ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ
Thursday, Oct 15, 2026 - 11:07 AM (IST)
ਐਂਟਰਟੇਨਮੈਂਟ ਡੈਸਕ - ਬਾਲੀਵੁੱਡ ਸੁਪਰਸਟਾਰ ਆਮਿਰ ਖਾਨ ਦੇ ਭਾਣਜੇ ਅਤੇ ਅਦਾਕਾਰ ਇਮਰਾਨ ਖਾਨ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲ ਅਦਾਕਾਰ ਨੂੰ ਮੁੰਬਈ ਪੁਲਸ ਵੱਲੋਂ ਇੱਕ ਨੋਟਿਸ ਮਿਲਿਆ ਹੈ, ਜਿਸ ਵਿੱਚ ਉਨ੍ਹਾਂ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਲਈ ਕਿਹਾ ਗਿਆ ਹੈ। ਇਹ ਕਾਰਵਾਈ ਮੁੰਬਈ ਦੇ ਕ੍ਰਾਂਤੀ ਮੈਦਾਨ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕੀਤੇ ਵਿਰੋਧ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੀਤੀ ਗਈ ਹੈ।
ਇਹ ਵੀ ਪੜ੍ਹੋ: 'ਜ਼ਿੰਦਾ ਨੇ ਨਾਨਾ ਪਾਟੇਕਰ..!', ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ ਕੀਤਾ ਦਾਅਵਾ

ਇੱਥੇ ਦੱਸ ਦੇਈਏ ਕਿ ਇਮਰਾਨ ਖਾਨ ਕੋਲ ਅਮਰੀਕੀ ਨਾਗਰਿਕਤਾ ਅਤੇ ਓਵਰਸੀਜ਼ ਸਿਟੀਜ਼ਨ ਆਫ ਇੰਡੀਆ (OCI) ਦਾ ਦਰਜਾ ਹੈ। ਇਸ ਲਈ, ਭਾਰਤੀ ਨਾਗਰਿਕ ਨਾ ਹੋਣ ਦੇ ਬਾਵਜੂਦ ਭਾਰਤ ਵਿੱਚ ਕਿਸੇ ਵੀ ਤਰ੍ਹਾਂ ਦੇ ਸਿਆਸੀ ਜਾਂ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲੈਣਾ ਇਮੀਗ੍ਰੇਸ਼ਨ ਨਿਯਮਾਂ ਦੀ ਉਲੰਘਣਾ ਮੰਨਿਆ ਜਾਂਦਾ ਹੈ। ਇਸ ਤੋਂ ਪਹਿਲਾਂ ਮੁੰਬਈ ਪੁਲਸ ਨੇ ਇਸ ਪ੍ਰਦਰਸ਼ਨ ਦੇ ਸਬੰਧ ਵਿੱਚ ਅਦਾਕਾਰ ਨੂੰ ਹਿਰਾਸਤ ਵਿੱਚ ਵੀ ਲਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
