ਅਦਾਕਾਰਾ ਹਿਨਾ ਖ਼ਾਨ ਇਸ ਗੰਭੀਰ ਬੀਮਾਰੀ ਦਾ ਹੋਈ ਸ਼ਿਕਾਰ, ਫ਼ਿਕਰਾਂ 'ਚ ਪਏ ਫੈਨਜ਼

03/16/2024 11:25:09 AM

ਐਂਟਰਟੇਨਮੈਂਟ ਡੈਸਕ : ਟੀ. ਵੀ. ਸੀਰੀਅਲ ਸ਼ੋਅ 'ਯੇ ਰਿਸ਼ਤਾ ਕਯਾ ਕਹਿਲਾਤਾ ਹੈ' ਨਾਲ ਘਰ-ਘਰ 'ਚ ਮਸ਼ਹੂਰ ਹੋਈ ਅਦਾਕਾਰਾ ਹਿਨਾ ਖ਼ਾਨ ਅੱਜ ਲੱਖਾਂ ਲੋਕਾਂ ਦੇ ਦਿਲ ਦੀ ਧੜਕਣ ਬਣ ਚੁੱਕੀ ਹੈ। ਉਸ ਨੇ ਟੀ. ਵੀ. ਸ਼ੋਅਜ਼ ਤੋਂ ਦੂਰੀ ਬਣਾਈ ਰੱਖੀ ਹੈ ਪਰ ਉਹ ਓਟੀਟੀ ਪਲੇਟਫਾਰਮਾਂ 'ਤੇ ਰਿਐਲਿਟੀ ਸ਼ੋਅ ਅਤੇ ਵੈੱਬ ਸੀਰੀਜ਼ ਕਰਦੀ ਰਹਿੰਦੀ ਹੈ। ਹਿਨਾ ਖ਼ਾਨ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਸਰਗਰਮ ਰਹਿੰਦੀ ਹੈ, ਉਹ ਆਪਣੀ ਰੋਜ਼ਾਨਾ ਜ਼ਿੰਦਗੀ ਬਾਰੇ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਹਾਲ ਹੀ 'ਚ ਹਿਨਾ ਖ਼ਾਨ ਨੇ ਦੱਸਿਆ ਕਿ ਉਹ ਇਕ ਗੰਭੀਰ ਬਿਮਾਰੀ ਤੋਂ ਪੀੜਤ ਹੈ। ਉਨ੍ਹਾਂ ਨੇ ਇਸ ਬਿਮਾਰੀ ਨਾਲ ਜੁੜੀ ਜਾਣਕਾਰੀ ਦਿੰਦੇ ਹੋਏ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ ਨੇ ਪ੍ਰਸ਼ੰਸਕਾਂ ਦੀ ਚਿੰਤਾ ਵਧਾ ਦਿੱਤੀ ਹੈ।

ਇਹ ਖ਼ਬਰ ਵੀ ਪੜੋ - ਅਮਿਤਾਭ ਬੱਚਨ ਦੀ ਸਿਹਤ ਨੂੰ ਕੀ ਹੋਇਆ? ਅਫਵਾਹਾਂ ’ਤੇ ਅਦਾਕਾਰ ਦਾ ਆਇਆ ਵੱਡਾ ਬਿਆਨ

ਇਸ ਗੰਭੀਰ ਬੀਮਾਰੀ ਦਾ ਹੋਈ ਸ਼ਿਕਾਰ
ਹਿਨਾ ਖ਼ਾਨ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਤਸਵੀਰ ਪੋਸਟ ਕੀਤੀ ਸੀ। ਇਸ ਤਸਵੀਰ 'ਚ ਹਿਨਾ ਖ਼ਾਨ ਨੇ ਹੱਥ 'ਚ ਛੁਹਾਰਾ ਰੱਖਿਆ ਹੋਇਆ ਹੈ। ਤਸਵੀਰ ਸ਼ੇਅਰ ਕਰਨ ਦੇ ਨਾਲ ਹੀ ਅਦਾਕਾਰਾ ਨੇ ਰਮਜ਼ਾਨ ਦੇ ਮਹੀਨੇ 'ਚ ਹੀ ਆਪਣੇ ਪ੍ਰਸ਼ੰਸਕਾਂ ਨੂੰ ਆਪਣੀ ਬੀਮਾਰੀ ਦੀ ਜਾਣਕਾਰੀ ਦਿੱਤੀ। ਕੈਪਸ਼ਨ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, "ਮੈਨੂੰ ਗੈਸਟ੍ਰੋਈਸੋਫੇਜੀਲ ਰੀਫਲਕਸ ਨਾਂ ਦੀ ਗੰਭੀਰ ਬੀਮਾਰੀ (GERD) ਹੈ। ਬਦਕਿਸਮਤੀ ਨਾਲ ਇਹ ਸਮੱਸਿਆ ਰਮਜ਼ਾਨ ਦੌਰਾਨ ਵਿਗੜ ਗਈ ਹੈ। ਜੇਕਰ ਮੈਂ ਵਰਤ ਰੱਖਾਂ ਤਾਂ ਮੇਰੀ ਮਾਂ ਨੇ ਕਿਹਾ ਕਿ ਅਜਵਾ ਖਜੂਰ ਮਦਦਗਾਰ ਸਾਬਤ ਹੋ ਸਕਦੇ ਹਨ। ਕੀ ਤੁਹਾਡੇ ਕੋਲ ਕੋਈ ਘਰੇਲੂ ਉਪਚਾਰ ਹੈ? ਤੁਸੀਂ ਕੁਝ ਸੁਝਾਅ ਦੇ ਸਕਦੇ ਹੋ ਤਾਂ ਜੋ ਮੈਨੂੰ ਇਸ ਤੋਂ ਰਾਹਤ ਮਿਲ ਸਕੇ।”

PunjabKesari

ਪ੍ਰਸ਼ੰਸਕਾਂ ਨੇ ਦਿੱਤੇ ਇਹ ਸੁਝਾਅ
ਹਿਨਾ ਖ਼ਾਨ ਦੀ ਇਹ ਪੋਸਟ ਦੇਖਣ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਫਿਕਰਮੰਦ ਹੋ ਗਏ। ਸਾਰੇ ਉਸ ਨੂੰ ਸੁਝਾਅ ਦੇਣ ਲੱਗੇ। ਇੱਕ ਪ੍ਰਸ਼ੰਸਕ ਨੇ ਉਸ ਨੂੰ ਸੁਝਾਅ ਦਿੱਤਾ ਅਤੇ ਲਿਖਿਆ, "ਇਫਤਾਰ ਤੋਂ ਬਾਅਦ ਦਹੀਂ-ਵਡਾ ਇਸ 'ਚ ਯੋਗਾਰਟ ਮਿਲਾ ਕੇ ਖਾਓ, ਇਹ ਤੁਹਾਨੂੰ ਬਹੁਤ ਲਾਭਕਾਰੀ ਹੋਵੇਗਾ।" ਇੱਕ ਹੋਰ ਯੂਜ਼ਰ ਨੇ ਲਿਖਿਆ, "ਜੀਰਾ ਪਾਊਡਰ, ਸੌਂਫ ਤੇ ਅਜ਼ਵਾਇਨ ਨੂੰ ਪਾਣੀ 'ਚ ਮਿਲਾ ਕੇ ਦਿਨ ਭਰ ਪੀਓ।" ਇੱਕ ਹੋਰ ਯੂਜ਼ਰ ਨੇ ਲਿਖਿਆ, "ਤੁਸੀਂ ਗਰਮ ਪਾਣੀ ਨਾਲ ਸੌਂਫ ਨੂੰ ਚਬਾਓ ਅਤੇ ਸੇਬ ਦਾ ਜੂਸ ਖਾਓ"।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News