ਵਿਆਹ ਤੋਂ ਬਾਅਦ ਹਿੰਮਤ ਸੰਧੂ ਤੇ ਰਵਿੰਦਰ ਗਰੇਵਾਲ ਦੀ ਧੀ ਨੇ ਦਿੱਤੀ Good News

Tuesday, Dec 03, 2024 - 06:52 PM (IST)

ਮੁੰਬਈ- ਪੰਜਾਬੀ ਸੰਗੀਤ ਜਗਤ ‘ਚ ਮਸ਼ਹੂਰ ਗਾਇਕ ਹਿੰਮਤ ਸੰਧੂ 20 ਨਵੰਬਰ ਨੂੰ ਵਿਆਹ ਦੇ ਬੰਧਨ ‘ਚ ਬੱਝੇ ਸਨ। ਉਨ੍ਹਾਂ ਦਾ ਵਿਆਹ ਗਾਇਕ ਰਵਿੰਦਰ ਗਰੇਵਾਲ ਦੀ ਧੀ ਸੁਖਮਨੀ ਗਰੇਵਾਲ ਨਾਲ ਹੋਇਆ ਸੀ।

PunjabKesari
ਗਾਇਕ ਹਿੰਮਤ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫ਼ੀ ਵਾਇਰਲ ਹੋਈਆਂ ਸਨ, ਜਿਸ ਨੂੰ ਫੈਨਜ਼ ਵੱਲੋਂ ਕਾਫ਼ੀ ਪਿਆਰ ਮਿਲਿਆ ਸੀ।

PunjabKesari
ਇਸੀ ਵਿਚਾਲੇ ਗਾਇਕ ਹਿੰਮਤ ਸੰਧੂ ਨੇ ਫੈਨਜ਼ ਨੂੰ ਖੁਸ਼ਖਬਰੀ ਦਿੱਤੀ ਹੈ। ਜਿਸ ਵਿੱਚ ਉਨ੍ਹਾਂ ਨੇ ਆਪਨੇ ਨਵੇਂ ਗੀਤ ਦਾ ਐਲਾਨ ਕੀਤਾ ਹੈ।

PunjabKesari
ਹਿੰਮਤ ਨੇ ਆਪਣੇ ਇੰਸਟਾਗ੍ਰਾਮ ਉੱਤੇ ਇੱਕ ਪੋਸਟਰ ਸ਼ੇਅਰ ਕੀਤਾ ਹੈ, ਜਿਸ ਵਿੱਚ ਗਾਇਕ ਨੇ ਦੱਸਿਆ ਹੈ ਕਿ ਉਨ੍ਹਾਂ ਦਾ ਗੀਤ ਸ਼ਗਨ 4 ਦਸੰਬਰ ਨੂੰ ਰਿਲੀਜ਼ ਹੋਣ ਵਾਲਾ ਹੈ। ਜਿਸ ਨੂੰ ਵੇਖ ਕੇ ਫੈਨਜ਼ ਕਾਫ਼ੀ ਉਤਸ਼ਾਹਿਤ ਹਨ।

PunjabKesari
ਦੱਸ ਦੇਈਏ ਕਿ ਹਾਲ ਹੀ ਦੇ ਵਿੱਚ ਰਵਿੰਦਰ ਗਰੇਵਾਲ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਆਪਣੀ ਧੀ ਲਈ ਹਿੰਮਤ ਸੰਧੂ ਨੂੰ ਹੀ ਕਿਉਂ ਚੁਣਿਆ। ਇਸ ਬਾਰੇ ਗੱਲ ਕਰਦੇ ਹੋਏ ਗਾਇਕ ਨੇ ਕਿਹਾ ਕਿ ਉਹ ਮੈਨੂੰ ਕਿਤੇ ਨਾ ਕਿਤੇ ਮੇਰੇ ਵਰਗਾ ਹੀ ਲੱਗਦਾ ਹੈ।

 

PunjabKesariਮੈਂ ਆਪਣੀ ਲਾਈਫ ਵਿੱਚ ਬਹੁਤ ਸੰਘਰਸ਼ ਕੀਤਾ ਹੈ। ਇੱਕ ਆਮ ਪਰਿਵਾਰ ਤੋਂ ਨਿਕਲ ਕੇ ਆਪ ਹੀ ਸਭ ਕੁਝ ਬਣਾਇਆ ਹੈ। ਜਿਵੇਂ ਤੁਸੀਂ ਹੋ ਤੁਹਾਨੂੰ ਉਸੇ ਤਰ੍ਹਾਂ ਦੇ ਲੋਕ ਪਸੰਦ ਆਉਂਦੇ ਹਨ। ਗਾਇਕ ਨੇ ਅੱਗੇ ਕਿਹਾ ਕਿ ਮੈਂ ਆਪ ਸਿੰਪਲ ਰਹਿਣਾ ਪਸੰਦ ਕਰਦਾ ਹਾਂ। ਉਨ੍ਹਾਂ ਵਿੱਚ ਵੀ ਬਹੁਤ ਸਾਦਗੀ ਹੈ।

PunjabKesari

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Aarti dhillon

Content Editor

Related News