਰ ਰਹਿਣ ਅਤੇ ਮਾਸਕ ਪਹਿਨਣ ਦੀ ਬੇਨਤੀ ਕੀਤੀ ਸੀ।

ਦੱਸਣਯੋਗ ਹੈ ਕਿ ਹਿਮਾਂਸ਼ੀ ਖੁਰਾਣਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਸੁਰਖੀਆਂ 'ਚ ਹੈ। 'ਬਿੱਗ ਬੌਸ 14' ਦੌਰਾਨ ਹਿਮਾਸ਼ੀ ਖੁਰਾਣਾ ਆਸਿਮ ਰਿਆਜ਼ ਦੇ ਪਿਆਰ ਦੀਆਂ ਖ਼ਬਰਾਂ ਨੂੰ ਲੈ ਕੇ ਕਾਫ਼ੀ ਸੁਰਖੀਆਂ 'ਚ ਰਹੀ। ਸ਼ੋਅ ਤੋਂ ਬਾਹਰ ਆਉਣ ਤੋਂ ਬਾਅਦ ਵੀ ਦੋਵੇਂ ਇਕੱਠੇ ਸਮਾਂ ਬਿਤਾਉਂਦੇ ਨਜ਼ਰ ਆਏ। ਕਈ ਵਾਰ ਦੋਵੇਂ ਜਿਮ ਜਾਂ ਇੱਕ-ਦੂਜੇ ਨੂੰ ਏਅਰਪੋਰਟ 'ਤੇ ਵੀ ਸਪੌਟ ਕੀਤਾ ਜਾਂਦਾ ਹੈ। 


author

sunita

Content Editor

Related News