ਮਨੀ ਲਾਂਡਰਿੰਗ ਮਾਮਲਾ: ਜੈਕਲੀਨ ਨੂੰ ਸੁਪਰੀਮ ਕੋਰਟ ਤੋਂ ਪਟੀਸ਼ਨ ਵਾਪਸ ਲੈਣ ਦੀ ਮਿਲੀ ਇਜਾਜ਼ਤ

Friday, Jun 26, 2026 - 12:44 PM (IST)

ਮਨੀ ਲਾਂਡਰਿੰਗ ਮਾਮਲਾ: ਜੈਕਲੀਨ ਨੂੰ ਸੁਪਰੀਮ ਕੋਰਟ ਤੋਂ ਪਟੀਸ਼ਨ ਵਾਪਸ ਲੈਣ ਦੀ ਮਿਲੀ ਇਜਾਜ਼ਤ

ਨਵੀਂ ਦਿੱਲੀ (ਏਜੰਸੀ)– ਸੁਪਰੀਮ ਕੋਰਟ ਨੇ ਵੀਰਵਾਰ ਨੂੰ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਉਹ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦੇ ਦਿੱਤੀ, ਜਿਸ ਵਿਚ ਉਸ ਨੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਆਪਣੇ ਖ਼ਿਲਾਫ਼ ਦੋਸ਼ ਤੈਅ ਕਰਨ ਦੇ ਦਿੱਲੀ ਦੀ ਇਕ ਅਦਾਲਤ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ।

ਜਸਟਿਸ ਬੀ. ਵੀ. ਨਾਗਰਤਨਾ ਤੇ ਜਸਟਿਸ ਜੌਏਮਾਲਿਆ ਬਾਗਚੀ ਦੀ ਬੈਂਚ ਨੇ ਕਿਹਾ, “ਪਟੀਸ਼ਨਕਰਤਾ (ਅਦਾਕਾਰਾ) ਦੇ ਵਕੀਲ ਨੇ ਕਾਨੂੰਨ ਮੁਤਾਬਕ ਸਹੀ ਉਪਾਅ ਅਪਣਾਉਣ ਦੀ ਛੋਟ ਦੇ ਨਾਲ ਇਸ ਵਿਸ਼ੇਸ਼ ਇਜਾਜ਼ਤ ਪਟੀਸ਼ਨ ਨੂੰ ਵਾਪਸ ਲੈਣ ਦੀ ਇਜਾਜ਼ਤ ਮੰਗੀ ਹੈ।”

ਸਰਵਉੱਚ ਅਦਾਲਤ ਨੇ ਪਟੀਸ਼ਨਕਰਤਾ ਦੀ ਬੇਨਤੀ ਅਨੁਸਾਰ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦੇ ਦਿੱਤੀ। ਦਿੱਲੀ ਦੀ ਇਕ ਅਦਾਲਤ ਨੇ 30 ਮਈ ਨੂੰ ਇਸ ਮਾਮਲੇ ਵਿਚ ਅਦਾਕਾਰਾ ਜੈਕਲੀਨ, ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਅਤੇ 15 ਹੋਰ ਲੋਕਾਂ ਖ਼ਿਲਾਫ਼ ਦੋਸ਼ ਤੈਅ ਕਰਨ ਦਾ ਹੁਕਮ ਦਿੱਤਾ ਸੀ। ਜੈਕਲੀਨ ਨੇ ਇਸ ਹੁਕਮ ਦੇ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ।


author

cherry

Content Editor

Related News