International Yoga Day ਦੀ ਤਿਆਰੀ ''ਚ ਰੁਝੀ ਮਲਾਇਕਾ ਅਰੋੜਾ, ਸਾਂਝੀ ਕੀਤੀ ਖ਼ਾਸ ਵੀਡੀਓ

Thursday, Jun 17, 2021 - 04:12 PM (IST)

International Yoga Day ਦੀ ਤਿਆਰੀ ''ਚ ਰੁਝੀ ਮਲਾਇਕਾ ਅਰੋੜਾ, ਸਾਂਝੀ ਕੀਤੀ ਖ਼ਾਸ ਵੀਡੀਓ

ਨਵੀਂ ਦਿੱਲੀ : ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਆਪਣੀ ਫਿਟਨੈੱਸ ਕਾਰਨ ਕਾਫ਼ੀ ਚਰਚਾ 'ਚ ਰਹਿੰਦੀ ਹੈ। ਉਹ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਸਰਗਰਮ ਰਹਿੰਦੀ ਹੈ। ਉਹ ਆਪਣੇ ਪ੍ਰਸ਼ੰਸਕਾਂ ਲਈ ਖ਼ਾਸ ਤਸਵੀਰਾਂ ਅਤੇ ਵੀਡੀਓਜ਼ ਵੀ ਸਾਂਝੀਆਂ ਕਰਦੀ ਰਹਿੰਦੀ ਹੈ। ਮਲਾਇਕਾ ਅਰੋੜਾ ਸੋਸ਼ਲ ਮੀਡੀਆ 'ਤੇ ਆਪਣੇ ਵਰਕਆਊਟ ਵੀਡੀਓਜ਼ ਵੀ ਸਾਂਝੀਆਂ ਕਰਦੀ ਰਹਿੰਦੀ ਹੈ ਤੇ ਪ੍ਰਸ਼ੰਸਕਾਂ ਨੂੰ ਫਿਟਨੈੱਸ ਮੰਤਰ ਬਾਰੇ ਦੱਸਦੀ ਰਹਿੰਦੀ ਹੈ।

 
 
 
 
 
 
 
 
 
 
 
 
 
 
 
 

A post shared by Malaika Arora (@malaikaaroraofficial)

ਮਲਾਇਕਾ ਅਰੋੜਾ ਹੁਣ ਆਪਣੇ ਨਵੇਂ ਵਰਕਆਊਟ ਤੇ ਫਿਟਨੈੱਸ ਵੀਡੀਓ ਨੂੰ ਲੈ ਕੇ ਚਰਚਾ 'ਚ ਹੈ, ਜਿਸ 'ਚ ਉਹ ਲੋਕਾਂ ਨੂੰ ਵਰਕਆਊਟ ਕਰਨ ਲਈ ਪ੍ਰੇਰਿਤ ਕਰਦੀ ਹੋਈ ਦਿਖਾਈ ਦੇ ਰਹੀ ਹੈ। ਮਲਾਇਕਾ ਅਰੋੜਾ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ 'ਚ ਉਹ ਟਰੈਡਮਿਲ 'ਤੇ ਚੱਲਦੀ, ਪੈਰ ਚੁੱਕਦੀ, ਸਕੁਐਟ ਕਰਦੀ ਅਤੇ ਯੋਗ ਮੁਦਰਾ 'ਚ ਕੂਲਿੰਗ ਕਰਦੀ ਹੋਈ ਨਜ਼ਰ ਆ ਰਹੀ ਹੈ। ਆਪਣੇ ਇਸ ਵਰਕਆਊਟ ਵੀਡੀਓ ਨਾਲ ਮਲਾਇਕਾ ਅਰੋੜਾ ਨੇ ਪ੍ਰਸ਼ੰਸਕਾਂ ਲਈ ਖ਼ਾਸ ਪੋਸਟ ਲਿਖੀ ਹੈ, ਜਿਸ 'ਚ ਉਨ੍ਹਾਂ ਨੇ ਲੋਕਾਂ ਨੂੰ ਵਰਕਆਊਟ ਕਰਨ ਲਈ ਪ੍ਰੇਰਿਤ ਕੀਤਾ ਹੈ। ਅਦਾਕਾਰਾ ਨੇ ਪੋਸਟ 'ਚ ਲਿਖਿਆ, 'ਤੁਰਨਾ, ਦੌੜਨਾ, ਸਾਹ ਲੈਣਾ, ਫਲੈਕਸ ਕਰਨਾ ਪਰ ਸ਼ੁਰੂ ਤਾਂ ਕਰੋ। ਅੰਤਰਰਾਸ਼ਟਰੀ ਯੋਗਾ ਦਿਵਸ ਦੇ 4 ਦਿਨ ਬਚੇ ਹਨ! ਤੁਸੀਂ ਜਾਣਨਾ ਚਾਹੁੰਦੇ ਹੋ ਕਿ ਮੈਂ ਕੀ ਕਰ ਰਹੀ ਹਾਂ?'

 
 
 
 
 
 
 
 
 
 
 
 
 
 
 
 

A post shared by Malaika Arora (@malaikaaroraofficial)

ਮਲਾਇਕਾ ਅਰੋੜਾ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਅਦਾਕਾਰਾ ਦੇ ਪ੍ਰਸ਼ੰਸਕ ਅਤੇ ਸੋਸ਼ਲ ਮੀਡੀਆ ਯੂਜ਼ਰਜ਼ ਉਸ ਦੀਆਂ ਵਰਕਆਊਟ ਵੀਡੀਓਜ਼ ਨੂੰ ਬਹੁਤ ਪਸੰਦ ਕਰ ਰਹੇ ਹਨ ਤੇ ਕੁਮੈਂਟ ਕਰਕੇ ਆਪਣਾ ਫੀਡਬੈਕ ਵੀ ਦੇ ਰਹੇ ਹਨ। ਇਸ ਤੋਂ ਪਹਿਲਾਂ ਮਲਾਇਕਾ ਅਰੋੜਾ ਕੋਰੋਨਾ ਵਾਇਰਸ ਨਾਲ ਲੜਨ ਦੇ ਆਪਣੇ ਤਜ਼ਰਬੇ ਨੂੰ ਸਾਂਝਾ ਕਰਨ ਲਈ ਸੁਰਖੀਆਂ 'ਚ ਰਹੀ ਸੀ। ਉਸ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕਰਕੇ ਤਜਰਬਾ ਸਾਂਝਾ ਕੀਤਾ। ਇਸ ਤੋਂ ਇਲਾਵਾ ਮਲਾਇਕਾ ਅਰੋੜਾ ਅਦਾਕਾਰ ਅਰਜੁਨ ਕਪੂਰ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਵੀ ਕਾਫ਼ੀ ਚਰਚਾ 'ਚ ਹੈ। ਬਾਲੀਵੁੱਡ ਦੀ ਹੌਟ ਜੋੜੀ ਅਰਜੁਨ ਕਪੂਰ ਅਤੇ ਮਲਾਇਕਾ ਅਰੋੜਾ ਕਰੀਬ 3 ਸਾਲ ਤੋਂ ਇਕ-ਦੂਜੇ ਨੂੰ ਡੇਟ ਕਰ ਰਹੇ ਹਨ। ਸਾਲ 2019 'ਚ ਉਸ ਨੇ ਮੀਡੀਆ ਸਾਹਮਣੇ ਆਪਣੇ ਰਿਲੇਸ਼ਨ ਦੀ ਪੁਸ਼ਟੀ ਕੀਤੀ। ਉਦੋਂ ਤੋਂ ਹੀ ਅਰਜੁਨ ਕਪੂਰ ਅਤੇ ਮਲਾਇਕਾ ਅਰੋੜਾ ਅਕਸਰ ਇਕੱਠੇ ਦਿਖਾਈ ਦਿੰਦੇ ਹਨ।

 
 
 
 
 
 
 
 
 
 
 
 
 
 
 
 

A post shared by Malaika Arora (@malaikaaroraofficial)


author

sunita

Content Editor

Related News