ਜ਼ੁਬੀਨ ਦੀ ਮੌਤ ਮਾਮਲੇ ਦੀ ਜਾਂਚ ਲਗਭਗ ਪੂਰੀ, 12 ਦਸੰਬਰ ਨੂੰ ਚਾਰਜਸ਼ੀਟ ਦਾਇਰ ਕੀਤੀ ਜਾਵੇਗੀ: ਅਸਾਮ ਪੁਲਸ
Saturday, Dec 06, 2025 - 04:29 PM (IST)
ਗੁਹਾਟੀ- ਗਾਇਕ ਜ਼ੁਬੀਨ ਗਰਗ ਦੀ ਮੌਤ ਦੀ ਜਾਂਚ ਲਗਭਗ ਪੂਰੀ ਹੋ ਗਈ ਹੈ ਅਤੇ 12 ਦਸੰਬਰ ਨੂੰ ਚਾਰਜਸ਼ੀਟ ਦਾਇਰ ਕੀਤੀ ਜਾਵੇਗੀ। ਅਸਾਮ ਪੁਲਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਜ਼ੁਬੀਨ ਗਰਗ ਦੀ ਮੌਤ 19 ਸਤੰਬਰ ਨੂੰ ਸਿੰਗਾਪੁਰ ਵਿੱਚ ਸਮੁੰਦਰ ਵਿੱਚ ਤੈਰਦੇ ਸਮੇਂ ਸ਼ੱਕੀ ਹਾਲਾਤਾਂ ਵਿੱਚ ਹੋਈ ਸੀ।
ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਅਪਰਾਧਿਕ ਜਾਂਚ ਵਿਭਾਗ (ਸੀਆਈਡੀ) ਦੇ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਸ, ਮੁੰਨਾ ਪ੍ਰਸਾਦ ਗੁਪਤਾ ਨੇ ਕਿਹਾ, "ਜਾਂਚ ਲਗਭਗ ਪੂਰੀ ਹੋ ਗਈ ਹੈ। ਚਾਰਜਸ਼ੀਟ ਵਿੱਚ ਵਿਸਤ੍ਰਿਤ ਜਾਣਕਾਰੀ ਦਿੱਤੀ ਜਾਵੇਗੀ।"
ਜੁਬੀਨ ਦੀ ਮੌਤ ਦੇ ਮਾਮਲੇ ਦੀ ਜਾਂਚ ਕਰ ਰਹੇ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਅਗਵਾਈ ਕਰ ਰਹੇ ਗੁਪਤਾ ਨੇ ਕਿਹਾ ਕਿ ਹੁਣ ਤੱਕ ਸੱਤ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ ਅਤੇ 300 ਤੋਂ ਵੱਧ ਗਵਾਹਾਂ ਤੋਂ ਪੁੱਛਗਿੱਛ ਕੀਤੀ ਗਈ ਹੈ। ਉਨ੍ਹਾਂ ਵੇਰਵੇ ਦੇਣ ਤੋਂ ਇਨਕਾਰ ਕਰ ਦਿੱਤਾ, ਇਹ ਕਹਿੰਦੇ ਹੋਏ ਕਿ ਚਾਰਜਸ਼ੀਟ ਦਾਇਰ ਹੋਣ ਤੋਂ ਬਾਅਦ ਹੀ ਹੋਰ ਜਾਣਕਾਰੀ ਦਿੱਤੀ ਜਾਵੇਗੀ।
