ਕੀ ਕੰਗਨਾ ਰਣੌਤ ਕਰਵਾਉਣ ਜਾ ਰਹੀ ਹੈ ਵਿਆਹ? ਚਰਚਾਵਾਂ ਦਾ ਬਾਜ਼ਾਰ ਹੋਇਆ ਗਰਮ
Saturday, Mar 23, 2024 - 11:04 AM (IST)

ਮੁੰਬਈ (ਬਿਊਰੋ) - ਬਾਲੀਵੁੱਡ ਦੀ ਕੰਟਰੋਵਰਸ਼ੀਅਲ ਅਭਿਨੇਤਰੀ ਕੰਗਨਾ ਰਣੌਤ ਹੁਣ ਤੱਕ ਇਹੀ ਕਹਿੰਦੀ ਆ ਰਹੀ ਹੈ ਕਿ ਉਹ ਵਿਆਹ ਨਹੀਂ ਕਰਵਾਏਗੀ ਪਰ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਕੰਗਨਾ ਰਣੌਤ ਦੇ ਕਰੀਬੀ ਸੂਤਰ ਨੇ ਉਨ੍ਹਾਂ ਦੇ ਵਿਆਹ ਦੀ ਸੰਭਾਵਨਾ ਨੂੰ ਲੈ ਕੇ ਕੁਝ ਗੱਲਾਂ ਪੋਸਟ ਕੀਤੀਆਂ ਹਨ।
ਇਸ ਤੋਂ ਇਹ ਮੰਨਿਆ ਜਾਣ ਲੱਗਾ ਕਿ ਬੇਬਾਕ ਕਹੀ ਜਾਣ ਵਾਲੀ ਅਦਾਕਾਰਾ ਕੰਗਨਾ ਰਣੌਤ ਜਲਦ ਹੀ ਆਪਣੇ ਵਿਆਹ ਦਾ ਐਲਾਨ ਕਰ ਸਕਦੀ ਹੈ ਪਰ ਉਕਤ ਸੂਤਰ ਨੇ ਬਾਅਦ 'ਚ ਪੋਸਟਾਂ ਡਿਲੀਟ ਕਰ ਦਿੱਤੀਆਂ ਸਨ। ਇਸ ਤੋਂ ਇਹ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੈ ਕਿ ਕੀ ਕੰਗਨਾ ਸੱਚਮੁੱਚ ਵਿਆਹ ਕਰਨ ਜਾ ਰਹੀ ਹੈ ਜਾਂ ਨਹੀਂ? ਇਸ ਸਮੇਂ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।