ਇੰਦਰਜੀਤ ਨਿੱਕੂ ਨੇ ਸਾਬਕਾ ਮੁੱਖ ਮੰਤਰੀ ਚੰਨੀ ਨਾਲ ਕੀਤੀ ਮੁਲਾਕਾਤ

Wednesday, Jul 15, 2026 - 09:52 AM (IST)

ਇੰਦਰਜੀਤ ਨਿੱਕੂ ਨੇ ਸਾਬਕਾ ਮੁੱਖ ਮੰਤਰੀ ਚੰਨੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ (ਅੰਕੁਰ)- ਪ੍ਰਸਿੱਧ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ’ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇ ਕਾਫ਼ੀ ਸਮਾਂ ਇਕੱਠੇ ਬਿਤਾਇਆ ਤੇ ਪੁਰਾਣੀਆਂ ਯਾਦਾਂ ਸਾਂਝੀਆਂ ਕਰਨ ਦੇ ਨਾਲ-ਨਾਲ ਆਪਸੀ ਗੱਲਬਾਤ ਵੀ ਕੀਤੀ। ਇਸ ਮੌਕੇ ਚੰਨੀ ਨੇ ਕਿਹਾ ਮੇਰੇ ਬਹੁਤ ਹੀ ਪਿਆਰੇ ਦੋਸਤ ਇੰਦਰਜੀਤ ਨਿੱਕੂ ਮੇਰੇ ਕੋਲ ਆਏ ਹਨ। ਮੈਨੂੰ ਬਹੁਤ ਖ਼ੁਸ਼ੀ ਹੋਈ ਹੈ ਕਿ ਮੇਰਾ ਭਰਾ ਮੇਰੇ ਘਰ ਆਇਆ ਹੈ।

ਇਹ ਵੀ ਪੜ੍ਹੋ: ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ ਜੁਰਮਾਨਾ, ਜਾਣੋ ਕੀ ਹੈ ਪੂਰਾ ਮਾਮਲਾ

ਇਸ ਮੌਕੇ ਨਿੱਕੂ ਨੇ ਕਿਹਾ ਕਿ ਵੱਡੇ ਅਹੁਦੇ ’ਤੇ ਪਹੁੰਚਣ ਤੋਂ ਬਾਅਦ ਕਈ ਲੋਕਾਂ ਦਾ ਵਿਹਾਰ ਬਦਲ ਜਾਂਦਾ ਹੈ ਪਰ ਚੰਨੀ ਅੱਜ ਵੀ ਪਹਿਲਾਂ ਵਾਂਗ ਹਰ ਵਿਅਕਤੀ ਨੂੰ ਪਿਆਰ ਤੇ ਸਤਿਕਾਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਉਹ ਕਿਸੇ ਕੰਮ ਲਈ ਨਹੀਂ ਸਗੋਂ ਸਿਰਫ਼ ਮਿਲਣ ਤੇ ਕੁਝ ਸਮਾਂ ਇਕੱਠੇ ਬਿਤਾਉਣ ਲਈ ਆਏ ਹਨ। ਉਨ੍ਹਾਂ ਕਿਹਾ ਕਿ ਚੰਨੀ ਨੇ ਆਪਣੇ ਜੀਵਨ ’ਚ ਬਹੁਤ ਲੋਕਾਂ ਦੀ ਭਲਾਈ ਕੀਤੀ ਹੈ ਤੇ ਅੱਜ ਵੀ ਆਪਣੇ ਵਰਗੇ ਆਮ ਲੋਕਾਂ ਨੂੰ ਨਹੀਂ ਭੁੱਲੇ। 

ਇਹ ਵੀ ਪੜ੍ਹੋ: ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ 'ਤੇ ਬੋਲੇ ਬਾਬਾ ਰਾਮਦੇਵ

ਉਨ੍ਹਾਂ ਨੂੰ ਹੈਰਾਨੀ ਹੁੰਦੀ ਹੈ ਕਿ ਇੰਨੇ ਰੁਝੇਵੇਂ ਤੇ ਵੱਡੀਆਂ ਜ਼ਿੰਮੇਵਾਰੀਆਂ ਨਿਭਾਉਣ ਦੇ ਬਾਵਜੂਦ ਚੰਨੀ ਨੂੰ ਅੱਜ ਵੀ ਉਨ੍ਹਾਂ ਦੇ ਗੀਤ ਯਾਦ ਹਨ। ਇਹ ਉਨ੍ਹਾਂ ਦੇ ਵੱਡੇ ਦਿਲ ਅਤੇ ਸਾਦਗੀ ਦੀ ਨਿਸ਼ਾਨੀ ਹੈ। ਇਸ ਦੌਰਾਨ ਦੋਵਾਂ ਨੇ ਹਾਸੇ-ਮਜ਼ਾਕ ਅਤੇ ਪੁਰਾਣੀਆਂ ਯਾਦਾਂ ਨਾਲ ਭਰਪੂਰ ਸਮਾਂ ਬਿਤਾਇਆ। ਚੰਨੀ ਵੱਲੋਂ ਸਾਂਝੀ ਕੀਤੀ ਗਈ ਇਸ ਵੀਡੀਓ ਨੂੰ ਸੋਸ਼ਲ ਮੀਡੀਆ ’ਤੇ ਲੋਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ, ਫੈਨਜ਼ ਦਾ ਟੁੱਟਾ ਦਿਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

cherry

Content Editor

Related News