ਹਿਨਾ ਖਾਨ ਨੇ ਕਰਵਾਇਆ ਬੋਲਡ ਫੋਟੋਸ਼ੂਟ, ਤਸਵੀਰਾਂ ਹੋਈਆਂ ਵਾਇਰਲ
12/05/2021 10:21:33 AM

ਮੁੰਬਈ : ਟੀਵੀ ਦੀ ਮਸ਼ਹੂਰ ਅਦਾਕਾਰਾ ਹਿਨਾ ਖਾਨ ਨੇ ਆਪਣੇ ਨਵੇਂ ਫੋਟੋਸ਼ੂਟ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਸ਼ੇਅਰ ਕੀਤੀਆਂ ਹਨ ਜੋ ਕਿ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਉਨ੍ਹਾਂ ਨੇ ਕਰੀਬ 20 ਤਸਵੀਰਾਂ ਪੋਸਟ ਕੀਤੀਆਂ ਹਨ। ਇਸ 'ਚ ਉਨ੍ਹਾਂ ਨੂੰ ਵੱਖ-ਵੱਖ ਅੰਦਾਜ਼ 'ਚ ਪੋਜ਼ ਦਿੰਦੇ ਦੇਖਿਆ ਜਾ ਰਿਹਾ ਹੈ।
ਹਿਨਾ ਖਾਨ ਨੇ ਡੀਪ ਨੈੱਕ ਆਫ਼ ਸ਼ੋਲਡਰ ਗਾਊਨ ਪਾਇਆ ਹੋਇਆ ਹੈ। ਇਸ 'ਚ ਉਹ ਕਾਫ਼ੀ ਖੂਬਸੂਰਤ ਲੱਗ ਨਹੀਂ ਹੈ।
ਟੀਵੀ ਕਲਾਕਾਰ ਹੈ ਹਿਨਾ ਖਾਨ
ਹਿਨਾ ਖਾਨ ਟੀਵੀ ਦੀ ਮਸ਼ਹੂਰ ਅਦਾਕਾਰਾ ਹੈ। ਉਨ੍ਹਾਂ ਨੇ ਕਈ ਸ਼ੋਅ 'ਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾਂਦਾ ਹੈ। ਉਹ ਸੋਸ਼ਲ ਮੀਡੀਆ ਉੱਤੇ ਵੀ ਕਾਫ਼ੀ ਸਰਗਰਮ ਹੈ। ਉਹ ਅਕਸਰ ਆਪਣੇ ਪ੍ਰਸ਼ੰਸਕਾ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ।
ਰਾਕੀ ਜੈਸਵਾਲ ਨੂੰ ਡੇਟ ਕਰ ਰਹੀ ਹੈ ਹਿਨਾ ਖਾਨ
ਹਿਨਾ ਖਾਨ ਇਨ੍ਹਾਂ ਦਿਨੀਂ ਰਾਕੀ ਜੈਸਵਾਲ ਨੂੰ ਡੇਟ ਕਰ ਰਹੀ ਹੈ। ਦੋਨਾਂ ਨੇ ਆਪਣੇ ਰਿਸ਼ਤੇ ਨੂੰ ਜਨਤਕ ਕਰ ਦਿੱਤਾ ਹੈ। ਰਾਕੀ ਜੈਸਵਾਲ ਦੇ ਨਾਲ ਉਹ ਮਾਲਦੀਵ 'ਚ ਛੁੱਟੀਆਂ ਮਨਾਉਣ ਵੀ ਗਈ ਸੀ, ਉੱਥੋ ਵੀ ਉਨ੍ਹਾਂ ਨੇ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਸਨ, ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵਲੋਂ ਕਾਫ਼ੀ ਪਸੰਦ ਕੀਤਾ ਗਿਆ ਸੀ ਦੋਵਾਂ ਨੇ ਹੁਣ ਤੱਕ ਵਿਆਹ ਨਹੀਂ ਕੀਤਾ ਹੈ।