ਖੇਤੀ ਕਾਨੂੰਨ ਵਾਪਸ ਲੈਣ 'ਤੇ ਹਿਮਾਂਸੀ ਖੁਰਾਨਾ ਨੇ ਦਿੱਤੀ ਪ੍ਰਤੀਕਿਰਿਆ, ਕਿਹਾ-'ਆਖਿਰਕਾਰ ਜਿੱਤ ਆਪਣੀ ਹੋਈ'

11/19/2021 1:09:37 PM

ਮੁੰਬਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਨਵੰਬਰ ਭਾਵ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੇ ਐਲਾਨ ਦੇ ਨਾਲ ਹੀ ਦੇਸ਼ ਦੇ ਕਿਸਾਨ ਭਰਾਵਾਂ 'ਚ ਖੁਸ਼ੀ ਦੇ ਲਹਿਰ ਦੌੜ ਗਈ ਹੈ। ਦੇਸ਼ 'ਚ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਅਤੇ ਤਿੰਨ ਖੇਤੀ ਕਾਨੂੰਨ ਰੱਦ ਹੋਣ ਦਾ ਦੋਹਰਾ ਜਸ਼ਨ ਮਨਾਇਆ ਜਾ ਰਿਹਾ ਹੈ।

 

Himanshi Khurana on marriage plans with Asim Riaz: We're in no hurry, our  families are happy for us, but a relationship needs time - Hindustan Times

ਉਧਰ ਪੀ.ਐੱਮ. ਦੇ ਇਸ ਵੱਡੇ ਫ਼ੈਸਲੇ 'ਤੇ ਦੇਸ਼ ਦੀਆਂ ਵੱਡੀਆਂ ਹਸਤੀਆਂ ਦੀਆਂ ਪ੍ਰਤੀਕਿਰਿਆਵਾਂ ਵੀ ਸਾਹਮਣੇ ਆ ਰਹੀਆਂ ਹਨ। ਹੁਣ ਹਾਲ ਹੀ 'ਚ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰਹੀ ਬਿਗ ਬੌਸ ਫੇਮ ਹਿਮਾਂਸ਼ੀ ਖੁਰਾਨਾ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ।

Bigg Boss 13 star Himanshi Khurana tested covid 19 positive | 'बिग बॉस 13'  स्टार हिमांशी खुराना हुई कोरोना पॉजिटिव, किसान प्रदर्शन में हुई थीं शामिल |  Hindi News, टीवी

ਹਿਮਾਂਸ਼ੀ ਖੁਰਾਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਪੋਸਟ ਸ਼ੇਅਰ ਕੀਤੀ। ਜਿਸ 'ਚ ਉਨ੍ਹਾਂ ਨੇ ਲਿਖਿਆ -'ਆਖਿਰਕਾਰ ਜਿੱਤ ਆਪਣੀ ਹੋਈ'। ਸਾਰੇ ਕਿਸਾਨ ਭਰਾਵਾਂ ਨੂੰ ਬਹੁਤ-ਬਹੁਤ ਮੁਬਾਰਕ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਵੱਡਾ ਤੋਹਫਾ. ਹੈਪੀ ਗੁਰਪੁਬਰ'।

PunjabKesari
ਹਿਮਾਂਸੀ ਦਾ ਇਹ ਪੋਸਟ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ 'ਤੇ ਕੁਮੈਂਟ ਕਰਕੇ ਇਸ 'ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।


Aarti dhillon

Content Editor

Related News