ਭਾਰਤ ਦਾ ਸਮਰਥਨ ਕਰਨ 'ਤੇ ਇਸ ਮਸ਼ਹੂਰ ਅਦਾਕਾਰਾ ਨੂੰ ਮਿਲ ਰਹੀਆਂ ਧਮਕੀਆਂ
Saturday, May 10, 2025 - 11:21 AM (IST)

ਮੁੰਬਈ (ਏਜੰਸੀ)- ਜੰਮੂ-ਕਸ਼ਮੀਰ ਵਿੱਚ 22 ਅਪ੍ਰੈਲ ਨੂੰ ਹੋਏ ਪਹਿਲਗਾਮ ਅੱਤਵਾਦੀ ਹਮਲੇ ਦੇ ਬਦਲੇ ਵਿੱਚ, ਭਾਰਤੀ ਹਥਿਆਰਬੰਦ ਬਲਾਂ ਨੇ ਮੰਗਲਵਾਰ ਦੇਰ ਰਾਤ ਨੂੰ 'ਆਪ੍ਰੇਸ਼ਨ ਸਿੰਦੂਰ' ਦੇ ਤਹਿਤ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ 9 ਅੱਤਵਾਦੀ ਕੈਂਪਾਂ 'ਤੇ ਮਿਜ਼ਾਈਲ ਹਮਲੇ ਕੀਤੇ, ਜਿਸਦੀ ਆਮ ਨਾਗਰਿਕਾਂ ਅਤੇ ਬਾਲੀਵੁੱਡ ਹਸਤੀਆਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਅਦਾਕਾਰਾ ਹਿਨਾ ਖਾਨ ਨੇ ਸ਼ੁੱਕਰਵਾਰ ਨੂੰ ਆਪਣੇ ਸੋਸ਼ਲ ਮੀਡੀਆ 'ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਨੂੰ ਲੈ ਕੇ ਇੱਕ ਲੰਮਾ ਨੋਟ ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਜੰਗ ਵਿੱਚ ਕੋਈ ਨਹੀਂ ਜਿੱਤਦਾ, ਪਰ ਬੇਕਸੂਰ ਲੋਕ ਮਾਰੇ ਜਾਂਦੇ ਹਨ। ਉਨ੍ਹਾਂ ਕਿਹਾ ਪਰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦਾ ਜਵਾਬ ਦੇਣਾ ਜ਼ਰੂਰੀ ਸੀ। ਹਿਨਾ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਭਾਰਤੀ ਫੌਜ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦਾ ਪੂਰਾ ਸਮਰਥਨ ਕਰਦੀ ਹੈ। ਹਾਲਾਂਕਿ, ਹੁਣ ਹਿਨਾ ਨੂੰ ਇਸੇ ਪੋਸਟ ਕਾਰਨ ਧਮਕੀ ਭਰੇ ਸੁਨੇਹੇ ਮਿਲ ਰਹੇ ਹਨ, ਜਿਸ ਬਾਰੇ ਅਦਾਕਾਰਾ ਨੇ ਖੁਦ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਟੋਰੀ ਸਾਂਝੀ ਕਰਕੇ ਦੱਸਿਆ ਹੈ।
ਇਹ ਵੀ ਪੜ੍ਹੋ: ਫਗਵਾੜਾ 'ਚ ਖੇਤਾਂ 'ਚ ਡਿੱਗਿਆ ਡਰੋਨ, ਧਮਾਕੇ ਮਗਰੋਂ ਲੱਗੀ ਅੱਗ
ਹਿਨਾ ਖਾਨ ਨੇ ਕਿਹਾ ਕਿ ਇੱਕ ਸੰਵੇਦਨਸ਼ੀਲ ਸਮੇਂ ਦੌਰਾਨ ਆਪਣੇ ਦੇਸ਼ ਦਾ ਸਮਰਥਨ ਕਰਨ ਲਈ ਉਨ੍ਹਾਂ ਨੂੰ ਨਫ਼ਰਤ ਅਤੇ ਗਾਲਾਂ ਮਿਲ ਰਹੀਆਂ ਹਨ। ਉਨ੍ਹਾਂ ਨੇ ਇੱਕ ਭਾਰਤੀ ਹੋਣ ਦੇ ਨਾਤੇ ਆਪਣੇ ਮਾਣ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਉਹ ਕਿਸੇ ਵੀ ਪ੍ਰਤੀਕਿਰਿਆ ਦੀ ਪਰਵਾਹ ਕੀਤੇ ਬਿਨਾਂ ਆਪਣੇ ਦੇਸ਼ ਦੇ ਨਾਲ ਖੜ੍ਹੀ ਰਹੇਗੀ। ਹਿਨਾ ਨੇ ਆਪਣੀ ਇੰਸਟਾ ਸਟੋਰੀ ਵਿਚ ਲਿਖਿਆ, 'ਮੈਂ ਆਪਣੀ ਸਾਰੀ ਜ਼ਿੰਦਗੀ ਸਰਹੱਦ ਪਾਰ ਸਿਰਫ਼ ਪਿਆਰ ਹੀ ਦੇਖਿਆ ਹੈ। ਆਪ੍ਰੇਸ਼ਨ ਸਿੰਦੂਰ ਤੋਂ ਪਹਿਲਾਂ ਅਤੇ ਬਾਅਦ ਵਿੱਚ ਆਪਣੇ ਦੇਸ਼ ਦਾ ਸਮਰਥਨ ਕਰਨ ਤੋਂ ਬਾਅਦ ਤੁਹਾਡੇ ਵਿੱਚੋਂ ਕਈਆਂ ਨੇ ਮੈਨੂੰ ਗਾਲ੍ਹਾਂ ਕੱਢੀਆਂ, ਮੈਨੂੰ ਕੋਸਿਆ, ਕਈਆਂ ਨੇ ਤਾਂ ਮੈਨੂੰ ਅਨਫਾਲੋ ਵੀ ਕਰ ਦਿੱਤਾ। ਕਈ ਮੈਨੂੰ ਅਨਫਾਲੋ ਕਰਨ ਦੀ ਧਮਕੀ ਦੇ ਰਹੇ ਹਨ। ਸਟੇਜ 3 ਬ੍ਰੈਸਟ ਕੈਂਸਰ ਨਾਲ ਪੀੜਤ ਅਦਾਕਾਰਾ ਨੇ ਕਿਹਾ ਕਿ ਧਮਕੀਆਂ ਵਿੱਚ ਉਨ੍ਹਾਂ ਦੀ ਸਿਹਤ, ਪਰਿਵਾਰ ਅਤੇ ਵਿਸ਼ਵਾਸ 'ਤੇ ਨਿੱਜੀ ਹਮਲੇ ਸ਼ਾਮਲ ਹਨ। ਇਸ ਧਮਕੀ ਦੇ ਨਾਲ ਗਾਲ੍ਹਾਂ, ਅਸ਼ਲੀਲ ਅਤੇ ਘਟੀਆ ਨਫ਼ਰਤ ਵੀ ਹੈ ਜੋ ਸਿਰਫ਼ ਮੈਨੂੰ ਹੀ ਨਹੀਂ ਸਗੋਂ ਮੇਰੀ ਡਾਕਟਰੀ ਸਥਿਤੀ, ਮੇਰੇ ਪਰਿਵਾਰ ਅਤੇ ਇੱਥੋਂ ਤੱਕ ਕਿ ਮੇਰੇ ਵਿਸ਼ਵਾਸ ਲਈ ਵੀ ਹੈ।"
ਇਹ ਵੀ ਪੜ੍ਹੋ: ਜੰਮੂ-ਕਸ਼ਮੀਰ 'ਚ ਪਾਕਿਸਤਾਨੀ ਗੋਲੀਬਾਰੀ 'ਚ ਇੱਕ ਪ੍ਰਸ਼ਾਸਨਿਕ ਅਧਿਕਾਰੀ ਸਣੇ 5 ਲੋਕਾਂ ਦੀ ਮੌਤ
ਹਿਨਾ ਖਾਨ ਨੇ ਅੱਗੇ ਕਿਹਾ, 'ਮੈਨੂੰ ਉਮੀਦ ਨਹੀਂ ਹੈ ਕਿ ਤੁਸੀਂ ਮੇਰੇ ਦੇਸ਼ ਦਾ ਸਮਰਥਨ ਕਰੋਗੇ। ਤੁਸੀਂ ਆਪਣੇ ਦੇਸ਼ ਦਾ ਸਮਰਥਨ ਕਰਦੇ ਹੋ, ਇਹ ਠੀਕ ਹੈ। ਮੈਨੂੰ ਸਿਰਫ਼ ਇਹੀ ਉਮੀਦ ਹੈ ਕਿ ਤੁਸੀਂ ਘੱਟੋ-ਘੱਟ ਓਨਾ ਹੀ ਮਨੁੱਖੀ ਵਿਵਹਾਰ ਕਰੋਗੇ ਜਿੰਨਾ ਮੈਂ ਤੁਹਾਡੇ ਸਾਰਿਆਂ ਨਾਲ ਕੀਤਾ ਹੈ। ਪਰ ਮੈਨੂੰ ਲੱਗਦਾ ਹੈ, ਇਹੀ ਫ਼ਰਕ ਹੈ। ਜੇਕਰ ਮੈਂ ਭਾਰਤੀ ਨਹੀਂ ਹਾਂ ਤਾਂ ਮੈਂ ਕੁੱਝ ਵੀ ਨਹੀਂ ਹਾਂ। ਮੈਂ ਹਮੇਸ਼ਾ ਪਹਿਲਾਂ ਇਕ ਭਾਰਤੀ ਰਹਾਂਗੀ। ਇਸ ਲਈ ਮੈਨੂੰ ਅਨਫਾਲੋ ਕਰੋ ਕੋਈ ਪਰਵਾਹ ਨਹੀਂ। ਮੈਂ ਤੁਹਾਡੇ ਵਿੱਚੋਂ ਕਿਸੇ ਨਾਲ ਵੀ ਕੁਝ ਗਲਤ ਨਹੀਂ ਕੀਤਾ ਪਰ ਸਿਰਫ਼ ਆਪਣੇ ਦੇਸ਼ ਦਾ ਸਮਰਥਨ ਕੀਤਾ ਹੈ। ਤੁਹਾਡੀ ਸੋਚ ਤੁਹਾਡੀ ਵਿਚਾਰਧਾਰਾ ਨੂੰ ਦਰਸਾਉਂਦੀ ਹੈ। ਭਾਵੇਂ ਕੁਝ ਵੀ ਹੋਵੇ। ਮੈਂ ਆਪਣੇ ਦੇਸ਼ ਦਾ ਸਮਰਥਨ ਕਰਾਂਗੀ। ਜੈ ਹਿੰਦ।'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8