ਹਿਮਾਂਸ਼ੀ ਖੁਰਾਣਾ ਨੇ ਲਗਾਈ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼, ਤਸਵੀਰ ਕੀਤੀ ਸਾਂਝੀ

Thursday, Jun 03, 2021 - 05:28 PM (IST)

ਹਿਮਾਂਸ਼ੀ ਖੁਰਾਣਾ ਨੇ ਲਗਾਈ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼, ਤਸਵੀਰ ਕੀਤੀ ਸਾਂਝੀ

ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕਾ, ਮਾਡਲ ਤੇ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੇ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਗਵਾ ਲਈ ਹੈ। ਇਸ ਗੱਲ ਦੀ ਜਾਣਕਾਰੀ ਹਿਮਾਂਸ਼ੀ ਨੇ ਇੰਸਟਾਗ੍ਰਾਮ ’ਤੇ ਇਕ ਤਸਵੀਰ ਸਾਂਝੀ ਕਰਦਿਆਂ ਦਿੱਤੀ ਹੈ।

ਹਿਮਾਂਸ਼ੀ ਖੁਰਾਣਾ ਨੇ ਵੈਕਸੀਨ ਲਗਾਉਂਦਿਆਂ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ, ‘ਚਲੋ ਪੂਰਾ ਹੋਇਆ ਟੀਕਾਕਰਨ #fullyvaccinated.’

ਇਹ ਖ਼ਬਰ ਵੀ ਪੜ੍ਹੋ : ਜੀ ਖ਼ਾਨ ਨੇ ਪਿਤਾ ਨੂੰ ਗਿਫਟ ਕੀਤਾ ਮੋਟਰਸਾਈਕਲ, ਤਸਵੀਰ ਕੀਤੀ ਸਾਂਝੀ

ਦੱਸਣਯੋਗ ਹੈ ਕਿ ਹਿਮਾਂਸ਼ੀ ਖੁਰਾਣਾ ਨੇ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ 6 ਮਈ ਨੂੰ ਲਗਵਾਈ ਸੀ। ਹੁਣ ਮਹੀਨੇ ਬਾਅਦ ਹੀ ਹਿਮਾਂਸ਼ੀ ਨੇ ਦੂਜੀ ਡੋਜ਼ ਲਗਵਾ ਲਈ ਹੈ।

 
 
 
 
 
 
 
 
 
 
 
 
 
 
 
 

A post shared by Himanshi Khurana 👑 (@iamhimanshikhurana)

ਹਿਮਾਂਸ਼ੀ ਦੀ ਇਸ ਤਸਵੀਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਕੁਝ ਹੀ ਮਿੰਟਾਂ ’ਚ ਇਸ ਨੂੰ ਵੱਡੀ ਗਿਣਤੀ ’ਚ ਲਾਈਕਸ ਮਿਲ ਚੁੱਕੇ ਹਨ।

ਉਥੇ ਹਿਮਾਂਸ਼ੀ ਪੰਜਾਬੀ ਫ਼ਿਲਮ ‘ਸ਼ਾਵਾ ਨੀ ਗਿਰਦਾਰੀ ਲਾਲ’ ਨੂੰ ਲੈ ਕੇ ਵੀ ਸੁਰਖ਼ੀਆਂ ’ਚ ਹੈ। ਫ਼ਿਲਮ ਦੀ ਸ਼ੂਟਿੰਗ ਜਿਵੇਂ ਹੀ ਸ਼ੁਰੂ ਹੋਈ ਤਾਂ ਪੰਜਾਬ ’ਚ ਮੁੜ ਤਾਲਾਬੰਦੀ ਹੋ ਗਈ। ਫ਼ਿਲਮ ਦੀ ਸ਼ੂਟਿੰਗ ਅਜੇ ਬਾਕੀ ਹੈ। ਫ਼ਿਲਮ ਦੀ ਰਿਲੀਜ਼ ਡੇਟ ਬਾਰੇ ਵੀ ਅਜੇ ਕੋਈ ਜਾਣਕਾਰੀ ਨਹੀਂ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News