ਕੌਮਾਂਤਰੀ ਯੋਗਾ ਡੇਅ ''ਤੇ ਗਾਇਕ ਜਸਬੀਰ ਜੱਸੀ ਨੇ ਕੀਤਾ ਯੋਗਾ, ਵੀਡੀਓ ਕੀਤੀ ਸਾਂਝੀ
Friday, Jun 21, 2024 - 02:58 PM (IST)

ਜਲੰਧਰ (ਬਿਊਰੋ) - ਅੱਜ ਦੁਨੀਆ ਭਰ 'ਚ ਕੌਮਾਂਤਰੀ ਯੋਗਾ ਡੇਅ ਮਨਾਇਆ ਜਾ ਰਿਹਾ ਹੈ। ਇਸ ਮੌਕੇ 'ਤੇ ਪੰਜਾਬੀ ਸੈਲੀਬ੍ਰੇਟੀਜ਼ ਵੀ ਯੋਗਾ ਕਰਦੇ ਹੋਏ ਨਜ਼ਰ ਆਏ। ਗਾਇਕ ਜਸਬੀਰ ਜੱਸੀ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ।
ਇਸ ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਯੋਗ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ 'ਤੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ 'ਸਿਰਫ਼ ਯੋਗਾ'।
ਜਸਬੀਰ ਜੱਸੀ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ 'ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।
ਦੱਸ ਦਈਏ ਕਿ ਯੋਗ ਕਰਨ ਦੇ ਫ਼ਾਇਦੇ ਹੀ ਫ਼ਾਇਦੇ ਹਨ ਅਤੇ ਇਸ ਨੂੰ ਕਰਨ ਨਾਲ ਕਈ ਬੀਮਾਰੀਆਂ ਤੋਂ ਨਿਜ਼ਾਤ ਮਿਲਦੀ ਹੈ।
ਜੇਕਰ ਤੁਸੀਂ ਵੀ ਦਵਾਈਆਂ ਤੋਂ ਬਗੈਰ ਕਿਸੇ ਵੀ ਰੋਗ ਨੂੰ ਦੂਰ ਕਰਨਾ ਚਾਹੁੰਦੇ ਹੋ ਤਾਂ ਇੱਕ ਵਾਰ ਯੋਗ ਅਪਣਾ ਕੇ ਤਾਂ ਦੇਖੋ।
ਜਸਬੀਰ ਜੱਸੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।
ਜਸਬੀਰ ਜੱਸੀ ਅਕਸਰ ਹਰ ਮੁੱਦੇ 'ਤੇ ਆਪਣੀ ਰਾਇ ਰੱਖਦੇ ਹੋਏ ਨਜ਼ਰ ਆਉਂਦੇ ਹਨ।