ਇੰਦਰਜੀਤ ਨਿੱਕੂ ਪਹੁੰਚੇ ਸ੍ਰੀ ਦਰਬਾਰ ਸਾਹਿਬ, ਗੁਰੂ ਅੱਗੇ ਨਤਮਸਤਕ ਹੁੰਦਿਆਂ ਕਿਹਾ- ਭਟਕ ਗਿਆ ਸੀ, ਮਾਫ਼ ਕਰਦੋ

Wednesday, Aug 31, 2022 - 01:07 PM (IST)

ਇੰਦਰਜੀਤ ਨਿੱਕੂ ਪਹੁੰਚੇ ਸ੍ਰੀ ਦਰਬਾਰ ਸਾਹਿਬ, ਗੁਰੂ ਅੱਗੇ ਨਤਮਸਤਕ ਹੁੰਦਿਆਂ ਕਿਹਾ- ਭਟਕ ਗਿਆ ਸੀ, ਮਾਫ਼ ਕਰਦੋ

ਅੰਮ੍ਰਿਤਸਰ (ਬਿਊਰੋ) - ਪੰਜਾਬੀ ਗਾਇਕ ਇੰਦਰਜੀਤ ਨਿੱਕੂ ਵੀਡੀਓ ਕੰਟਰੋਵਰਸੀ ਤੋਂ ਬਾਅਦ ਪਹਿਲੀ ਵਾਰ ਆਪਣੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰ ਨਾਲ ਮੱਥਾ ਟੇਕਿਆ ਅਤੇ ਆਪਣੀ ਗਲਤੀ ਮੰਨੀ ਅਤੇ ਗੁਰੂ ਦੀ ਸ਼ਰਨ ਵਿਚ ਆਉਣ ਦੀ ਗੱਲ ਆਖੀ। ਉਨ੍ਹਾਂ ਨੇ ਲੋਕਾਂ ਤੋਂ ਮਿਲ ਰਹੇ ਪਿਆਰ ਲਈ ਧੰਨਵਾਦ ਵੀ ਕੀਤਾ। ਇੰਦਰਜੀਤ ਨਿੱਕੂ ਮੰਗਲਵਾਰ ਦੇਰ ਰਾਤ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਾਫ਼ੀ ਸਮਾਂ ਗੁਰੂ ਘਰ ਵਿਚ ਬਿਤਾਇਆ।

ਇਹ ਖ਼ਬਰ ਵੀ ਪੜ੍ਹੋ : ‘ਗੋਡਿਆਂ ਭਾਰ ਜਿਊਣ ਨਾਲੋਂ ਚੰਗਾ ਹੈ ਖੜ੍ਹੇ ਹੋ ਕੇ ਮਰ ਜਾਣਾ’, ਸਿੱਧੂ ਦੇ ਇੰਸਟਾ ਅਕਾਊਂਟ ’ਤੇ ਸਾਂਝੀ ਹੋਈ ਨਵੀਂ ਤਸਵੀਰ

ਗਾਇਕ ਨਿੱਕੂ ਨੇ ਕਿਹਾ ਕਿ ਗੁਮਰਾਹ ਵਿਅਕਤੀ ਆਪਣੀ ਮੰਜ਼ਿਲ 'ਤੇ ਪਹੁੰਚ ਹੀ ਜਾਂਦਾ ਹੈ। ਅੱਜ ਮੈਂ ਬਾਬੇ ਨਾਨਕ ਦੇ ਦਰ 'ਤੇ ਪਹੁੰਚ ਗਿਆ ਹਾਂ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵੀ ਧੰਨਵਾਦ ਕੀਤਾ ਅਤੇ ਦੱਸਿਆ ਕਿ ਉਨ੍ਹਾਂ ਨੂੰ ਦੁਨੀਆ ਭਰ ਤੋਂ ਪਿਆਰ ਮਿਲ ਰਿਹਾ ਹੈ। ਉਸ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਲੋਕ ਉਨ੍ਹਾਂ ਨੂੰ ਫੋਨ ਕਰ ਕੇ ਮਦਦ ਦੀ ਪੇਸ਼ਕਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਪੈਸੇ ਨਹੀਂ ਚਾਹੀਦੇ। ਲੋਕਾਂ ਨੂੰ ਇਨ੍ਹਾਂ ਦੇ ਜਾਲ ਵਿਚ ਫਸ ਕੇ ਕਿਸੇ ਵੀ ਫਰਜ਼ੀ ਵਿਅਕਤੀ ਦੇ ਖਾਤੇ ਵਿਚ ਪੈਸੇ ਨਹੀਂ ਪਾਉਣੇ ਚਾਹੀਦੇ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਸੀ ਵਿਰੋਧ ਪ੍ਰਦਰਸ਼ਨ
ਗਾਇਕ ਨਿੱਕੂ ਨੇ ਦੱਸਿਆ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੁਝ ਲੋਕਾਂ ਨੇ ਮੇਰਾ ਵਿਰੋਧ ਕੀਤਾ ਪਰ ਗੁਰੂ ਸਾਹਿਬਾਨ ਦੀ ਬਖਸ਼ਿਸ਼ ਸਦਕਾ ਮੈਨੂੰ ਦੁਨੀਆ ਭਰ ਤੋਂ ਪਿਆਰ ਮਿਲ ਰਿਹਾ ਹੈ। ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੌਰਾਨ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਆਪਣੇ ਚਹੇਤਿਆਂ ਲਈ ਅਰਦਾਸ ਕੀਤੀ।

ਇਹ ਖ਼ਬਰ ਵੀ ਪੜ੍ਹੋ ਵੱਡੀ ਖ਼ਬਰ: ਮੂਸੇਵਾਲਾ ਕਤਲ ਕਾਂਡ ‘ਚ ਲੋੜੀਂਦਾ ਮੁਲਜ਼ਮ ਲਾਰੈਂਸ ਬਿਸ਼ਨੋਈ ਦਾ ਭਾਣਜਾ ਸਚਿਨ ਥਾਪਨ ਵਿਦੇਸ਼ 'ਚ ਗ੍ਰਿਫ਼ਤਾਰ

PunjabKesari

ਜਾਣੋ ਕੀ ਸੀ ਵੀਡੀਓ ਵਿਵਾਦ
ਕੁਝ ਦਿਨ ਪਹਿਲਾਂ ਇੰਦਰਜੀਤ ਨਿੱਕੂ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਸੀ, ਜਿਸ ਵਿਚ ਉਹ ਇੱਕ ਤੰਬੂ ਅੰਦਰ ਸੰਤ ਅੱਗੇ ਮੱਥਾ ਟੇਕਦੇ ਨਜ਼ਰ ਆਉਂਦੇ ਹਨ। ਇਸ ਵੀਡੀਓ ਵਿਚ ਇੰਦਰਜੀਤ ਨਿੱਕੂ ਨੇ ਸੰਤ ਤੋਂ ਕੰਮ ਨਾ ਮਿਲਣ ਦਾ ਦਰਦ ਜ਼ਾਹਿਰ ਕੀਤਾ ਹੈ। ਨਿੱਕੂ ਵੀ ਸੰਤ ਤੋਂ ਮਦਦ ਮੰਗਦਾ ਨਜ਼ਰ ਆਇਆ ਅਤੇ ਹਿੰਦੂ ਸੰਤ ਦੇ ਸਾਹਮਣੇ ਆਪਣੀ ਆਰਥਿਕ ਸਥਿਤੀ ਦਾ ਜ਼ਿਕਰ ਕੀਤਾ।

ਇਸ ਵੀਡੀਓ 'ਚ ਨਿੱਕੂ ਸਾਫ਼ ਤੌਰ 'ਤੇ ਬੋਲਦਾ ਨਜ਼ਰ ਆ ਰਿਹਾ ਸੀ ਕਿ ਉਹ ਕਰਜ਼ੇ ਵਿਚ ਡੁੱਬਿਆ ਹੋਇਆ ਹੈ ਅਤੇ ਉਸ ਨੂੰ ਇੰਡਸਟਰੀ 'ਚ ਕੋਈ ਕੰਮ ਨਹੀਂ ਮਿਲ ਰਿਹਾ, ਜਿਸ ਕਾਰਨ ਉਹ ਮਾਨਸਿਕ ਤਣਾਅ ਵਿਚ ਵੀ ਆ ਗਿਆ ਹੈ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਨਿੱਕੂ ਦਾ ਵਿਰੋਧ ਸ਼ੁਰੂ ਹੋ ਗਿਆ ਸੀ ਪਰ ਪੰਜਾਬ ਦੇ ਗਾਇਕ ਉਨ੍ਹਾਂ ਦੇ ਹੱਕ ਵਿਚ ਆ ਗਏ ਅਤੇ ਮਦਦ ਦਾ ਵਾਅਦਾ ਕੀਤਾ।

 

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News