ਕੋਰੀਆ ਟੂਰਿਜ਼ਮ ਦੀ ਬਰਾਂਡ ਅੰਬੈਸਡਰ ਬਣੀ ਹਿਨਾ ਖਾਨ
Thursday, May 15, 2025 - 10:29 AM (IST)

ਐਂਟਰਟੇਨਮੈਂਟ ਡੈਸਕ- ਸਟੇਜ 3 ਬ੍ਰੈਸਟ ਕੈਂਸਰ ਨਾਲ ਜੂਝ ਰਹੀ ਅਦਾਕਾਰਾ ਹਿਨਾ ਖਾਨ ਇਕ ਵਾਰ ਫਿਰ ਸੁਰਖੀਆਂ ਵਿਚ ਹੈ। ਦਰਅਸਲ ਅਦਾਕਾਰਾ ਨੂੰ ਕੋਰੀਆ ਟੂਰਿਜ਼ਮ ਦਾ ਬਰਾਂਡ ਅੰਬੈਸਡਰ ਬਣਾਇਆ ਗਿਆ ਹੈ। ਹਿਨਾ ਖਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਤਸਵੀਰਾਂ ਸਾਂਝੀਆਂ ਕਰਕੇ ਖੁਦ ਇਸ ਦੀ ਜਾਣਕਾਰੀ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ: ਵੱਡੀ ਖਬਰ; ਸੋਸ਼ਲ ਮੀਡੀਆ 'ਤੇ ਲਾਈਵਸਟ੍ਰੀਮ ਕਰ ਰਹੀ 23 ਸਾਲਾ ਮਸ਼ਹੂਰ ਮਾਡਲ ਨੂੰ ਗੋਲੀਆਂ ਨਾਲ ਭੁੰਨ੍ਹਿਆ
ਹਿਨਾ ਨੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, ਕੋਰੀਆ ਟੂਰਿਜ਼ਮ ਦਾ ਬਰਾਂਡ ਅੰਬੈਸਡਰ ਬਣਨਾ ਮੇਰੇ ਲਈ ਮਾਣ ਦੀ ਗੱਲ ਹੈ। ਮੈਂ ਕੋਰੀਆ ਦੀ ਸੁੰਦਰਤਾ, ਸੱਭਿਆਚਾਰ ਅਤੇ ਗਰਮਜੋਸ਼ੀ ਨੂੰ ਹੱਲਾਸ਼ੇਰੀ ਦੇਣ ਲਈ ਉਤਸ਼ਾਹਿਤ ਹਾਂ। ਇਸ ਸੁੰਦਰ ਦੇਸ਼ ਦੀ ਇੱਕ ਹਫ਼ਤੇ ਦੀ ਯਾਤਰਾ ਨੂੰ ਇੱਕ ਸ਼ਬਦ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਪੁਰਾਣੇ ਮਹਿਲਾਂ ਤੋਂ ਲੈ ਕੇ ਸੜਕਾਂ ਤੱਕ, ਹਰ ਚੀਜ਼ ਆਪਣੇ ਆਪ ਵਿੱਚ ਵਿਲੱਖਣ ਹੈ।"
ਇਹ ਵੀ ਪੜ੍ਹੋ: ਮਸ਼ਹੂਰ ਸੋਸ਼ਲ ਮੀਡੀਆ Influencer 'ਤੇ ਹਮਲਾ, ਰੋਂਦੇ ਹੋਏ ਦੀ ਵੀਡੀਓ ਹੋਈ ਵਾਇਰਲ
ਇਨ੍ਹਾਂ ਤਸਵੀਰਾਂ ਦੇ ਨਾਲ, ਹਿਨਾ ਖਾਨ ਨੇ ਇੱਕ ਹਫ਼ਤਾ ਪਹਿਲਾਂ ਸ਼ੁਰੂ ਹੋਈ ਆਪਣੀ ਕੋਰੀਆ ਯਾਤਰਾ ਦਾ ਵੀ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕੋਰੀਆਈ ਸੱਭਿਆਚਾਰ, ਕੋਰੀਆਈ ਡਰਾਮਾ ਅਤੇ ਫੈਸ਼ਨ ਹਮੇਸ਼ਾ ਉਨ੍ਹਾਂ ਨੂੰ ਆਕਰਸ਼ਿਤ ਕਰਦੇ ਰਹੇ ਹਨ। ਇਸ ਯਾਤਰਾ ਵਿੱਚ, ਅਦਾਕਾਰਾ ਨੇ ਵਿਰਾਸਤ, ਸਥਾਨਕ ਭੋਜਨ ਅਤੇ ਆਧੁਨਿਕ ਜੀਵਨ ਸ਼ੈਲੀ ਦਾ ਅਨੁਭਵ ਕੀਤਾ ਹੈ।
ਇਹ ਵੀ ਪੜ੍ਹੋ: ਗਰੀਬਾਂ ਲਈ ਮਸੀਹਾ ਬਣੀ ਅਦਾਕਾਰਾ ਤਾਪਸੀ ਪੰਨੂ, ਸਿੱਖ ਸੰਸਥਾ ਨਾਲ ਮਿਲ ਕਰ ਰਹੀ ਇਹ ਨੇਕ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8