''ਜਿਨ੍ਹਾਂ ਦੇ ਸਿਰ ''ਤੇ ਵੱਡਿਆ ਦਾ ਹੱਥ ਹੋਵੇ, ਉਨ੍ਹਾਂ ਦਾ ਹਰ ਰਸਤਾ ਸੌਖਾ ਹੋ ਜਾਂਦੈ''

Wednesday, Dec 18, 2024 - 05:05 PM (IST)

ਐਂਟਰਟੇਨਮੈਂਟ ਡੈਸਕ - ਖ਼ੁਦ ਨੂੰ ਪੰਜਾਬ ਦੀ ਕੈਟਰੀਨਾ ਕੈਫ ਅਖਵਾਉਣ ਵਾਲੀ ਸ਼ਹਿਨਾਜ਼ ਕੌਰ ਗਿੱਲ ਅਕਸਰ ਹੀ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਸ਼ਹਿਨਾਜ਼ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜੋ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਪ੍ਰਸਿੱਧ ਅਦਾਕਾਰਾ ਨਿਰਮਲ ਰਿਸ਼ੀ ਦੀ ਬੁੱਕਲ 'ਚ ਬੈਠੀਂ ਦਿਖਾਈ ਦੇ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਮਾਂ-ਧੀ ਦਾ ਪਿਆਰ ਵੇਖਣ ਨੂੰ ਮਿਲ ਰਿਹਾ ਹੈ।

PunjabKesari

ਇਹ ਵੀ ਪੜ੍ਹੋ - ਨਹੀਂ ਟਲਿਆ ਦਿਲਜੀਤ ਦੋਸਾਂਝ, ਬਾਲ ਸੁਰੱਖਿਆ ਕਮਿਸ਼ਨ ਦੀ ਨਹੀਂ ਮੰਨੀ ਗੱਲ

ਦੱਸ ਦਈਏ ਕਿ ਸ਼ਹਿਨਾਜ਼ ਕੌਰ ਗਿੱਲ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਕੈਪਸ਼ਨ 'ਚ ਬਹੁਤ ਹੀ ਸੋਹਣੀ ਗੱਲ ਲਿਖੀ ਹੈ। ਦਰਅਸਲ, ਸ਼ਹਿਨਾਜ਼ ਨੇ ਲਿਖਿਆ ਹੈ, ''ਜਿਨ੍ਹਾਂ ਦੇ ਸਿਰ 'ਤੇ ਵੱਡਿਆਂ ਦਾ ਹੱਥ ਹੋਵੇ, ਉਨ੍ਹਾਂ ਦਾ ਹਰ ਰਾਹ ਸੌਖਾ ਹੋ ਜਾਂਦਾ ਹੈ।'' ਜਿਵੇਂ ਹੀ ਸ਼ਹਿਨਾਜ਼ ਨੇ ਇਹ ਪੋਸਟ ਸਾਂਝੀ ਕੀਤੀ ਤਾਂ ਕਲਾਕਾਰਾਂ ਨੇ ਕੁਮੈਂਟ ਕਰਨੇ ਸ਼ੁਰੂ ਕਰ ਦਿੱਤੇ।  

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


sunita

Content Editor

Related News