"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ ਮਾਲਿਨੀ
Friday, May 01, 2026 - 03:18 PM (IST)
ਮੁੰਬਈ (ਏਜੰਸੀ)- ਬਾਲੀਵੁੱਡ ਦੀ 'ਡਰੀਮ ਗਰਲ' ਅਤੇ ਸੰਸਦ ਮੈਂਬਰ ਹੇਮਾ ਮਾਲਿਨੀ ਨੇ ਆਪਣੇ ਮਰਹੂਮ ਪਤੀ ਅਤੇ ਅਦਾਕਾਰ ਧਰਮਿੰਦਰ ਨੂੰ ਯਾਦ ਕਰਦਿਆਂ ਭਾਵੁਕ ਸ਼ਰਧਾਂਜਲੀ ਭੇਟ ਕੀਤੀ ਹੈ। ਮੁੰਬਈ ਵਿੱਚ ਇਕ ਇਵੈਂਟ ਦੌਰਾਨ ਬੋਲਦਿਆਂ ਹੇਮਾ ਮਾਲਿਨੀ ਨੇ ਕਿਹਾ ਕਿ ਉਹ ਅਜੇ ਵੀ ਧਰਮਿੰਦਰ ਦੇ ਵਿਛੋੜੇ ਦੇ ਗਮ ਤੋਂ ਉਭਰਨ ਦੀ ਕੋਸ਼ਿਸ਼ ਕਰ ਰਹੀ ਹੈ।
ਧਰਮਿੰਦਰ ਨੂੰ ਯਾਦ ਕਰਦਿਆਂ ਹੇਮਾ ਮਾਲਿਨੀ ਨੇ ਕਿਹਾ, "ਮੈਂ ਬਹੁਤ ਕਿਸਮਤ ਵਾਲੀ ਸੀ ਕਿ ਮੈਨੂੰ ਉਨ੍ਹਾਂ ਦਾ ਸਾਥ ਮਿਲਿਆ। ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ। ਹੁਣ ਉਹ ਸਾਡੇ ਵਿਚਕਾਰ ਨਹੀਂ ਹਨ, ਮੈਨੂੰ ਨਹੀਂ ਪਤਾ ਕਿ ਮੈਂ ਆਪਣੀ ਬਾਕੀ ਦੀ ਜ਼ਿੰਦਗੀ ਉਨ੍ਹਾਂ ਤੋਂ ਬਿਨਾਂ ਕਿਵੇਂ ਗੁਜ਼ਾਰਾਂਗੀ।" ਉਨ੍ਹਾਂ ਅੱਗੇ ਕਿਹਾ ਕਿ ਧਰਮਿੰਦਰ ਲਈ ਫਿਲਮਾਂ ਸਿਰਫ਼ ਕੰਮ ਨਹੀਂ ਸਨ, ਸਗੋਂ ਲੋਕਾਂ ਦੇ ਦਿਲਾਂ ਨਾਲ ਜੁੜਨ ਦਾ ਇੱਕ ਜ਼ਰੀਆ ਸਨ। ਦੱਸਣਯੋਗ ਹੈ ਕਿ 'ਹੀ-ਮੈਨ' ਵਜੋਂ ਜਾਣੇ ਜਾਂਦੇ ਧਰਮਿੰਦਰ ਦਾ ਦੇਹਾਂਤ 24 ਨਵੰਬਰ 2025 ਨੂੰ ਹੋਇਆ ਸੀ।
ਇਹ ਵੀ ਪੜ੍ਹੋ: ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
