ਰਜਨੀਕਾਂਤ ਦੀ ਹਾਲਤ ਸਥਿਰ, ਸਥਿਤੀ ਦੇ ਮੱਦੇਨਜ਼ਰ ਲਿਆ ਜਾਵੇਗਾ ਡਿਸਚਾਰਜ ਦਾ ਫ਼ੈਸਲਾ
Saturday, Dec 26, 2020 - 12:50 PM (IST)
ਮੁੰਬਈ (ਬਿਊਰੋ) : ਸੁਪਰਸਟਾਰ ਰਜਨੀਕਾਂਤ ਦੀ ਸਥਿਤੀ 'ਚ ਸੁਧਾਰ ਹੋ ਰਿਹਾ ਹੈ ਪਰ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਜ਼ਿਆਦਾ ਹੈ। ਰਜਨੀਕਾਂਤ ਨੂੰ 25 ਦਸੰਬਰ ਦੀ ਸਵੇਰ ਨੂੰ ਹੈਦਰਾਬਾਦ ਦੇ ਅਪੋਲੋ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਹਸਪਤਾਲ ਨੇ ਕੁਝ ਸਮਾਂ ਪਹਿਲਾਂ ਇਕ ਬੁਲੇਟਿਨ ਜਾਰੀ ਕੀਤਾ ਹੈ, ਜਿਸ ਵਿਚ ਦੱਸਿਆ ਗਿਆ ਹੈ ਕਿ ਰਜਨੀਕਾਂਤ ਦੀ ਹਾਲਤ ਵਿਚ ਸੁਧਾਰ ਹੋ ਰਿਹਾ ਹੈ, ਉਨ੍ਹਾਂ ਦੀ ਰਾਤ ਬਗੈਰ ਕਿਸੇ ਘਟਨਾ ਤੋਂ ਬੀਤੀ ਪਰ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਹਾਲੇ ਵੀ ਜ਼ਿਆਦਾ (ਉੱਚੇ ਸਤਰ 'ਤੇ) ਹੈ। ਹਸਪਤਾਲ ਨੇ ਬੁਲੇਟਿਨ ਵਿਚ ਕਿਹਾ, 'ਰਜਨੀਕਾਂਤ ਜਿਨ੍ਹਾਂ ਨੂੰ ਇਕ ਦਿਨ ਪਹਿਲਾਂ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦਾ ਬਲੱਡ ਪ੍ਰੈਸ਼ਰ ਅਜੇ ਵੀ ਹਾਈ ਹੈ ਪਰ ਕੱਲ੍ਹ ਦੇ ਮੁਕਾਬਲੇ ਕਾਬੂ ਵਿਚ ਹੈ। ਉਨ੍ਹਾਂ ਦੀ ਜਾਂਚ ਸਹੀ ਹੈ। ਉਸ ਦੀ ਸਿਹਤ ਦੀ ਜਾਂਚ ਅੱਜ ਵੀ ਕੀਤੀ ਜਾਵੇਗੀ। ਰਿਪੋਰਟਾਂ ਸ਼ਾਮ ਨੂੰ ਆਉਣਗੀਆਂ ਅਤੇ ਉਨ੍ਹਾਂ ਦੀ ਜਾਣਕਾਰੀ ਸ਼ਾਮ ਨੂੰ ਦਿੱਤੀ ਜਾਵੇਗੀ।'
ਇਸ ਦੇ ਨਾਲ ਹੀ ਹਸਪਤਾਲ ਵਲੋਂ ਕਿਹਾ ਗਿਆ, 'ਰਜਨੀਕਾਂਤ ਨੂੰ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਸਾਵਧਾਨੀ ਨਾਲ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਉਹ ਇਸ ਸਮੇਂ ਡਾਕਟਰਾਂ ਦੀ ਨਿਗਰਾਨੀ ਹੇਠ ਰਹਿਣਗੇ। ਬਲੱਡ ਪ੍ਰੈਸ਼ਰ ਆਮ ਹੋਣ ਤੱਕ ਉਨ੍ਹਾਂ ਨੂੰ ਪੂਰੀ ਤਰ੍ਹਾਂ ਆਰਾਮ ਕਰਨਾ ਪਵੇਗਾ ਅਤੇ ਕਿਸੇ ਵੀ ਯਾਤਰੀ ਨੂੰ ਉਸ ਨੂੰ ਮਿਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਦੇ ਬਲੱਡ ਪ੍ਰੈਸ਼ਰ ਦੀ ਸਥਿਤੀ ਅਤੇ ਜਾਂਚ ਦੇ ਮੱਦੇਨਜ਼ਰ ਉਨ੍ਹਾਂ ਨੂੰ ਡਿਸਚਾਰਜ ਕਰਨ ਦਾ ਫ਼ੈਸਲਾ ਸ਼ਾਮ ਤੱਕ ਲਿਆ ਜਾਵੇਗਾ।'
ਦੱਸ ਦਈਏ ਕਿ ਰਜਨੀਕਾਂਤ ਪਿਛਲੇ 10 ਦਿਨਾਂ ਤੋਂ ਹੈਦਰਾਬਾਦ ਵਿਚ ਆਪਣੀ ਆਉਣ ਵਾਲੀ ਫ਼ਿਲਮ ਦੀ ਸ਼ੂਟਿੰਗ ਕਰ ਰਹੇ ਸਨ। ਸ਼ੂਟਿੰਗ ਦੇ ਸੈੱਟ 'ਤੇ ਮੌਜੂਦ 8 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ, ਜਿਸ ਤੋਂ ਬਾਅਦ ਰਜਨੀਕਾਂਤ ਨੇ 22 ਦਸੰਬਰ ਨੂੰ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ। ਹਾਲਾਂਕਿ ਉਨ੍ਹਾਂ ਦੀ ਕੋਰੋਨਾ ਟੈਸਟ ਦੀ ਰਿਪੋਰਟ ਨੈਗਟਿਵ ਆਈ।
ਦੱਸਣਯੋਗ ਹੈ ਕਿ ਸੁਪਰਸਟਾਰ ਰਜਨੀਕਾਂਤ ਇਸੇ ਮਹੀਨੇ 70 ਸਾਲ ਦੇ ਹੋਏ ਹਨ। 12 ਦਸੰਬਰ ਨੂੰ ਉਨ੍ਹਾਂ ਨੇ ਆਪਣਾ 70ਵਾਂ ਜਨਮਦਿਨ ਮਨਾਇਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਦਿੱਗਜਾਂ ਨੇ ਉਨ੍ਹਾਂ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਸਨ।
ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।