ਹਿਨਾ ਖ਼ਾਨ ਨੇ ਵਾਈਟ ਸਾੜ੍ਹੀ ’ਚ ਕਰਵਾਇਆ ਫੋਟੋਸ਼ੂਟ, ਗਲੈਮਰਸ ਅੰਦਾਜ਼ ’ਚ  ਦੇ ਰਹੀ ਪੋਜ਼

09/29/2022 5:06:34 PM

ਬਾਲੀਵੁੱਡ ਡੈਸਕ- ਟੀ.ਵੀ ਦੀ ਮਸ਼ਹੂਰ ਅਦਾਕਾਰਾ ਹਿਨਾ ਖ਼ਾਨ ਖੂਬਸੂਰਤ ਹਸੀਨਾਵਾਂ ’ਚੋਂ ਇਕ ਹੈ। ਅਦਾਕਾਰਾ ਦੀ ਖੂਬਸੂਰਤੀ ਹਮੇਸ਼ਾ ਚਰਚਾ ’ਚ ਰਹਿੰਦੀ  ਹੈ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ  ਹੈ ਉਸ ’ਚ ਹਮੇਸ਼ਾ ਪਰਫ਼ੈਕਟ ਦਿਖਾਈ ਦਿੰਦੀ ਹੈ। ਅਦਾਕਾਰਾ ਆਪਣੇ ਫ਼ੋਟੇਸ਼ੂਟ ਕਾਰਨ ਵੀ ਕਾਫ਼ੀ ਸੁਰਖੀਆਂ ’ਚ ਰਹਿੰਦੀ ਹੈ।

ਹਿਨਾ ਖ਼ਾਨ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀ ਕਰਦੀ ਰਹਿੰਦੀ  ਹੈ। ਹਾਲ ਹੀ ’ਚ ਅਦਾਕਾਰਾ ਨੇ ਫ਼ਿਰ ਤੋਂ ਫ਼ੋਟੋਸ਼ੂਟ ਦੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸਾਂਝੀਆਂ ਕੀਤੀਆਂ ਹਨ। ਜਿਸ ’ਚ ਅਦਾਕਾਰਾ ਬੇਹੱਦ ਗਲੈਮਰਸ ਲੱਗ ਰਹੀ ਹੈ।

ਇਹ ਵੀ ਪੜ੍ਹੋ : ‘ਲੋਕਮਤ ਮੋਸਟ ਸਟਾਈਲਿਸ਼ ਐਵਾਰਡਜ਼’ ’ਚ ਸਿਤਾਰਿਆਂ ਨੇ ਰੈੱਡ ਕਾਰਪੇਟ ’ਤੇ ਦਿਖਾਏ ਜਲਵੇ, ਦੇਖੋ ਤਸਵੀਰਾਂ

ਇਹ ਤਸਵੀਰਾਂ ਇੰਟਰਨੈੱਟ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਲੁੱਕ ਦੀ ਗੱਲ ਕਰੀਏ ਤਾਂ ਹਿਨਾ ਖ਼ਾਨ ਨੇ ਵਾਈਟ ਸਾੜ੍ਹੀ ਪਾਈ ਹੋਈ  ਹੈ। ਇਸ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ ਕੀਤਾ ਹੈ।

ਇਸ ਲੁੱਕ ’ਚ ਅਦਾਕਾਰਾ ਬੇਹੱਦ ਗਲੈਮਰਸ ਲੱਗ ਰਹੀ ਹੈ। ਅਦਾਕਾਰਾ ਨੇ ਕੰਨਾਂ ’ਚ ਹਰੇ ਰੰਗ ਦੇ ਝੁਮਕੇ ਪਾਏ ਹਨ ਜੋ ਉਸ ਦੀ ਲੁੱਕ ਨੂੰ ਚਾਰ-ਚੰਨ ਲਗਾ ਰਹੇ ਹਨ। ਇਸ ਲੁੱਕ ’ਚ ਹਿਨਾ ਕਾਫੀ ਖੂਬਸੂਰਤ ਲੱਗ ਰਹੀ ਹੈ।

ਅਦਾਕਾਰਾ ਦੀ ਇੰਨਾ ਤਸਵੀਰਾਂ ਨੂੰ ਦੇਖਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ ਅਤੇ ਤਸਵੀਰਾਂ ਨੂੰ ਪਿਆਰ ਦੇ ਰਹੇ ਹਨ। ਇਸ ਦੇ ਨਾਲ ਅਦਾਕਾਰਾ ਤਸਵੀਰਾਂ ’ਚ ਵੱਖ-ਵੱਖ ਅੰਦਾਜ਼ ’ਚ ਪੋਜ਼ ਦੇ ਰਹੀ ਹੈ।

ਇਹ ਵੀ ਪੜ੍ਹੋ : ਮੌਨੀ ਰਾਏ ਨੇ ਪਤੀ ਨਾਲ ਮਨਾਇਆ ਜਨਮਦਿਨ, ਡਰੈੱਸ ’ਚ ਲੱਗ ਰਹੀ ਕਿਲਰ

ਤਸਵੀਰਾਂ ’ਚ ਦੇਖਿਆ ਜਾ ਸਕਦਾ ਹੈ ਕਿ ਅਦਾਕਾਰਾ ਕਾਫ਼ੀ ਬੋਲਡ ਅਤੇ ਅਕਰਸ਼ਿਤ ਨਜ਼ਰ ਆ ਰਹੀ ਹੈ। ਤਸਵੀਰਾਂ ’ਚ ਅਦਾਕਾਰਾ ਹੌਟ ਅੰਦਾਜ਼ ’ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਦਾਕਾਰਾ ਦੀਆਂ ਗਲੈਮਰਸ ਅਦਾਵਾਂ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਰਹੀਆਂ ਹਨ। 

Shivani Bassan

This news is Content Editor Shivani Bassan