‘ਹੌਸਲਾ ਰੱਖ’ ਦੀ ਸ਼ੂਟਿੰਗ ਹੋਈ ਖ਼ਤਮ, ਦਿਲਜੀਤ ਨੇ ਸੋਨਮ ਤੇ ਸ਼ਹਿਨਾਜ਼ ਨਾਲ ਇੰਝ ਕੀਤੀ ਮਸਤੀ

Friday, Apr 02, 2021 - 04:07 PM (IST)

‘ਹੌਸਲਾ ਰੱਖ’ ਦੀ ਸ਼ੂਟਿੰਗ ਹੋਈ ਖ਼ਤਮ, ਦਿਲਜੀਤ ਨੇ ਸੋਨਮ ਤੇ ਸ਼ਹਿਨਾਜ਼ ਨਾਲ ਇੰਝ ਕੀਤੀ ਮਸਤੀ

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਹੌਸਲਾ ਰੱਖ’ ਦੀ ਸ਼ੂਟਿੰਗ ਖ਼ਤਮ ਹੋ ਚੁੱਕੀ ਹੈ। ਇਸ ਗੱਲ ਦੀ ਜਾਣਕਾਰੀ ਫ਼ਿਲਮ ਦੇ ਕਲਾਕਾਰਾਂ ਵਲੋਂ ਸੋਸ਼ਲ ਮੀਡੀਆ ’ਤੇ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਕੇ ਦਿੱਤੀ ਗਈ। ਫ਼ਿਲਮ ਦੇ ਮੁੱਖ ਅਦਾਕਾਰ ਦਿਲਜੀਤ ਦੋਸਾਂਝ ਨੇ ਇਕ ਬੇਹੱਦ ਖ਼ਾਸ ਵੀਡੀਓ ਫ਼ਿਲਮ ਦੀ ਰੈਪਅੱਪ ਪਾਰਟੀ ਤੋਂ ਸਾਂਝੀ ਕੀਤੀ ਹੈ, ਜਿਸ ’ਚ ਉਹ ਫ਼ਿਲਮ ਦੀ ਟੀਮ ਦੇ ਵੱਖ-ਵੱਖ ਮੈਂਬਰਾਂ ਨਾਲ ਫਨੀ ਰਿਐਕਸ਼ਨ ਦਿੰਦੇ ਨਜ਼ਰ ਆ ਰਹੇ ਹਨ।

ਇਸ ਵੀਡੀਓ ਨੂੰ ਇੰਸਟਾਗ੍ਰਾਮ ’ਤੇ 1.3 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਵੀਡੀਓ ਨਾਲ ਦਿਲਜੀਤ ਨੇ ਕੈਪਸ਼ਨ ’ਚ ਲਿਖਿਆ ਹੈ, ‘ਲੈਜੰਡਰੀ’।

 
 
 
 
 
 
 
 
 
 
 
 
 
 
 
 

A post shared by DILJIT DOSANJH (@diljitdosanjh)

ਦੱਸਣਯੋਗ ਹੈ ਕਿ ‘ਬਿੱਗ ਬੌਸ 13’ ’ਚ ਨਜ਼ਰ ਆ ਚੁੱਕੀ ਸ਼ਹਿਨਾਜ਼ ਕੌਰ ਗਿੱਲ ਵੀ ਇਸ ਫ਼ਿਲਮ ’ਚ ਮੁੱਖ ਭੂਮਿਕਾ ’ਚ ਨਜ਼ਰ ਆਵੇਗੀ। ਉਹ ਦਿਲਜੀਤ ਦੋਸਾਂਝ, ਸੋਨਮ ਬਾਜਵਾ ਤੇ ਸ਼ਿੰਦਾ ਗਰੇਵਾਲ ਨਾਲ ਫ਼ਿਲਮ ’ਚ ਅਹਿਮ ਭੂਮਿਕਾ ਨਿਭਾਅ ਰਹੀ ਹੈ। ‘ਬਿੱਗ ਬੌਸ’ ਤੋਂ ਬਾਅਦ ਸ਼ਹਿਨਾਜ਼ ਪਹਿਲੀ ਵਾਰ ਕਿਸੇ ਵੱਡੀ ਫ਼ਿਲਮ ’ਚ ਨਜ਼ਰ ਆਉਣ ਵਾਲੀ ਹੈ। ਇਸ ਤੋਂ ਇਲਾਵਾ ਉਹ ਵੱਖ-ਵੱਖ ਹਿੰਦੀ ਤੇ ਪੰਜਾਬੀ ਗੀਤਾਂ ’ਚ ਨਜ਼ਰ ਆ ਚੁੱਕੀ ਹੈ।

‘ਹੌਸਲਾ ਰੱਖ’ ਫ਼ਿਲਮ 15 ਅਕਤੂਬਰ, 2021 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਨੂੰ ਅਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਨੂੰ ਦਲਜੀਤ ਥਿੰਦ ਤੇ ਦਿਲਜੀਤ ਦੋਸਾਂਝ ਵਲੋਂ ਮਿਲ ਕੇ ਪ੍ਰੋਡਿਊਸ ਕੀਤਾ ਜਾ ਰਿਹਾ ਹੈ, ਜਦਕਿ ਪਵਨ ਗਿੱਲ ਕੋ-ਪ੍ਰੋਡਿਊਸਰ ਹਨ। ਫ਼ਿਲਮ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ।

ਨੋਟ– ਤੁਸੀਂ ਇਸ ਫ਼ਿਲਮ ਬਾਰੇ ਕੀ ਕਹਿਣਾ ਚਾਹੋਗੇ? ਕੁਮੈਂਟ ਕਰਕੇ ਜ਼ਰੂਰ ਦੱਸੋ।


author

Rahul Singh

Content Editor

Related News