ਜਗਦੀਪ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਜੌਨੀ ਲਿਵਰ, ਮੁੰਬਈ 'ਚ ਕੀਤਾ ਸਪੁਰਦ-ਏ-ਖ਼ਾਕ

Thursday, Jul 09, 2020 - 01:48 PM (IST)

ਜਗਦੀਪ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਜੌਨੀ ਲਿਵਰ, ਮੁੰਬਈ 'ਚ ਕੀਤਾ ਸਪੁਰਦ-ਏ-ਖ਼ਾਕ

ਨਵੀਂ ਦਿੱਲੀ (ਬਿਊਰੋ) : ਫ਼ਿਲਮ 'ਸ਼ੋਅਲੇ' 'ਚ 'ਸੂਰਮਾ ਭੋਪਾਲੀ' ਦੇ ਕਿਰਦਾਰ ਨਾਲ ਲੋਕਾਂ ਦੇ ਦਿਲਾਂ 'ਚ ਖ਼ਾਸ ਛਾਪ ਛੱਡਣ ਵਾਲੇ ਦਿੱਗਜ਼ ਅਦਾਕਾਰ ਜਗਦੀਪ ਬੀਤੇ ਦਿਨੀਂ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ। ਦੱਸਿਆ ਜਾ ਰਿਹਾ ਹੈ ਕਿ ਅਦਾਕਾਰ ਜਗਦੀਪ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਗਰੋਂ ਫ਼ਿਲਮ ਜਗਤ 'ਚ ਇੱਕ ਵਾਰ ਫ਼ਿਰ ਤੋਂ ਸੋਗ ਦੀ ਲਹਿਰ ਛਾ ਗਈ।
PunjabKesari
ਜਗਦੀਪ ਨੂੰ ਅੱਜ ਮੁੰਬਈ ਦੇ ਮਝਗਾਂਵ ਇਲਾਕੇ 'ਚ ਸਿਯਾ ਕਬਰਿਸਤਾਨ 'ਚ ਸਪੁਰਦ-ਏ-ਖ਼ਾਕ ਕੀਤਾ ਗਿਆ। ਇਸ ਦੌਰਾਨ ਫ਼ਿਲਮ ਉਦਯੋਗ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਦੇ ਬੇਟੇ ਜਾਵੇਦ ਜਾਫਰੀ, ਨਾਵੇਦ ਜਾਫਰੀ, ਪੋਤੇ ਮੀਜਾਨ ਜਾਫਰੀ ਸਮੇਤ ਪਰਿਵਾਰ ਦੇ ਮੈਂਬਰ ਮੌਜੂਦ ਸਨ। ਕਾਮੇਡੀਅਨ ਜਗਦੀਪ ਨੂੰ ਅੰਤਿਮ ਵਿਦਾਈ ਦੇਣ ਬਾਲੀਵੁੱਡ ਅਦਾਕਾਰ ਜੌਨੀ ਲੀਵਰ ਵੀ ਪਹੁੰਚੇ ਸਨ।
PunjabKesari
ਜਗਦੀਪ ਦਾ ਜਨਮ ਬ੍ਰਿਟਿਸ਼ ਇੰਡੀਆ ਦੇ ਦਤੀਆ ਸੈਂਟਰਲ ਪ੍ਰੋਵਿੰਸ ਜੋ ਕਿ ਹੁਣ ਮੱਧ ਪ੍ਰਦੇਸ਼ 'ਚ ਹੈ 29 ਮਾਰਚ, 1939 ਨੂੰ ਹੋਇਆ। ਉਨ੍ਹਾਂ ਦੇ ਪਿਤਾ ਦਾ ਨਾਂ ਸਈਅਦ ਯਾਵਰ ਹੁਸੈਨ ਤੇ ਮਾਂ ਦਾ ਨਾਂ ਕਨੀਜ਼ ਹੈਦਰ ਸੀ। ਬਚਪਨ 'ਚ ਹੀ ਜਗਦੀਪ ਦੇ ਪਿਤਾ ਦਾ ਦਿਹਾਂਤ ਹੋ ਗਿਆ ਸੀ। ਦੇਸ਼ ਵੰਡ ਤੇ ਪਿਤਾ ਦੀ ਮੌਤ ਤੋਂ ਬਾਅਦ 1947 'ਚ ਪਰਿਵਾਰ 'ਚ ਆਰਥਿਕ ਤੰਗੀ ਆਉਣ ਲੱਗੀ। ਇਸ ਕਾਰਨ ਉਨ੍ਹਾਂ ਦੀ ਮਾਂ ਪਰਿਵਾਰ ਨਾਲ ਮੁੰਬਈ ਆ ਗਈ।
PunjabKesari
ਮੁੰਬਈ 'ਚ ਜਗਦੀਪ ਦੀ ਮਾਂ ਘਰ ਦੇ ਗੁਜ਼ਾਰੇ ਲਈ ਇੱਕ ਅਨਾਥ ਆਸ਼ਰਮ 'ਚ ਖਾਣਾ ਬਣਾਉਣ ਦਾ ਕੰਮ ਕਰਨ ਲੱਗੀ। ਬੱਚਿਆਂ ਨੂੰ ਸਕੂਲ ਭੇਜਣ ਲਈ ਮਾਂ ਨੇ ਇੱਕ-ਇੱਕ ਪੈਸਾ ਬਚਾਉਣਾ ਸ਼ੁਰੂ ਕੀਤਾ। ਮਾਂ ਨੂੰ ਇੰਨੀ ਮਿਹਨਤ ਕਰਦਿਆਂ ਦੇਖ ਕੇ ਜਗਦੀਪ ਨੇ ਸਕੂਲ ਛੱਡਣ ਦਾ ਫ਼ੈਸਲਾ ਕਰ ਲਿਆ ਅਤੇ ਸੜਕਾਂ 'ਤੇ ਸਮਾਨ ਵੇਚਣ ਲੱਗੇ। ਬਾਅਦ 'ਚ ਉਨ੍ਹਾਂ ਨੂੰ ਫ਼ਿਲਮਾਂ 'ਚ ਕੰਮ ਮਿਲਿਆ।
PunjabKesari
ਜਗਦੀਪ ਨੂੰ ਪਹਿਲੀ ਫ਼ਿਲਮ ਲਈ ਤਿੰਨ ਰੁਪਏ ਮਿਹਨਤਾਨਾ ਮਿਲਿਆ ਸੀ। ਇਹ ਫ਼ਿਲਮ ਸਾਲ 1951 'ਚ ਆਈ 'ਅਫ਼ਸਾਨਾ' ਫ਼ਿਲਮ ਸੀ, ਜਿਸ 'ਚ ਉਨ੍ਹਾਂ ਬਾਲ ਕਲਾਕਾਰ ਦੀ ਭੂਮਿਕਾ ਨਿਭਾਈ ਸੀ। ਹਿੰਦੀ ਫ਼ਿਲਮ ਉਦਯੋਗ 'ਚ ਕਾਮੇਡੀਅਨ ਵਜੋਂ ਆਪਣੀ ਵੱਖਰੀ ਪਛਾਣ ਬਣਾਉਣ ਵਾਲੇ ਜਗਦੀਪ ਨੇ ਕਰੀਬ 400 ਫ਼ਿਲਮਾਂ 'ਚ ਕੰਮ ਕੀਤਾ।
PunjabKesari
ਸਾਲ 1994 'ਚ ਆਈ ਫ਼ਿਲਮ 'ਅੰਦਾਜ਼ ਅਪਨਾ-ਅਪਨਾ', 1975 'ਚ ਆਈ ਫ਼ਿਲਮ 'ਸ਼ੋਅਲੇ' ਅਤੇ 1972 'ਚ ਆਈ 'ਅਪਨਾ ਦੇਸ਼' 'ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫ਼ੀ ਸ਼ਲਾਘਾ ਮਿਲੀ। ਸ਼ੋਅਲੇ ਫ਼ਿਲਮ ਦੇ ਜਿਸ ਕਿਰਦਾਰ ਨੇ ਉਨ੍ਹਾਂ ਨੂੰ ਸਭ ਦਾ ਪਸੰਦੀਦਾ ਕਾਮੇਡੀਅਨ ਬਣਾਇਆ ਉਹ ਰੋਲ ਪਹਿਲਾਂ ਉਹ ਕਰਨਾ ਹੀ ਨਹੀਂ ਚਾਹੁੰਦੇ ਸਨ।
Jagdeep's Funeral: Javed Jaffrey, Naved & Other Family Members Bid ...


author

sunita

Content Editor

Related News