ਮਨੀ ਲਾਂਡਰਿੰਗ ਮਾਮਲੇ ’ਚ ਜੈਕਲੀਨ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਹੋਵੇਗੀ ਸੁਣਵਾਈ, ਅਦਾਲਤ ’ਚ ਹੋਵੇਗੀ ਪੇਸ਼ੀ

10/22/2022 10:56:40 AM

ਬਾਲੀਵੁੱਡ ਡੈਸਕ- ਬਾਲੀਵੁੱਡ ਅਦਾਕਾਰਾ ਜੈਕਲੀਨ ਫ਼ਰਨਾਂਡੀਜ਼ ਦੀਆਂ 200 ਕਰੋੜ ਦੇ ਧੋਖਾਧੜੀ ਦੇ ਮਾਮਲੇ ’ਚ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਜੈਕਲੀਨ ਫ਼ਰਨਾਂਡੀਜ਼ ਦੇ ਇਸ ਮਾਮਲੇ ’ਤੇ ਦਾਇਰ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਪਟਿਆਲਾ ਹਾਊਸ ਕੋਰਟ ਅੱਜ ਸੁਣਵਾਈ ਕਰੇਗੀ। ਜੈਕਲੀਨ ਦੁਪਹਿਰ 2 ਵਜੇ ਪਟਿਆਲਾ ਹਾਊਸ ਕੋਰਟ ’ਚ ਪੇਸ਼ ਹੋਵੇਗੀ। ਕਿਹਾ ਜਾ ਰਿਹਾ ਹੈ ਕਿ ਈ.ਡੀ ਪਟਿਆਲਾ ਹਾਊਸ ਕੋਰਟ ਤੋਂ ਜੈਕਲੀਨ ਨੂੰ ਮਿਲੀ ਜ਼ਮਾਨਤ ਦਾ ਵੀ ਵਿਰੋਧ ਕਰ ਸਕਦੀ ਹੈ।

ਇਹ ਵੀ ਪੜ੍ਹੋ : ਗਾਇਕ ਪਰਮੀਸ਼ ਵਰਮਾ ਨੇ ਜਿਮ ਤੋਂ ਤਸਵੀਰਾਂ ਕੀਤੀਆਂ ਸਾਂਝੀਆਂ, ਲਿਖਿਆ- ‘ਅਸੀਂ ਅਸਫ਼ਲ ਹੁੰਦੇ ਹਾਂ ਕਿਉਂਕਿ...’

ਪਿਛਲੀ ਸੁਣਵਾਈ ’ਚ ਅਦਾਲਤ ਨੇ ਜੈਕਲੀਨ ਫ਼ਰਨਾਂਡੀਜ਼ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ ਪਰ ਇਸ ਮਾਮਲੇ ਸਬੰਧੀ ਰੈਗੂਲਰ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 22 ਅਕਤੂਬਰ ਨੂੰ ਹੋਣੀ ਹੈ।
ਦੱਸ ਦੇਈਏ ਕਿ ਜੈਕਲੀਨ ਫ਼ਰਨਾਂਡੀਜ਼ ਸੁਕੇਸ਼ ਚੰਦਰਸ਼ੇਖਰ ਦੇ 200 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ ’ਚ ਸਹਿ-ਦੋਸ਼ੀ ਹੈ। 

ਇਸ ਮਾਮਲੇ ’ਚ ਈ.ਡੀ ਨੇ 17 ਅਗਸਤ ਨੂੰ ਚਾਰਜਸ਼ੀਟ ਦਾਇਰ ਕਰਕੇ ਜੈਕਲੀਨ ਨੂੰ ਮੁਲਜ਼ਮ ਬਣਾਇਆ ਸੀ। ਇਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਸੰਮਨ ਜਾਰੀ ਕੀਤਾ ਸੀ। ਜੈਕਲੀਨ ਦੇ ਵਕੀਲ ਨੇ ਮਨੀ ਲਾਂਡਰਿੰਗ ਮਾਮਲੇ ’ਚ ਦੋਸ਼ੀ ਬਣਾਏ ਜਾਣ ਤੋਂ ਬਾਅਦ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ।

ਇਹ ਵੀ ਪੜ੍ਹੋ : ਸਾਊਥ ਦੀਆਂ ਫ਼ਿਲਮਾਂ ’ਚ ਵੱਧ ਨਜ਼ਰ ਆਉਣਗੇ ਸੰਜੇ ਦੱਤ, ਕਿਹਾ- ‘ਸਾਊਥ ’ਚ ਬਹੁਤ ਪਿਆਰ ਅਤੇ ਊਰਜਾ...’

ਖ਼ਬਰਾਂ ਮੁਤਾਬਕ ਜੈਕਲੀਨ ਫ਼ਰਨਾਂਡੀਜ਼ ਦੇ ਵਕੀਲ ਨੇ ਦੱਸਿਆ ਹੈ ਕਿ ਫਿਲਹਾਲ ਇਹ ਕੇਸ ਜੈਕਲੀਨ ਫਰਨਾਂਡੀਜ਼ ਦੀ ਜ਼ਮਾਨਤ ਪਟੀਸ਼ਨ 'ਤੇ ਅੰਤਿਮ ਬਹਿਸ ਲਈ ਸੂਚੀਬੱਧ ਹੈ। 

Shivani Bassan

This news is Content Editor Shivani Bassan