2 ਦਿਨਾਂ ''ਚ ਫ਼ਿਲਮ ''ਹੌਂਸਲਾ ਰੱਖ'' ਨੇ ਤੋੜੇ ਕਈ ਰਿਕਾਰਡ, ਦੁਨੀਆ ਭਰ ''ਚ ਕੀਤੀ ਜ਼ਬਰਦਸਤ ਕਮਾਈ

10/18/2021 11:16:35 AM

ਚੰਡੀਗੜ੍ਹ (ਬਿਊਰੋ) : ਪੰਜਾਬੀ ਅਦਾਕਾਰਾ ਸ਼ਹਿਨਾਜ਼ ਕੌਰ ਗਿੱਲ ਅਤੇ ਦਿਲਜੀਤ ਦੋਸਾਂਝ ਦੀ ਚਿਰਾਂ ਤੋਂ ਉਡੀਕੀ ਜਾ ਰਹੀ ਪੰਜਾਬੀ ਫ਼ਿਲਮ 'ਹੌਸਲਾ ਰੱਖ' 15 ਅਕਤੂਬਰ ਨੂੰ ਰਿਲੀਜ਼ ਹੋਈ ਹੈ। ਪਹਿਲੇ ਦਿਨ ਇਸ ਫ਼ਿਲਮ ਨੇ ਦੁਨੀਆ ਭਰ 'ਚ 5.15 ਕਰੋੜ ਰੁਪਏ ਦੀ ਕਮਾਈ ਕੀਤੀ, ਉਥੇ ਹੀ ਦੂਜੇ ਦਿਨ ਫ਼ਿਲਮ ਨੇ 5.85 ਕਰੋੜ ਰੁਪਏ ਦੀ ਕਮਾਈ ਕੀਤੀ ਹੈ।  2 ਦਿਨਾਂ 'ਚ ਇਸ ਫ਼ਿਲਮ ਨੇ 11 ਕਰੋੜ ਰੁਪਏ ਦੀ ਕਮਾਈ ਕੀਤੀ ਹੈ। 'ਬਾਕਸ ਆਫਿਸ ਇੰਡੀਆ' ਦੀ ਰਿਪੋਰਟ ਅਨੁਸਾਰ, ਫ਼ਿਲਮ 'ਹੌਸਲਾ ਰੱਖ' ਨੇ ਬਾਕਸ ਆਫਿਸ 'ਤੇ ਕਈ ਰਿਕਾਰਡ ਤੋੜ ਦਿੱਤੇ ਹਨ। ਇਹ ਫ਼ਿਲਮ ਪਹਿਲੇ ਦਿਨ ਸਭ ਤੋਂ ਵੱਧ ਕਮਾਈ ਕਰਨ ਵਾਲੀ ਪੰਜਾਬੀ ਫ਼ਿਲਮ ਬਣ ਗਈ ਹੈ। 'ਹੌਂਸਲਾ ਰੱਖ' ਨੇ ਪੰਜਾਬੀ ਫ਼ਿਲਮ 'ਛੜਾ' ਦੇ ਕਲੈਕਸ਼ਨ ਦਾ ਰਿਕਾਰਡ ਵੀ ਤੋੜ ਦਿੱਤਾ ਹੈ।

'ਹੌਂਸਲਾ ਰੱਖ' ਨੇ ਯੂਪੀ ਤੇ ਦਿੱਲੀ 'ਚ ਇੱਕ ਨਵਾਂ ਰਿਕਾਰਡ ਬਣਾਇਆ ਹੈ। ਇਸ ਤੋਂ ਪਹਿਲਾਂ ਦਿੱਲੀ 'ਚ ਇੰਨੇ ਵੱਡੇ ਪੱਧਰ 'ਤੇ ਕੋਈ ਪੰਜਾਬੀ ਫ਼ਿਲਮ ਰਿਲੀਜ਼ ਨਹੀਂ ਹੋਈ ਸੀ। ਫ਼ਿਲਮ ਨੇ ਰਾਜਸਥਾਨ 'ਚ ਪਹਿਲੇ ਦਿਨ 6 ਲੱਖ ਰੁਪਏ ਦੀ ਕਮਾਈ ਕੀਤੀ ਹੈ, ਬਾਕੀ ਧਨ ਫਿਲਮ ਨੇ 7-8 ਲੱਖ ਸਰਕਟਾਂ 'ਚ ਇਕੱਠਾ ਕੀਤਾ ਹੈ। ਅਜਿਹੀ ਸਥਿਤੀ 'ਚ ਕਿਹਾ ਜਾ ਰਿਹਾ ਹੈ ਕਿ 'ਹੌਂਸਲਾ ਰੱਖ' ਆਉਣ ਵਾਲੇ ਦਿਨਾਂ 'ਚ ਦਿੱਲੀ 'ਚ ਬਹੁਤ ਵਧੀਆ ਕਮਾਈ ਕਰੇਗੀ। ਦੁਸਹਿਰੇ ਤੋਂ ਬਾਅਦ 'ਹੌਂਸਲਾ ਰੱਖ' ਨੂੰ ਇੱਕ ਵੱਡਾ ਵੀਕੈਂਡ ਵੀ ਮਿਲ ਰਿਹਾ ਹੈ। 

ਦੱਸਣਯੋਗ ਹੈ ਕਿ ਕਰੋੜਾਂ ਲੋਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੀ ਅਦਾਕਾਰਾ ਸ਼ਹਿਨਾਜ਼ ਗਿੱਲ ਵੀ ਫ਼ਿਲਮ 'ਹੌਂਸਲਾ ਰੱਖ' ਦਾ ਮੁੱਖ ਹਿੱਸਾ ਹੈ। ਉਸ ਨੂੰ ਇਸ ਪੰਜਾਬੀ ਫ਼ਿਲਮ 'ਚ ਦਿਲਜੀਤ ਦੌਸਾਂਝ ਦੇ ਆਪੋਜ਼ਿਟ ਕਾਸਟ ਕੀਤਾ ਗਿਆ ਹੈ। ਇਸ ਫ਼ਿਲਮ ਨੂੰ ਅਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ ਤੇ ਫ਼ਿਲਮ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ। ਫ਼ਿਲਮ ਨੂੰ ਦਲਜੀਤ ਥਿੰਦ ਤੇ ਦਿਲਜੀਤ ਦੋਸਾਂਝ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।

 
 
 
 
View this post on Instagram
 
 
 
 
 
 
 
 
 
 
 

A post shared by DILJIT DOSANJH (@diljitdosanjh)

ਦੱਸ ਦੇਈਏ ਕਿ ਇਸ ਫ਼ਿਲਮ ਤੋਂ ਪਹਿਲਾਂ ਸ਼ਿੰਦਾ ਗਰੇਵਾਲ ਬਤੌਰ ਬਾਲ ਕਲਾਕਾਰ ਪੰਜਾਬੀ ਫ਼ਿਲਮ 'ਅਰਦਾਸ ਕਰਾਂ' 'ਚ ਦਿਖਾਈ ਦਿੱਤਾ ਸੀ। ਇਸ ਫ਼ਿਲਮ 'ਚ ਨਿਭਾਏ ਸ਼ਿੰਦੇ ਦੇ ਕਿਰਦਾਰ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਗਿਆ ਸੀ। ਅਦਾਕਾਰੀ ਤੋਂ ਬਾਅਦ ਸ਼ਿੰਦਾ ਗਰੇਵਾਲ ਆਪਣੇ ਪਹਿਲੇ ਗੀਤ 'Ice Cap' ਨਾਲ ਦਰਸ਼ਕਾਂ ਦੀ ਕਚਹਿਰੀ 'ਚ ਹਾਜ਼ਰ ਹੋਇਆ ਸੀ। ਇਸ ਗਾਣੇ 'ਚ ਸ਼ਿੰਦਾ ਦੇ ਕਿਊਟ ਅੰਦਾਜ਼ ਨੂੰ ਦਰਸ਼ਕਾਂ ਨੇ ਬੇਹੱਦ ਪਸੰਦ ਕੀਤਾ।

sunita

This news is Content Editor sunita