ਜਗਦੀਪ ਸਿੱਧੂ ਦਾ ਪ੍ਰਸ਼ੰਸਕਾਂ ਨੂੰ ਖ਼ਾਸ ਤੋਹਫ਼ਾ, ਸਾਂਝੀ ਕੀਤੀ ''ਕਿਸਮਤ 2'' ਦੀ ਪਹਿਲੀ ਝਲਕ (ਵੀਡੀਓ)
Wednesday, Jul 08, 2020 - 12:53 PM (IST)

ਜਲੰਧਰ (ਬਿਊਰੋ) — ਪੰਜਾਬੀ ਫ਼ਿਲਮ ਉਦਯੋਗ ਦੇ ਨਾਮੀ ਲੇਖਕ ਅਤੇ ਡਾਇਰੈਕਟਰ ਜਗਦੀਪ ਸਿੱਧੂ ਜੋ ਕਿ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਛੋਟੀ ਜਿਹੀ ਝਲਕ ਸਾਂਝੀ ਕੀਤੀ ਹੈ। ਇਸ ਝਲਕ ਨੂੰ ਸਾਂਝੀ ਕਰਦਿਆਂ ਜਗਦੀਪ ਸਿੱਧੂ ਨੇ ਕੈਪਸ਼ਨ 'ਚ ਲਿਖਿਆ ਹੈ, 'ਕਿਸਮਤ-2 ਲਿਖ ਰਿਹਾ ਹਾਂ' ਨਾਲ ਹੀ ਉਨ੍ਹਾਂ ਨੇ ਐਮੀ ਵਿਰਕ, ਸਰਗੁਣ ਮਹਿਤਾ, ਤਾਨਿਆ, ਜਾਨੀ, ਬੀ ਪਰਾਕ ਅਤੇ ਕਈ ਹੋਰ ਕਲਾਕਾਰਾਂ ਨੂੰ ਵੀ ਟੈੱਗ ਕੀਤਾ ਹੈ।
ਦੱਸ ਦਈਏ ਕਿ ਜਗਦੀਪ ਸਿੱਧੂ ਦੀ ਇਸ ਪੋਸਟ 'ਤੇ ਪੰਜਾਬੀ ਫ਼ਿਲਮ ਤੇ ਸੰਗੀਤ ਜਗਤ ਦੇ ਕਲਾਕਾਰਾਂ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਪੰਜਾਬੀ ਅਦਾਕਾਰਾ ਸਰਗੁਣ ਮਹਿਤਾ, ਰਵੀ ਦੁਬੇ, ਤਾਨਿਆ ਨੇ ਵੀ ਕੁਮੈਂਟਸ ਬਾਕਸ 'ਚ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਜਗਦੀਪ ਸਿੱਧੂ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਖ਼ੂਬ ਵਾਇਰਲ ਹੋ ਰਿਹਾ ਹੈ।
ਜੇ ਗੱਲ ਕਰੀਏ ਜਗਦੀਪ ਸਿੱਧੂ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਫ਼ਿਲਮ ਉਦਯੋਗ ਨੂੰ 'ਕਿਸਮਤ', 'ਛੜਾ' ਅਤੇ 'ਸੁਰਖ਼ੀ ਬਿੰਦੀ' ਵਰਗੀਆਂ ਕਈ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। ਉਨ੍ਹਾਂ ਦੀਆਂ ਇਨ੍ਹਾਂ ਤਿੰਨਾਂ ਫ਼ਿਲਮਾਂ ਨੇ ਬਾਕਸ ਆਫਿਸ 'ਤੇ ਕਈ ਰਿਕਾਰਡ ਆਪਣੇ ਨਾਂ ਕੀਤੇ ਹਨ। ਇਨ੍ਹਾਂ ਫ਼ਿਲਮਾਂ ਨੂੰ ਦਰਸ਼ਕਾਂ ਵਲੋਂ ਕਾਫ਼ੀ ਪਿਆਰ ਮਿਲਿਆ ਸੀ।
JAWAK 👶 👶♥️ @ammyvirk @gurpreet_singh_palheri @makhangill1985 @pardeepgill1990
A post shared by Jagdeep Sidhu (@jagdeepsidhu3) on Jun 27, 2020 at 9:56am PDT