ਕੰਨ ''ਤੇ ਫ਼ੋਨ, ਚਿਹਰੇ ''ਤੇ ਉਦਾਸੀ.. ICU ''ਚ ਦਾਖਲ ਆਪਣੀ ਮਾਂ ਨੂੰ ਮਿਲਣ ਪੁੱਜੀ ਜੈਕਲੀਨ
Monday, Mar 24, 2025 - 06:09 PM (IST)

ਮੁੰਬਈ- ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਇਸ ਸਮੇਂ ਮੁਸ਼ਕਲ ਦੌਰ ਵਿੱਚੋਂ ਗੁਜ਼ਰ ਰਹੀ ਹੈ। ਅਦਾਕਾਰਾ ਦੀ ਮਾਂ ਗੰਭੀਰ ਰੂਪ ਵਿੱਚ ਬਿਮਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਲੀਲਾਵਤੀ ਹਸਪਤਾਲ ਦੇ ਆਈਸੀਯੂ (ਇੰਟੈਂਸਿਵ ਕੇਅਰ ਯੂਨਿਟ) ਵਿੱਚ ਦਾਖਲ ਕਰਵਾਇਆ ਗਿਆ ਹੈ। ਮਾਂ ਦੀ ਹਸਪਤਾਲ ਵਿਚ ਦਾਖਲ ਹੋਣ ਦੀ ਖ਼ਬਰ ਮਿਲਦਿਆਂ ਹੀ ਜੈਕਲੀਨ ਆਪਣਾ ਕੰਮ ਛੱਡ ਕੇ ਉਨ੍ਹਾਂ ਕੋਲ ਪਹੁੰਚ ਗਈ ਹੈ। ਹਾਲ ਹੀ ਵਿੱਚ ਜੈਕਲੀਨ ਨੂੰ ਹਵਾਈ ਅੱਡੇ 'ਤੇ ਦੇਖਿਆ ਗਿਆ, ਜਿੱਥੇ ਉਹ ਆਪਣੀ ਮਾਂ ਨੂੰ ਮਿਲਣ ਲਈ ਹਸਪਤਾਲ ਜਾ ਰਹੀ ਸੀ। ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ।
ਜੈਕਲੀਨ ਦਾ ਇਹ ਵੀਡੀਓ ਫੋਟੋਗ੍ਰਾਫਰ ਵਾਇਰਲ ਭਯਾਨੀ ਨੇ ਆਪਣੇ ਇੰਸਟਾਗ੍ਰਾਮ 'ਤੇ ਸਾਂਝਾ ਕੀਤਾ ਹੈ, ਜਿਸ ਵਿੱਚ ਉਹ ਬਹੁਤ ਤਣਾਅ ਵਿੱਚ ਦਿਖਾਈ ਦੇ ਰਹੀ ਹੈ। ਇਸ ਵੀਡੀਓ ਵਿੱਚ, ਜੈਕਲੀਨ ਕੰਨ ਨੂੰ ਫੋਨ ਅਤੇ ਚਿਹਰੇ 'ਤੇ ਕਾਲੀ ਐਨਕ ਅਤੇ ਮਾਸਕ ਲਗਾਏ ਨਜ਼ਰ ਆ ਰਹੀ ਹੈ। ਅਦਾਕਾਰਾ ਦੇ ਮੱਥੇ 'ਤੇ ਉਦਾਸੀ ਵੀ ਸਾਫ਼ ਦਿਖਾਈ ਦੇ ਰਹੀਆਂ ਹਨ।