‘ਯਾਰ ਮੇਰਾ ਤਿੱਤਲੀਆਂ ਵਰਗਾ’ ਫ਼ਿਲਮ ਦਾ ਪਹਿਲਾ ਗੀਤ ‘ਇਕੋ ਇਕ ਦਿਲ’ 5 ਅਗਸਤ ਨੂੰ ਹੋਵੇਗਾ ਰਿਲੀਜ਼

Monday, Aug 01, 2022 - 11:20 AM (IST)

‘ਯਾਰ ਮੇਰਾ ਤਿੱਤਲੀਆਂ ਵਰਗਾ’ ਫ਼ਿਲਮ ਦਾ ਪਹਿਲਾ ਗੀਤ ‘ਇਕੋ ਇਕ ਦਿਲ’ 5 ਅਗਸਤ ਨੂੰ ਹੋਵੇਗਾ ਰਿਲੀਜ਼

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ ਦਾ ਪਹਿਲਾ ਗੀਤ ‘ਇਕੋ ਇਕ ਦਿਲ’ 5 ਅਗਸਤ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ਨੂੰ ਗਿੱਪੀ ਗਰੇਵਾਲ ਤੇ ਸੁਦੇਸ਼ ਕੁਮਾਰੀ ਨੇ ਆਵਾਜ਼ ਦਿੱਤੀ ਹੈ। ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਤੇ ਸੰਗੀਤ ਜੇ. ਕੇ. ਦਾ ਹੈ।

ਗੀਤ ਦਾ ਪੋਸਟਰ ਰਿਲੀਜ਼ ਹੋ ਚੁੱਕਾ ਹੈ। ਇਸ ਪੋਸਟਰ ’ਚ ਗਿੱਪੀ ਗਰੇਵਾਲ ਤੇ ਤਨੂੰ ਗਰੇਵਾਲ ਦੀ ਦਿਲਕਸ਼ ਲੁੱਕ ਦੇਖਣ ਨੂੰ ਮਿਲ ਰਹੀ ਹੈ। ਪੋਸਟਰ ਤੋਂ ਇੰਝ ਲੱਗ ਰਿਹਾ ਹੈ ਕਿ ‘ਇਕੋ ਇਕ ਦਿਲ’ ਇਕ ਭੰਗੜਾ ਸੌਂਗ ਹੋਣ ਵਾਲਾ ਹੈ। ਗੀਤ ਯੂਟਿਊਬ ’ਤੇ ਜੈਮਟਿਊਨਜ਼ ਪੰਜਾਬੀ ਦੇ ਚੈਨਲ ਹੇਠ ਰਿਲੀਜ਼ ਹੋਵੇਗਾ।

ਇਹ ਖ਼ਬਰ ਵੀ ਪੜ੍ਹੋ : ਜਾਨੋਂ ਮਾਰਨ ਦੀ ਧਮਕੀ ਮਿਲਣ ਮਗਰੋਂ ਸਲਮਾਨ ਖ਼ਾਨ ਨੂੰ ਮਿਲਿਆ ਬੰਦੂਕ ਦਾ ਲਾਇਸੰਸ, ਗੱਡੀ ਵੀ ਕਰਵਾਈ ਬੁਲੇਟ ਪਰੂਫ

ਦੱਸ ਦੇਈਏ ਕਿ ‘ਯਾਰ ਮੇਰਾ ਤਿੱਤਲੀਆਂ ਵਰਗਾ’ ਫ਼ਿਲਮ ’ਚ ਗਿੱਪੀ ਗਰੇਵਾਲ ਤੇ ਤਨੂੰ ਗਰੇਵਾਲ ਤੋਂ ਇਲਾਵਾ ਕਰਮਜੀਤ ਅਨਮੋਲ, ਰਘਵੀਰ ਬੋਲੀ, ਦਿਵਿਆ ਪੁਰੀ, ਰਾਜ ਧਾਲੀਵਾਲ, ਧੀਰਜ ਕੁਮਾਰ ਸਮੇਤ ਕਈ ਸਿਤਾਰੇ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਫ਼ਿਲਮ ਨੂੰ ਵਿਕਾਸ ਵਸ਼ਿਸ਼ਟ ਨੇ ਡਾਇਰੈਕਟ ਕੀਤਾ ਹੈ। ਇਸ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਫ਼ਿਲਮ ਨੂੰ ਗਿੱਪੀ ਗਰੇਵਾਲ, ਰਵਨੀਤ ਕੌਰ ਗਰੇਵਾਲ ਤੇ ਆਸ਼ੂ ਮੁਨੀਸ਼ ਸਾਹਨੀ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਦੁਨੀਆ ਭਰ ’ਚ ਇਹ ਫ਼ਿਲਮ 2 ਸਤੰਬਰ, 2022 ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News