ਇੰਦਰਜੀਤ ਨਿੱਕੂ ਨੇ ਮਾਤਾ ਪਿਤਾ ਦੀ ਤਸਵੀਰ ਸਾਂਝੀ ਕਰ ''ਵਾਹਿਗੁਰੂ'' ਨੂੰ ਕੀਤੀ ਚੰਗੀ ਸਿਹਤ ਦੀ ਕਾਮਨਾ

06/02/2021 2:13:07 PM

ਚੰਡੀਗੜ੍ਹ (ਬਿਊਰੋ)- ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਇੰਦਰਜੀਤ ਨਿੱਕੂ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਮਾਤਾ-ਪਿਤਾ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ‘ਚ ਉਨ੍ਹਾਂ ਦੇ ਮਾਤਾ ਪਿਤਾ ਨਜ਼ਰ ਆ ਰਹੇ ਹਨ।


ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਇੰਦਰਜੀਤ ਨਿੱਕੂ ਨੇ ਲਿਖਿਆ ਕਿ ‘ਮਾਤਾ ਪਿਤਾ ਦੀ ਇੱਕ ਯਾਦਗਰ ਤਸਵੀਰ…ਵਾਹਿਗੁਰੂ ਹਮੇਸ਼ਾ ਤੰਦਰੁਸਤ ਅਤੇ ਖੁਸ਼ ਰੱਖੇ ਮੇਰੇ ਮਾਤਾ ਪਿਤਾ ਨੂੰ ,, ਅਤੇ ਦੁਨੀਆ ਦੇ ਹਰ ਬੱਚੇ ਦੇ ਮਾਤਾ ਪਿਤਾ ਨੂੰ ਵੀ’। ਗਾਇਕ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਇਸ ‘ਤੇ ਆਪਣੀ ਪ੍ਰਤੀਕਿਰਿਆ ਦੇ ਰਿਹਾ ਹੈ।


ਇੰਦਰਜੀਤ ਨਿੱਕੂ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ। ਉਹ ਗੀਤਾਂ ਦੇ ਨਾਲ-ਨਾਲ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ। ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ। ਨਿੱਕੂ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ।  

Aarti dhillon

This news is Content Editor Aarti dhillon