ਮਿਥੁਨ ਚੱਕਰਵਰਤੀ ਦੀ ਸਿਹਤ ’ਚ ਸੁਧਾਰ, ਆਈ. ਸੀ. ਯੂ. ’ਚੋਂ ਬਾਹਰ ਆਏ ਅਦਾਕਾਰ

02/11/2024 12:26:49 PM

ਮੁੰਬਈ (ਬਿਊਰੋ)– ਅਦਾਕਾਰ ਮਿਥੁਨ ਚੱਕਰਵਰਤੀ ਨੂੰ ਛਾਤੀ ’ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਨੀਵਾਰ ਸਵੇਰੇ ਕੋਲਕਾਤਾ ਦੇ ਅਪੋਲੋ ਹਸਪਤਾਲ ਦੀ ਐਮਰਜੈਂਸੀ ਯੂਨਿਟ ’ਚ ਦਾਖ਼ਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਸ਼ਾਮ ਨੂੰ ਡਾਕਟਰਾਂ ਨੇ ਉਨ੍ਹਾਂ ਦੀ ਸਿਹਤ ਬਾਰੇ ਅਪਡੇਟ ਦਿੱਤੀ ਤੇ ਦੱਸਿਆ ਕਿ ਉਸ ਨੂੰ ਇਸਕੇਮਿਕ ਸੇਰੇਬਰੋਵੈਸਕੁਲਰ ਐਕਸੀਡੈਂਟ (ਸਟ੍ਰੋਕ) ਹੋ ਗਿਆ ਹੈ।

ਹੁਣ ਟਾਈਮਜ਼ ਨਾਓ ਨਾਲ ਗੱਲ ਕਰਦਿਆਂ ਅਦਾਕਾਰਾ ਦੇਬਾਸ਼੍ਰੀ ਰਾਏ ਨੇ ਕਿਹਾ ਕਿ ਉਹ ਸ਼ਨੀਵਾਰ ਰਾਤ ਨੂੰ ਹਸਪਤਾਲ ’ਚ ਮਿਥੁਨ ਨੂੰ ਮਿਲੀ, ਜਿਸ ਤੋਂ ਬਾਅਦ ਉਸ ਨੇ ਖ਼ੁਲਾਸਾ ਕੀਤਾ ਕਿ ਉਹ ਹੁਣ ਆਈ. ਸੀ. ਯੂ. ਤੋਂ ਬਾਹਰ ਹਨ ਤੇ ਠੀਕ ਹੋ ਰਹੇ ਹਨ।

ਮਿਥੁਨ ਚੱਕਰਵਰਤੀ ਦੀ ਸਿਹਤ ’ਚ ਸੁਧਾਰ
ਅਦਾਕਾਰਾ ਦੇਬਾਸ਼੍ਰੀ ਰਾਏ ਨੇ ਕਿਹਾ, ‘‘ਮੈਂ ਹਸਪਤਾਲ ’ਚ ਮਿਥੁਨ ਨੂੰ ਮਿਲੀ। ਉਹ ਹੁਣ ਠੀਕ ਹਨ, ਉਨ੍ਹਾਂ ਨੂੰ ਸਮੇਂ ਸਿਰ ਹਸਪਤਾਲ ਲਿਜਾਇਆ ਗਿਆ ਤੇ ਹਾਂ ਉਨ੍ਹਾਂ ਦਾ ਸ਼ੂਗਰ ਲੈਵਲ ਹੇਠਾਂ ਆ ਗਿਆ ਹੈ। ਉਹ ਕਾਫ਼ੀ ਅਸਹਿਜ ਮਹਿਸੂਸ ਕਰ ਰਹੇ ਸਨ ਪਰ ਹੁਣ ਉਹ ਆਈ. ਸੀ. ਯੂ. ਤੋਂ ਬਾਹਰ ਹਨ ਤੇ ਇਕ ਕਮਰੇ ’ਚ ਆਰਾਮ ਕਰ ਰਹੇ ਹਨ।’’

ਇਹ ਖ਼ਬਰ ਵੀ ਪੜ੍ਹੋ : ਅਦਾਕਾਰਾ ਮੈਂਡੀ ਤੱਖਰ ਦੀਆਂ ਪਤੀ ਨਾਲ ਦਿਲਕਸ਼ ਤਸਵੀਰਾਂ ਆਈਆਂ ਸਾਹਮਣੇ, ਸੰਗੀਤ ਸੈਰੇਮਨੀ ’ਚ ਦਿਸੇ ਇਕੱਠੇ

ਇਸ ਤੋਂ ਇਲਾਵਾ ਨਿਰਦੇਸ਼ਕ ਪਥਿਕ੍ਰਿਤ ਬਾਸੂ ਨੇ ਵੀ ਹਸਪਤਾਲ ’ਚ ਅਦਾਕਾਰ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਕਿਹਾ, ‘‘ਤੁਹਾਨੂੰ ਦੱਸ ਦਈਏ ਕਿ ਮੈਂ ਹਸਪਤਾਲ ਤੋਂ ਆਇਆ ਹਾਂ। ਮੈਂ ਉਨ੍ਹਾਂ ਨੂੰ ਮਿਲਿਆ ਤੇ ਉਹ ਬਿਹਤਰ ਹਨ। ਮਿਥੁਨ ਨੇ ਇਹ ਵੀ ਕਿਹਾ ਕਿ ਉਹ ਕੁਝ ਦਿਨਾਂ ਬਾਅਦ ਸ਼ੂਟਿੰਗ ਮੁੜ ਸ਼ੁਰੂ ਕਰਨਗੇ। ਉਨ੍ਹਾਂ ਨੇ ਇਸ ਬਾਰੇ ਗੱਲ ਕੀਤੀ ਕਿ ਜਦੋਂ ਉਹ ਸੈੱਟ ’ਤੇ ਵਾਪਸ ਆਉਣਗੇ ਤਾਂ ਉਹ ਕੀ ਕਰਨਗੇ।’’

ਹਸਪਤਾਲ ਨੇ ਦਿੱਤੀ ਇਹ ਅਪਡੇਟ
ਸ਼ਨੀਵਾਰ ਨੂੰ ਹਸਪਤਾਲ ਨੇ ਵੀ ਇਕ ਬਿਆਨ ਜਾਰੀ ਕਰਕੇ ਅਦਾਕਾਰ ਦੀ ਸਿਹਤ ਬਾਰੇ ਅਪਡੇਟ ਦਿੱਤੀ ਸੀ। ਹਸਪਤਾਲ ਨੇ ਦੱਸਿਆ ਕਿ ਰਾਸ਼ਟਰੀ ਪੁਰਸਕਾਰ ਜੇਤੂ ਅਦਾਕਾਰ ਮਿਥੁਨ ਚੱਕਰਵਰਤੀ (73) ਨੂੰ ਸੱਜੇ ਪਾਸੇ ਦੇ ਉੱਪਰਲੇ ਹਿੱਸੇ ’ਚ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਸਵੇਰੇ 9.40 ਵਜੇ ਅਪੋਲੋ ਮਲਟੀਸਪੈਸ਼ਲਿਟੀ ਹਸਪਤਾਲ, ਕੋਲਕਾਤਾ ਦੇ ਐਮਰਜੈਂਸੀ ਵਿਭਾਗ ’ਚ ਲਿਆਂਦਾ ਗਿਆ। ਉਨ੍ਹਾਂ ਨੂੰ ਦਿਮਾਗ ਦੇ ਇਸਕੇਮਿਕ ਸੇਰੇਬਰੋਵੈਸਕੁਲਰ ਐਕਸੀਡੈਂਟ (ਸਟ੍ਰੋਕ) ਦਾ ਪਤਾ ਲੱਗਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News