ਇੰਟਰਜੀਤ ਨਿੱਕੂ ਨੇ ਕੀਤਾ ਆਪਣੇ ਨਵੇਂ ਪ੍ਰਾਜੈਕਟ ਦਾ ਐਲਾਨ, ਸਾਂਝੀ ਕੀਤੀ ਪਹਿਲੀ ਝਲਕ

06/19/2021 5:25:28 PM

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਇੰਦਰਜੀਤ ਨਿੱਕੂ ਜਲਦ ਹੀ ਆਪਣੇ ਨਵੇਂ ਗੀਤ ਨਾਲ ਹਾਜ਼ਰ ਹੋਣ ਜਾ ਰਹੇ ਹਨ। ਉਨ੍ਹਾਂ ਦਾ ਨਵਾਂ ਗੀਤ 'ਦਿੱਲੀ ਵਰਸਿਜ਼ ਸਰਦਾਰ' ਨਾਂ ਦੇ ਟਾਈਟਲ ਹੇਠ ਰਿਲੀਜ਼ ਹੋਵੇਗਾ। ਇੰਦਰਜੀਤ ਨਿੱਕੂ ਦੇ ਇਸ ਗੀਤ ਦੇ ਬੋਲ ਮੀਤ ਦਾਰਬੋਜ਼ੀ ਵਲੋਂ ਸ਼ਿੰਗਾਰੇ ਗਏ ਹਨ, ਜਦੋਂਕਿ ਗੀਤ ਦਾ ਮਿਊਜ਼ਿਕ ਗੋਲਡ ਵਲੋਂ ਤਿਆਰ ਕੀਤਾ ਜਾ ਰਿਹਾ ਹੈ। ਇਸ ਗੀਤ ਨੂੰ ਜਲਦ ਹੀ ਰਿਲੀਜ਼ ਕੀਤਾ ਜਾਵੇਗਾ। ਇਸ ਗੀਤ ਦਾ ਪੋਸਟਰ ਇੰਦਰਜੀਤ ਨਿੱਕੂ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝਾ ਕੀਤਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by inderjitnikku 🎂15 Oct❤️❤️❤️❤️ (@inderjitnikku)

ਇਸ ਗੀਤ ਦੇ ਟਾਈਟਲ ਤੋਂ ਤਾਂ ਇਹੀ ਲੱਗਦਾ ਹੈ ਕਿ ਇਹ ਗੀਤ ਕਿਸਾਨਾਂ ਨੂੰ ਸਮਰਪਿਤ ਹੋਵੇਗਾ। ਖੈਰ ਇਸ ਦਾ ਖ਼ੁਲਾਸਾ ਵੀ ਜਲਦ ਹੀ ਹੋ ਜਾਵੇਗਾ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਇੰਦਰਜੀਤ ਨਿੱਕੂ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦੇ ਚੁੱਕੇ ਹਨ ਅਤੇ ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਉਨ੍ਹਾਂ ਦਾ ਇਹ ਨਵਾਂ ਗੀਤ ਸਰੋਤਿਆਂ ਨੂੰ ਕਿੰਨਾ ਕੁ ਪਸੰਦ ਆਉਂਦਾ ਹੈ। 

 
 
 
 
 
View this post on Instagram
 
 
 
 
 
 
 
 
 
 
 

A post shared by inderjitnikku 🎂15 Oct❤️❤️❤️❤️ (@inderjitnikku)

ਦੱਸ ਦਈਏ ਕਿ ਇੰਦਰਜੀਤ ਨਿੱਕੂ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਉਹ ਆਏ ਦਿਨ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ ਆਪਣੇ ਆਉਣ ਵਾਲੇ ਪ੍ਰਾਜੈਕਟਸ ਬਾਰੇ ਜਾਣਕਾਰੀ ਦਿੰਦੇ ਰਹਿੰਦੇ ਹਨ। ਇਸ ਤੋਂ ਇਲਾਵਾ ਇੰਦਰਜੀਤ ਨਿੱਕੂ ਫ਼ਿਲਮਾਂ 'ਚ ਆਪਣੀ ਅਦਾਕਾਰੀ ਵੀ ਵਿਖਾ ਚੁੱਕੇ ਹਨ। ਉਹ ਕਿਸਾਨੀ ਅੰਦੋਲਨ ਦੇ ਸਮਰਥਨ 'ਚ ਸੋਸ਼ਲ ਮੀਡੀਆ 'ਤੇ ਅਕਸਰ ਹੀ ਆਪਣੀ ਆਵਾਜ਼ ਬੁਲੰਦ ਕਰਦੇ ਹਨ।

sunita

This news is Content Editor sunita