‘ਯਾਰ ਮੇਰਾ ਤਿੱਤਲੀਆਂ ਵਰਗਾ’ ਦਾ ਗੀਤ ‘ਇਕੋ ਇਕ ਦਿਲ’ ਰਿਲੀਜ਼, ਸੁਣ ਭੰਗੜਾ ਪਾਉਣ ਦਾ ਕਰੇਗਾ ਦਿਲ (ਵੀਡੀਓ)

Saturday, Aug 06, 2022 - 10:52 AM (IST)

‘ਯਾਰ ਮੇਰਾ ਤਿੱਤਲੀਆਂ ਵਰਗਾ’ ਦਾ ਗੀਤ ‘ਇਕੋ ਇਕ ਦਿਲ’ ਰਿਲੀਜ਼, ਸੁਣ ਭੰਗੜਾ ਪਾਉਣ ਦਾ ਕਰੇਗਾ ਦਿਲ (ਵੀਡੀਓ)

ਜਲੰਧਰ (ਬਿਊਰੋ)– ਪੰਜਾਬੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ ਦਾ ਪਹਿਲਾ ਗੀਤ ‘ਇਕੋ ਇਕ ਦਿਲ’ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਯੂਟਿਊਬ ’ਤੇ ਜੈੱਮ ਟਿਊਨਜ਼ ਪੰਜਾਬੀ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ, ਜਿਸ ਨੂੰ 3 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਗੀਤ ਖ਼ਬਰ ਲਿਖੇ ਜਾਣ ਤਕ ਯੂਟਿਊਬ ’ਤੇ 20ਵੇਂ ਨੰਬਰ ’ਤੇ ਟਰੈਂਡ ਕਰ ਰਿਹਾ ਸੀ।

ਇਹ ਖ਼ਬਰ ਵੀ ਪੜ੍ਹੋ : ਜਾਣੋ ਦਰਸ਼ਕਾਂ ਨੂੰ ਕਿਵੇਂ ਦੀ ਲੱਗੀ ਫ਼ਿਲਮ ‘ਸ਼ੱਕਰ ਪਾਰੇ’, ਦੇਖੋ ਪਬਲਿਕ ਰੀਵਿਊ

ਇਸ ਗੀਤ ਨੂੰ ਗਿੱਪੀ ਗਰੇਵਾਲ ਤੇ ਸੁਦੇਸ਼ ਕੁਮਾਰੀ ਨੇ ਇਕੱਠਿਆਂ ਗਾਇਆ ਹੈ। ਦੋਵਾਂ ਦੀ ਆਵਾਜ਼ ’ਚ ‘ਇਕੋ ਇਕ ਦਿਲ’ ਗੀਤ ਸੁਣ ਤੁਹਾਡਾ ਭੰਗੜਾ ਪਾਉਣ ਦਾ ਦਿਲ ਕਰ ਉੱਠੇਗਾ। ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਤੇ ਇਸ ਨੂੰ ਸੰਗੀਤ ਜੇ. ਕੇ. ਨੇ ਦਿੱਤਾ ਹੈ।

ਦੱਸ ਦੇਈਏ ਕਿ ‘ਯਾਰ ਮੇਰਾ ਤਿੱਤਲੀਆਂ ਵਰਗਾ’ ਫ਼ਿਲਮ ਦਾ ਟਰੇਲਰ 10 ਅਗਸਤ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਫ਼ਿਲਮ ’ਚ ਗਿੱਪੀ ਗਰੇਵਾਲ ਤੇ ਤਨੂੰ ਗਰੇਵਾਲ ਤੋਂ ਇਲਾਵਾ ਕਰਮਜੀਤ ਅਨਮੋਲ, ਰਘਵੀਰ ਬੋਲੀ, ਦਿਵਿਆ ਪੁਰੀ, ਰਾਜ ਧਾਲੀਵਾਲ, ਧੀਰਜ ਕੁਮਾਰ ਸਮੇਤ ਕਈ ਸਿਤਾਰੇ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਫ਼ਿਲਮ ਨੂੰ ਵਿਕਾਸ ਵਸ਼ਿਸ਼ਟ ਨੇ ਡਾਇਰੈਕਟ ਕੀਤਾ ਹੈ। ਇਸ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਫ਼ਿਲਮ ਨੂੰ ਗਿੱਪੀ ਗਰੇਵਾਲ, ਰਵਨੀਤ ਕੌਰ ਗਰੇਵਾਲ ਤੇ ਆਸ਼ੂ ਮੁਨੀਸ਼ ਸਾਹਨੀ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਦੁਨੀਆ ਭਰ ’ਚ ਇਹ ਫ਼ਿਲਮ 2 ਸਤੰਬਰ, 2022 ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਨੋਟ– ‘ਇਕੋ ਇਕ ਦਿਲ’ ਗੀਤ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।


author

Rahul Singh

Content Editor

Related News