ਵਿਆਹ ਤੋਂ 10 ਦਿਨਾਂ ਬਾਅਦ ਦਿਖਿਆ ਹਿਨਾ ਖਾਨ ਦਾ ਬੇਬੀ ਬੰਪ! ਲੱਗਣ ਲੱਗੀਆਂ ਪ੍ਰੈਗਨੈਂਸੀ ਦੀਆਂ ਅਟਕਲਾਂ
Monday, Jun 16, 2025 - 12:24 PM (IST)

ਐਂਟਰਟੇਨਮੈਂਟ ਡੈਸਕ- ਟੈਲੀਵਿਜ਼ਨ ਦੀ ਮਸ਼ਹੂਰ ਅਦਾਕਾਰਾ ਹਿਨਾ ਖਾਨ ਇਨ੍ਹੀਂ ਦਿਨੀਂ ਆਪਣੇ ਵਿਆਹ ਨੂੰ ਲੈ ਕੇ ਚਰਚਾ 'ਚ ਹੈ। ਹਿਨਾ ਨੇ ਆਪਣੇ ਪ੍ਰੇਮੀ ਰੌਕੀ ਜਾਇਸਵਾਲ ਨਾਲ ਵਿਆਹ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਅਦਾਕਾਰਾ ਨੇ ਸਾਂਝੀਆਂ ਕੀਤੀਆਂ ਸਨ। ਇਹ ਤਸਵੀਰਾਂ ਵੇਖ ਕੇ ਜਿੱਥੇ ਫੈਨਜ਼ ਨੇ ਖੁਸ਼ੀ ਜਤਾਈ, ਉਥੇ ਹੀ ਕਈ ਲੋਕ ਹੈਰਾਨ ਵੀ ਹੋਏ। ਇਸ ਸਭ ਦੇ ਵਿਚਕਾਰ, ਹਿਨਾ ਅਤੇ ਰੌਕੀ ਦੀ ਇੱਕ ਹੋਰ ਵੀਡੀਓ ਇੰਟਰਨੈਟ 'ਤੇ ਵਾਇਰਲ ਹੋ ਰਹੀ ਹੈ, ਜਿਸ ਵਿਚ ਹਿਨਾ ਨੇ ਗੁਲਾਬੀ ਰੰਗ ਦਾ ਸੂਟ ਪਾਇਆ ਹੋਇਆ ਹੈ ਅਤੇ ਉਨ੍ਹਾਂ ਨਾਲ ਰੌਕੀ ਵੀ ਨਜ਼ਰ ਆ ਰਹੇ ਹਨ।
ਵੀਡੀਓ ਵੇਖਣ ਮਗਰੋਂ ਕੁੱਝ ਯੂਜ਼ਰਾਂ ਦਾ ਧਿਆਨ ਅਦਾਕਾਰਾ ਦੇ ਬੇਬੀ ਬੰਪ 'ਤੇ ਗਿਆ, ਜਿਸ ਬਾਰੇ ਉਨ੍ਹਾਂ ਦਾ ਕਹਿਣਾ ਹੈ ਕਿ ਹਿਨਾ ਖਾਨ ਪ੍ਰੈਗਨੈਂਟ ਹੈ ਅਤੇ ਇਸੇ ਕਰਕੇ ਉਨ੍ਹਾਂ ਨੇ ਜਲਦਬਾਜ਼ੀ 'ਚ ਵਿਆਹ ਕੀਤਾ ਹੈ। ਹਾਲਾਂਕਿ, ਕੁਝ ਲੋਕ ਇਹ ਵੀ ਕਹਿ ਰਹੇ ਹਨ ਕਿ ਕੈਂਸਰ ਦੀਆਂ ਦਵਾਈਆਂ ਕਾਰਨ ਉਨ੍ਹਾਂ ਦਾ ਸਰੀਰ ਫੁੱਲ ਗਿਆ ਹੋ ਸਕਦਾ ਹੈ। ਹਾਲਾਂਕਿ ਹੁਣ ਤੱਕ ਹਿਨਾ ਨੇ ਨਾ ਤਾਂ ਪ੍ਰੈਗਨੈਂਸੀ ਦੀ ਪੁਸ਼ਟੀ ਕੀਤੀ ਹੈ ਤੇ ਨਾ ਹੀ ਕੋਈ ਇਨਕਾਰ ਕੀਤਾ ਹੈ। ਦੱਸ ਦੇਈਏ ਕਿ ਹਿਨਾ ਖਾਨ ਅਕਸਰ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ 'ਤੇ ਆਪਣੇ ਪ੍ਰਸ਼ੰਸਕਾਂ ਨੂੰ ਹਰ ਅਪਡੇਟ ਦਿੰਦੀ ਰਹਿੰਦੀ ਹੈ। ਜਦੋਂ ਉਨ੍ਹਾਂ ਨੂੰ ਬ੍ਰੈਸਟ ਕੈਂਸਰ ਦਾ ਪਤਾ ਲੱਗਿਆ, ਤਾਂ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨਾਲ ਇਹ ਜਾਣਕਾਰੀ ਸਾਂਝੀ ਕੀਤੀ ਅਤੇ ਰੌਕੀ ਨਾਲ ਵਿਆਹ ਦੀ ਜਾਣਕਾਰੀ ਵੀ ਉਨ੍ਹਾਂ ਨੇ ਫੋਟੋਆਂ ਸਾਂਝੀ ਕਰਕੇ ਦਿੱਤੀ ਸੀ।
ਇਹ ਵੀ ਪੜ੍ਹੋ: ਧੀ ਵਾਮਿਕਾ ਨੇ Father's Day 'ਤੇ ਵਿਰਾਟ ਕੋਹਲੀ ਲਈ ਕੀਤਾ ਪਿਆਰ ਦਾ ਇਜ਼ਹਾਰ, ਸਾਂਝਾ ਕੀਤਾ ਖਾਸ ਲੈਟਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8