‘ਹੌਂਸਲਾ ਰੱਖ’ ਦੇ ਨਵੇਂ ਗੀਤ ‘ਲਲਕਾਰੇ’ ’ਚ ਦਿਲਜੀਤ ਨੇ ਸ਼ਹਿਨਾਜ਼ ਤੇ ਸੋਨਮ ਨਾਲ ਪਾਇਆ ਭੰਗੜਾ (ਵੀਡੀਓ)
Tuesday, Oct 12, 2021 - 05:37 PM (IST)
ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਹੌਂਸਲਾ ਰੱਖ’ ਇਨ੍ਹੀਂ ਦਿਨੀਂ ਹਰ ਕਿਸੇ ਦਾ ਧਿਆਨ ਖਿੱਚ ਰਹੀ ਹੈ। ਫ਼ਿਲਮ ਦੇ ਗੀਤ ਲਗਾਤਾਰ ਚਰਚਾ ’ਚ ਬਣੇ ਹੋਏ ਹਨ। ਇਸੇ ਲਿਸਟ ’ਚ ਫ਼ਿਲਮ ਦਾ ਇਕ ਹੋਰ ਗੀਤ ਰਿਲੀਜ਼ ਹੋਇਆ ਹੈ, ਜਿਸ ਦਾ ਨਾਂ ਹੈ ‘ਲਲਕਾਰੇ’।
ਇਹ ਖ਼ਬਰ ਵੀ ਪੜ੍ਹੋ : ਸਿਧਾਰਥ ਸ਼ੁਕਲਾ ਦੇ ਦਿਹਾਂਤ ਤੋਂ ਬਾਅਦ ਕੀ ਹਮੇਸ਼ਾ ਲਈ ਮੁੰਬਈ ਛੱਡ ਰਹੀ ਹੈ ਸ਼ਹਿਨਾਜ਼ ਗਿੱਲ, ਜਾਣੋ ਸੱਚਾਈ
ਇਸ ਗੀਤ ’ਚ ਦਿਲਜੀਤ ਦੋਸਾਂਝ ਫ਼ਿਲਮ ਦੀਆਂ ਹਸੀਨਾਵਾਂ ਸੋਨਮ ਬਾਜਵਾ ਤੇ ਸ਼ਹਿਨਾਜ਼ ਗਿੱਲ ਨਾਲ ਭੰਗੜਾ ਪਾਉਂਦੇ ਨਜ਼ਰ ਆ ਰਹੇ ਹਨ। ‘ਲਲਕਾਰੇ’ ਇਕ ਨੱਚਣ ’ਤੇ ਮਜਬੂਰ ਕਰਨ ਵਾਲਾ ਗੀਤ ਹੈ, ਜਿਸ ’ਚ ਦਿਲਜੀਤ ਦੀ ਸ਼ਹਿਨਾਜ਼ ਤੇ ਸੋਨਮ ਨਾਲ ਕੈਮਿਸਟਰੀ ਕਾਫੀ ਵਧੀਆ ਲੱਗ ਰਹੀ ਹੈ।
ਗੀਤ ਨੂੰ ਆਵਾਜ਼ ਵੀ ਖ਼ੁਦ ਦਿਲਜੀਤ ਦੋਸਾਂਝ ਨੇ ਦਿੱਤੀ ਹੈ। ਇਸ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਤੇ ਸੰਗੀਤ ਐਵੀ ਸਰਾ ਨੇ ਦਿੱਤਾ ਹੈ। ਗੀਤ ਨੂੰ ਟਿਪਸ ਪੰਜਾਬੀ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ।
ਦੱਸ ਦੇਈਏ ਕਿ ਫ਼ਿਲਮ ’ਚ ਦਿਲਜੀਤ ਦੋਸਾਂਝ, ਸੋਨਮ ਬਾਜਵਾ, ਸ਼ਹਿਨਾਜ਼ ਗਿੱਲ ਤੇ ਸ਼ਿੰਦਾ ਗਰੇਵਾਲ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਅਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ। ਇਸ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ। ਫ਼ਿਲਮ ਨੂੰ ਦਲਜੀਤ ਥਿੰਦ ਤੇ ਦਿਲਜੀਤ ਦੋਸਾਂਝ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਦੁਨੀਆ ਭਰ ’ਚ ਇਹ ਫ਼ਿਲਮ 15 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।