ਕੈਂਸਰ ਦਾ ਦਰਦ ਭੁਲਾਉਣ ਲਈ ਹਿਨਾ ਖ਼ਾਨ ਨੇ ਲਿਆ ਸਮੁੰਦਰ ਦਾ ਸਹਾਰਾ, ਦੇਖੋ ਤਸਵੀਰਾਂ

Tuesday, Oct 22, 2024 - 01:08 PM (IST)

ਕੈਂਸਰ ਦਾ ਦਰਦ ਭੁਲਾਉਣ ਲਈ ਹਿਨਾ ਖ਼ਾਨ ਨੇ ਲਿਆ ਸਮੁੰਦਰ ਦਾ ਸਹਾਰਾ, ਦੇਖੋ ਤਸਵੀਰਾਂ

ਵੈੱਬ ਡੈਸਕ- ਹਿਨਾ ਖ਼ਾਨ ਇਨ੍ਹੀਂ ਦਿਨੀਂ ਆਪਣੇ ਕੈਂਸਰ ਦਾ ਇਲਾਜ ਕਰਵਾ ਰਹੀ ਹੈ। ਆਪਣੀ ਸਿਹਤ ਨੂੰ ਲੈ ਕੇ ਉਹ ਅਪਡੇਟ ਵੀ ਫੈਨਜ਼ ਨਾਲ ਲਗਾਤਾਰ ਸਾਂਝੀ ਕਰ ਰਹੀ ਹੈ। ਹੁਣ ਅਦਾਕਾਰਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।

PunjabKesari

ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਹਿਨਾ ਖ਼ਾਨ ਸਮੁੰਦਰ ‘ਚ ਬੋਟਿੰਗ ਦਾ ਆਨੰਦ ਲੈਂਦੀ ਹੋਈ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ‘ਤੇ ਫੈਨਜ਼ ਵੀ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਕੁਝ ਮਹੀਨੇ ਪਹਿਲਾਂ ਹੀ ਹਿਨਾ ਖ਼ਾਨ ਨੂੰ ਕੈਂਸਰ ਦੀ ਪੁਸ਼ਟੀ ਹੋਈ ਸੀ। 

PunjabKesari


ਅਦਾਕਾਰਾ ਦੇ ਕੰਮ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹੈ ਅਤੇ ਹੁਣ ਤੱਕ ਉਹ ਕਈ ਟੀ.ਵੀ. ਸੀਰੀਅਲਸ ‘ਚ ਨਜ਼ਰ ਆ ਚੁੱਕੀ ਹੈ। ਹਾਲ ਹੀ ‘ਚ ਉਹ ਪੰਜਾਬੀ ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ‘ਚ ਨਜ਼ਰ ਆਏ ਸਨ ।ਇਸ ਫ਼ਿਲਮ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।

PunjabKesari

ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਟੀਵੀ ਸੀਰੀਅਲਸ ‘ਚ ਨਜ਼ਰ ਆ ਚੁੱਕੀ ਹੈ। ਟੀਵੀ ਸੀਰੀਅਲ ‘ਯੇ ਰਿਸ਼ਤਾ ਕਯਾ ਕਹਿਲਾਤਾ ਹੈ’ ‘ਚ ਉਨ੍ਹਾਂ ਨੇ ਅਕਸ਼ਰਾ ਨਾਂਅ ਦਾ ਕਿਰਦਾਰ ਨਿਭਾ ਕੇ ਖੂਬ ਵਾਹ-ਵਾਹੀ ਖੱਟੀ ਸੀ।

PunjabKesari

ਹਿਨਾ ਖ਼ਾਨ ਨੂੰ ਅਦਾਕਾਰੀ ਦੇ ਖੇਤਰ ‘ਚ ਆਉਣ ਦੇ ਲਈ ਘਰ ਵਾਲਿਆਂ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ ਸੀ ਅਤੇ ਅਦਾਕਾਰੀ ਦੇ ਲਈ ਉਹ ਬਿਨ੍ਹਾਂ ਘਰ ਵਾਲਿਆਂ ਨੂੰ ਦੱਸੇ ਹੀ ਸੁਫਨਿਆਂ ਦੀ ਨਗਰੀ ਮੁੰਬਈ ‘ਚ ਪਹੁੰਚ ਗਈ ਸੀ । 
 


author

Priyanka

Content Editor

Related News