ਸ਼ਹਿਨਾਜ ਕੌਰ ਗਿੱਲ ਦੇ ਪਿਤਾ ਸੰਤੋਖ ਨੂੰ ਧਮਕੀ ਦੇਣ ਵਾਲਾ ਨਿਕਲਿਆ ਪੁਰਾਣਾ ਗੰਨਮੈਨ, ਪੁਲਸ ਵਲੋਂ ਭਾਲ ਜਾਰੀ

Monday, Oct 10, 2022 - 11:50 AM (IST)

ਸ਼ਹਿਨਾਜ ਕੌਰ ਗਿੱਲ ਦੇ ਪਿਤਾ ਸੰਤੋਖ ਨੂੰ ਧਮਕੀ ਦੇਣ ਵਾਲਾ ਨਿਕਲਿਆ ਪੁਰਾਣਾ ਗੰਨਮੈਨ, ਪੁਲਸ ਵਲੋਂ ਭਾਲ ਜਾਰੀ

ਜਲੰਧਰ (ਬਿਊਰੋ) - ਸਭ ਤੋਂ ਵਿਵਾਦਿਤ ਸ਼ੋਅ 'ਬਿੱਗ ਬੌਸ' ਫੇਮਸ ਸ਼ਹਿਨਾਜ ਕੌਰ ਗਿੱਲ ਦੇ ਪਿਤਾ ਸੰਤੋਖ ਸਿੰਘ ਨੂੰ ਪਿਛਲੇ ਕਈ ਦਿਨਾਂ ਤੋਂ ਇਕ ਅਣਪਛਾਤੇ ਮੋਬਾਈਲ ਨੰਬਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਅਣਪਛਾਤੇ ਵਿਅਕਤੀ ਨੇ ਉਨ੍ਹਾਂ ਦੀਵਾਲੀ ਤੋਂ ਪਹਿਲਾਂ ਮਾਰਨ ਦੀ ਧਮਕੀ ਦਿੱਤੀ ਹੈ। ਸੰਤੋਖ ਸਿੰਘ ਇਹ ਧਮਕੀ ਉਦੋਂ ਮਿਲੀ ਜਦੋਂ ਬਿਆਸ ਤੋਂ ਤਰਨਤਾਰਨ ਜਾ ਰਹੇ ਸਨ। ਧਮਕੀ ਭਰੇ ਫ਼ੋਨ ਕਾਲ ਤੋਂ ਬਾਅਦ ਸੰਤੋਖ ਸਿੰਘ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ 'ਚ ਕੋਈ ਗ੍ਰਿਫ਼ਤਾਰੀ ਨਾ ਹੋਈ ਤਾਂ ਉਹ ਪੰਜਾਬ ਛੱਡ ਕੇ ਚਲੇ ਜਾਣਗੇ।

ਇਹ ਖ਼ਬਰ ਵੀ ਪੜ੍ਹੋ - ਮੂਸੇਵਾਲਾ ਦੇ ਮਾਪੇ ਗਾਇਕਾ ਜੈਨੀ ਜੌਹਲ ਲਈ ਆਏ ਅੱਗੇ, ਕਿਹਾ-ਸਾਡੀ ਧੀ ਨੂੰ ਕੁਝ ਹੋਇਆ ਤਾਂ ਜ਼ਿੰਮੇਵਾਰ ਹੋਣਗੇ....

ਹੁਣ ਖ਼ਬਰ ਆ ਰਹੀ ਹੈ ਕਿ ਸੰਤੋਖ ਸਿੰਘ ਨੂੰ ਧਮਕੀਆਂ ਦੇਣ ਵਾਲਾ ਕੋਈ ਹੋਰ ਨਹੀਂ ਸਗੋਂ ਉਨ੍ਹਾਂ ਦਾ ਪੁਰਾਣਾ ਗੰਨਮੈਨ ਹੀ ਨਿਕਲਿਆ। ਜਾਣਕਾਰੀ ਮੁਤਾਬਕ, ਪੁਲਸ ਵਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਨੂੰ 2 ਵਿਦੇਸ਼ੀ ਨੰਬਰਾਂ ਤੋਂ ਫੋਨ ਆ ਰਹੇ ਸਨ। ਅੰਮ੍ਰਿਤਸਰ ਦਿਹਾਤੀ ਪੁਲਸ ਵਲੋਂ ਸੰਤੋਖ ਸਿੰਘ ਗਿੱਲ ਨੂੰ 3 ਗੰਨਮੈਨ ਮੁਹੱਈਆ ਕਰਵਾਏ ਗਏ ਹਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਗਾਇਕ ਨਿੰਜਾ ਦੇ ਘਰ ਗੂੰਜੀਆਂ ਬੱਚੇ ਦੀਆਂ ਕਿਲਕਾਰੀਆਂ, ਲੱਗਾ ਵਧਾਈਆਂ ਦਾ ਤਾਂਤਾ

ਦੱਸਣਯੋਗ ਹੈ ਕਿ 'ਬਿੱਗ ਬੌਸ' ਦੀ ਸਾਬਕਾ ਪ੍ਰਤੀਯੋਗੀ ਅਤੇ ਅਦਾਕਾਰਾ ਸ਼ਹਿਨਾਜ਼ ਗਿੱਲ ਕਾਫ਼ੀ ਸੁਰਖੀਆਂ 'ਚ ਰਹਿੰਦੀ ਹੈ ਪਰ ਇਸ ਵਾਰ ਉਸ ਦੀ ਸੁਰਖੀਆਂ ਦਾ ਕਾਰਨ ਉਸ ਦੀ ਕੋਈ ਫਿਲਮ ਜਾਂ ਗੀਤ ਨਹੀਂ, ਸਗੋਂ ਜਾਨੋਂ ਮਾਰਨ ਦੀਆਂ ਧਮਕੀਆਂ ਹਨ। ਜਦੋਂ ਸੰਤੋਖ ਨੇ ਫੋਨ ਚੁੱਕਿਆ ਤਾਂ ਨੌਜਵਾਨਾਂ ਨੇ ਪਹਿਲਾਂ ਉਸ ਨਾਲ ਬਦਸਲੂਕੀ ਕੀਤੀ। ਇਸ ਤੋਂ ਬਾਅਦ ਨੌਜਵਾਨਾਂ ਨੇ ਕਿਹਾ ਕਿ ਦੀਵਾਲੀ ਤੋਂ ਪਹਿਲਾਂ ਘਰ 'ਚ ਵੜ ਕੇ ਉਨ੍ਹਾਂ ਨੂੰ ਮਾਰ ਦੇਣਗੇ। ਸੰਤੋਖ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਅਤੇ ਸ਼ਿਕਾਇਤ ਦਰਜ ਕਰਵਾਈ।

ਇਹ ਖ਼ਬਰ ਵੀ ਪੜ੍ਹੋ - ਮੂਸੇਵਾਲਾ ਦੇ ਪਿਤਾ ਬਲਕੌਰ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਲਿਆ ਲੰਮੇ ਹੱਥੀਂ, ਸਿੱਧੂ ਦੀ ਮੌਤ ਦਾ ਠਹਿਰਾਇਆ ਜ਼ਿੰਮੇਵਾਰ

ਇਸ ਤੋਂ ਪਹਿਲਾਂ ਵੀ ਸੰਤੋਖ ਸਿੰਘ ’ਤੇ ਜਾਨਲੇਵਾ ਹਮਲਾ ਹੋ ਚੁੱਕਾ ਹੈ। ਸਾਲ 2021 ’ਚ ਸੰਤੋਖ ਸਿੰਘ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਇਆ ਸੀ ਅਤੇ ਉਸ ਤੋਂ ਬਾਅਦ 25 ਦਸੰਬਰ ਨੂੰ ਦੋ ਅਣਪਛਾਤੇ ਲੋਕਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News