ਫ਼ਿਲਮ ''ਹਨੀਮੂਨ'' ਦਾ ਟਰੇਲਰ ਰਿਲੀਜ਼, ਗਿੱਪੀ ਗਰੇਵਾਲ ਤੇ ਜੈਸਮੀਨ ਦੀ ਰੋਮਾਂਟਿਕ ਕੈਮਿਸਟਰੀ ਨੇ ਜਿੱਤਿਆ ਲੋਕਾਂ ਦਾ ਦਿਲ
Sunday, Oct 09, 2022 - 10:28 AM (IST)
ਚੰਡੀਗੜ੍ਹ (ਬਿਊਰੋ) : ਪੰਜਾਬੀ ਇੰਡਸਟਰੀ ਦੇ ਦੇਸੀਰੌਕਸਟਾਰ ਗਿੱਪੀ ਗਰੇਵਾਲ ਦੀ ਆਉਣ ਵਾਲੀ ਪੰਜਾਬੀ ਫ਼ਿਲਮ 'ਹਨੀਮੂਨ' ਦਾ ਟਰੇਲਰ ਰਿਲੀਜ਼ ਹੋ ਚੁੱਕਿਆ ਹੈ। ਇਸ ਫ਼ਿਲਮ ਰਾਹੀਂ ਗਿੱਪੀ ਗਰੇਵਾਲ ਨਾਲ ਅਦਾਕਾਰਾ ਜੈਸਮੀਨ ਭਸੀਨ ਪੰਜਾਬੀ ਫ਼ਿਲਮ ਇੰਡਸਟਰੀ 'ਚ ਡੈਬਿਊ ਕਰਨ ਜਾ ਰਹੀ ਹੈ।
ਦੱਸ ਦਈਏ ਕਿ ਫ਼ਿਲਮ ਦੇ ਟਰੇਲਰ 'ਚ ਗਿੱਪੀ ਗਰੇਵਾਲ, ਜੈਸਮੀਨ ਭਸੀਨ ਦੇ ਨਾਲ-ਨਾਲ ਹੋਰ ਕਈ ਕਲਾਕਾਰ ਮੁੱਖ ਭੂਮਿਕਾਵਾਂ 'ਚ ਨਜ਼ਰ ਆ ਰਹੇ ਹਨ। ਫ਼ਿਲਮ ਦਾ ਟਰੇਲਰ ਬੇਹੱਦ ਮਜ਼ੇਦਾਰ ਹੈ। ਫ਼ਿਲਮ ਦੀ ਕਹਾਣੀ ਪਿੰਡ ਦੇ ਇੱਕ ਗਰੀਬ ਪਰਿਵਾਰ ਦੀ ਹੈ।, ਜਿਨ੍ਹਾਂ ਦੇ ਪੁੱਤਰ ਦਾ ਨਵਾਂ ਵਿਆਹ ਹੋਇਆ ਹੈ ਪਰ ਉਹ ਆਪਣੀ ਪਤਨੀ ਨਾਲ ਸਮਾਂ ਬਤੀਤ ਨਹੀਂ ਕਰ ਪਾ ਰਿਹਾ। ਇਸ ਤੋਂ ਬਾਅਦ ਸਾਰੀ ਪਰਿਵਾਰ ਇਕੱਠਾ ਹਨੀਮੂਨ 'ਤੇ ਨਿਕਲਦਾ ਹੈ।
ਦੱਸਣਯੋਗ ਹੈ ਕਿ ਇਹ ਫ਼ਿਲਮ 25 ਅਕਤੂਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਹਾਲ ਹੀ 'ਚ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਫ਼ਿਲਮ ਦਾ ਮੋਸ਼ਨ ਪੋਸਟਰ ਰਿਲੀਜ਼ ਕੀਤਾ ਸੀ। ਇਸ ਦੇ ਨਾਲ-ਨਾਲ ਹਾਲ ਹੀ ਗਿੱਪੀ ਗਰੇਵਾਲ ਨੇ ਲੰਡਨ 'ਚ ਆਪਣੀ ਫ਼ਿਲਮ 'ਕੈਰੀ ਆਬਨ ਜੱਟਾ 3' ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਹ ਫ਼ਿਲਮ 29 ਜੂਨ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।