ਜਗਜੀਤ ਡੱਲੇਵਾਲ ਨੂੰ ਮਿਲਣ ਲਈ ਖਨੌਰੀ ਬਾਰਡਰ ਪੁੱਜੇ ਗਾਇਕ Jass Bajwa

Tuesday, Dec 17, 2024 - 10:27 AM (IST)

ਜਲੰਧਰ- ਜੱਸ ਬਾਜਵਾ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।ਉਨ੍ਹਾਂ ਨੇ ਕਿਸਾਨ ਅੰਦੋਲਨ ਦੇ ਦੌਰਾਨ ਵੀ ਵਧ ਚੜ੍ਹ ਕੇ ਭਾਗ ਲਿਆ ਸੀ । ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਦੇ ਸਮਰਥਨ ‘ਚ ਕਈ ਗੀਤ ਵੀ ਕੱਢੇ ਸਨ । ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦੇ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।

ਇਹ ਵੀ ਪੜ੍ਹੋ- ਚੰਡੀਗੜ੍ਹ 'ਚ ਸ਼ੋਅ ਨਹੀਂ ਕਰਨਗੇ ਸਤਿੰਦਰ ਸਰਤਾਜ'! ਜਾਣੋ ਕਾਰਨ

ਹੁਣ ਹਾਲ ਹੀ 'ਚ ਖ਼ਬਰ ਆਈ ਹੈ ਕਿ ਪੰਜਾਬੀ ਗਾਇਕ ਜੱਸ ਖਨੌਰੀ ਬਾਰਡਰ 'ਤੇ ਪਹੁੰਚ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਜੱਸ ਬਾਜਵਾ ਨੇ ਸਾਰੇ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਖਨੌਰੀ ਬਾਰਡਰ ਪਹੁੰਚਕੇ ਆਪਣੇ ਕਿਸਾਨ ਆਗੂਆਂ ਦਾ ਸਾਥ ਦਿਓ।

ਇਹ ਵੀ ਪੜ੍ਹੋ- 'ਮੇਰੇ ਨਾਲ ਸੌਣਾ ਪਵੇਗਾ' ਕਾਸਟਿੰਗ ਕਾਊਚ ਦਾ ਸ਼ਿਕਾਰ ਹੋਈ ਇਹ ਅਦਾਕਾਰਾ

ਕੰਮ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਦਿਲ ਦੇ ਰਾਜੇ, ਨੋਜ਼ ਪਿੰਨ, ਸਰਪੰਚੀ, ਬਲੱਡ ਬ੍ਰਦਰਸ, ਕਿਸਾਨ ਐਂਥਮ ਸਣੇ ਕਈ ਹਿੱਟ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ ।ਜੱਸ ਬਾਜਵਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਲਾਕ ਡਾਊਨ ਦੇ ਦੌਰਾਨ ਹੀ ਬੜੇ ਹੀ ਸਾਦੇ ਢੰਗ ਦੇ ਨਾਲ ਵਿਆਹ ਕਰਵਾਇਆ ਸੀ ਅਤੇ ਡੋਲੀ ਵਾਲੀ ਕਾਰ ‘ਤੇ ਉਹ ਕਿਸਾਨੀ ਝੰਡਾ ਲਗਾ ਕੇ ਪਹੁੰਚੇ ਸਨ ।  

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Priyanka

Content Editor

Related News